ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਸੰਮਨ ਦੇ ਬਾਵਜੂਦ ਪੁੱਛਗਿੱਛ ਲਈ ਚੰਡੀਗੜ੍ਹ ਦੇ ਸੈਕਟਰ-30 ਸਥਿਤ ਸੀਬੀਆਈ ਦਫ਼ਤਰ ਵਿੱਚ ਪੇਸ਼ ਨਹੀਂ ਹੋਏ। ਟਰਾਂਸਫਰ-ਪੋਸਟਿੰਗ ਅਤੇ ਸਰਕਾਰੀ ਟੈਂਡਰਾਂ ਵਿੱਚ ਕਥਿਤ ਦਖ਼ਲ ਦੇ ਦੋਸ਼ਾਂ ਤਹਿਤ ਸੀਬੀਆਈ ਨੇ ਘੁੰਮਣ ਸਮੇਤ ਛੇ ਲੋਕਾਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਹੈ। ਇਹ ਐੱਫਆਈਆਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਦਰਜ ਕੀਤੀ ਗਈ ਹੈ। ਇਸੇ ਮਾਮਲੇ ਵਿੱਚ ਪੁੱਛਗਿੱਛ ਲਈ ਸੀਬੀਆਈ ਨੇ ਬੁੱਧਵਾਰ ਸਵੇਰੇ ਘੁੰਮਣ ਨੂੰ ਬੁਲਾਇਆ ਸੀ। ਮਾਮਲੇ ਦੀ ਜਾਂਚ ਲਈ ਸੀਬੀਆਈ ਦੀ ਦਿੱਲੀ ਟੀਮ ਵਿਸ਼ੇਸ਼ ਤੌਰ ’ਤੇ ਚੰਡੀਗੜ੍ਹ ਪਹੁੰਚੀ ਸੀ, ਪਰ ਘੁੰਮਣ ਪੇਸ਼ ਨਹੀਂ ਹੋਏ।
ਉਧਰ, ਉਨ੍ਹਾਂ ਨੇ ਉਲਟਾ ਸੀਬੀਆਈ ਖ਼ਿਲਾਫ਼ ਚੰਡੀਗੜ੍ਹ ਦੀ ਅਦਾਲਤ ਵਿੱਚ ਅਦਾਲਤੀ ਹੁਕਮ ਅਦੁਲੀ ਦੀ ਪਟੀਸ਼ਨ ਦਾਇਰ ਕਰ ਦਿੱਤੀ। ਉਨ੍ਹਾਂ ਦੋਸ਼ ਲਗਾਇਆ ਕਿ ਅਦਾਲਤ ਦੇ ਹੁਕਮਾਂ ਦੇ ਬਾਵਜੂਦ ਸੀਬੀਆਈ ਨੇ ਉਨ੍ਹਾਂ ਖ਼ਿਲਾਫ਼ ਦਰਜ ਐੱਫਆਈਆਰ ਨੂੰ ਜਨਤਕ ਕਰ ਦਿੱਤਾ। ਇਸ ਪਟੀਸ਼ਨ ’ਤੇ ਅਦਾਲਤ ਨੇ ਸੀਬੀਆਈ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 12 ਅਕਤੂਬਰ ਨੂੰ ਹੋਵੇਗੀ।
ਘੁੰਮਣ ਦੇ ਵਕੀਲ ਫੈਰੀ ਸੋਫਤ ਨੇ ਪਟੀਸ਼ਨ ਵਿੱਚ ਕਿਹਾ ਕਿ ਸੀਬੀਆਈ ਨੇ ਮਾਮਲੇ ਨੂੰ ਸੰਵੇਦਨਸ਼ੀਲ ਦੱਸਦਿਆਂ ਐੱਫਆਈਆਰ ਨੂੰ ਜਨਤਕ ਪੋਰਟਲ ’ਤੇ ਅਪਲੋਡ ਨਾ ਕਰਨ ਦੀ ਇਜਾਜ਼ਤ ਮੰਗੀ ਸੀ। ਅਦਾਲਤ ਨੇ ਸੀਬੀਆਈ ਦੀ ਇਹ ਮੰਗ ਸਵੀਕਾਰ ਕਰ ਲਈ ਸੀ। ਇਸ ਦੇ ਬਾਵਜੂਦ ਐੱਫਆਈਆਰ ਮੀਡੀਆ ਅਤੇ ਆਮ ਲੋਕਾਂ ਲਈ ਉਪਲਬਧ ਕਰਵਾ ਦਿੱਤੀ ਗਈ। ਇਸ ਲਈ ਉਨ੍ਹਾਂ ਨੇ ਸੀਬੀਆਈ ਦੀ ਜਾਂਚ ਟੀਮ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸੀਬੀਆਈ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਚੰਡੀਗੜ੍ਹ ਸਥਿਤ ਕੈਂਪ ਦਫ਼ਤਰ ਸਮੇਤ ਪੰਜਾਬ ਵਿੱਚ ਅੱਠ ਥਾਵਾਂ ’ਤੇ ਕਰੀਬ ਛੇ ਘੰਟਿਆਂ ਤੱਕ ਛਾਪੇਮਾਰੀ ਕੀਤੀ ਸੀ। ਸ਼ਾਮ ਕਰੀਬ ਪੰਜ ਵਜੇ ਸ਼ੁਰੂ ਹੋਈ ਕਾਰਵਾਈ ਰਾਤ 11 ਵਜੇ ਤੱਕ ਚੱਲੀ। ਜਾਂਚ ਏਜੰਸੀ ਨੇ ਕਾਰਵਾਈ ਦੌਰਾਨ ਲੈਪਟਾਪ, ਮੋਬਾਈਲ ਫੋਨ ਅਤੇ ਕਈ ਦਸਤਾਵੇਜ਼ ਜ਼ਬਤ ਕੀਤੇ ਸਨ। ਇਸ ਤੋਂ ਬਾਅਦ ਘੁੰਮਣ ਸਮੇਤ ਛੇ ਲੋਕਾਂ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਗਏ ਸਨ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.