
ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਪੰਜਾਬ ਦਾ ਰੈਗੂਲਰ ਡੀਜੀਪੀ ਨਿਯੁਕਤ ਕੀਤਾ ਹੈ। ਇਸ ਸਬੰਧੀ ਹੁਕਮ ਅੱਜ ਜਾਰੀ ਕੀਤੇ ਗਏ।
1992 ਬੈਚ ਦੇ ਆਈਪੀਐੱਸ ਅਧਿਕਾਰੀ ਗੌਰਵ ਯਾਦਵ ਨੂੰ ਪੰਜਾਬ ਦਾ ਨਿਯਮਤ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਗੌਰਵ ਯਾਦਵ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਦੀ ਜ਼ਿੰਮੇਵਾਰੀ ਸੰਭਾਲ ਰਹੇ ਹਨ।ਪੱਕੇ ਡੀਜੀਪੀ ਦੀ ਨਿਯੁਕਤੀ ਲਈ ਪੰਜਾਬ ਸਰਕਾਰ ਨੇ ਸੰਘ ਲੋਕ ਸੇਵਾ ਕਮਿਸ਼ਨ (ਯੂਪੀਐੱਸਸੀ) ਨੂੰ 14 ਆਈਪੀਐੱਸ ਅਧਿਕਾਰੀਆਂ ਦੇ ਨਾਂ ਭੇਜੇ ਸਨ।
ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ 9 ਅਕਤੂਬਰ 2026 ਨੂੰ ਜਾਰੀ ਕੀਤੇ ਗਏ ਅਧਿਕਾਰਤ ਹੁਕਮਾਂ ਅਨੁਸਾਰ, ਰਾਜਪਾਲ ਨੇ ਸੰਘ ਲੋਕ ਸੇਵਾ ਕਮਿਸ਼ਨ (ਯੂਪੀਐੱਸਸੀ) ਵੱਲੋਂ 1 ਜੁਲਾਈ 2026 ਨੂੰ ਭੇਜੇ ਗਏ ਤਿੰਨ ਆਈਪੀਐੱਸ ਅਧਿਕਾਰੀਆਂ—ਡਾ. ਸ਼ਰਦ ਸੱਤਿਆ ਚੌਹਾਨ, ਹਰਪ੍ਰੀਤ ਸਿੰਘ ਸਿੱਧੂ ਅਤੇ ਗੌਰਵ ਯਾਦਵ—ਦੇ ਪੈਨਲ ’ਤੇ ਵਿਚਾਰ ਕਰਨ ਤੋਂ ਬਾਅਦ ਗੌਰਵ ਯਾਦਵ ਨੂੰ ਸੂਬੇ ਦਾ ਨਵਾਂ ਪੁਲਿਸ ਮਹਾਨਿਰਦੇਸ਼ਕ (ਡੀਜੀਪੀ) ਨਿਯੁਕਤ ਕੀਤਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




