PunjabTop News

ਜਗਤਾਰ ਸਿੰਘ ਹਵਾਰਾ ਦੀ ਪੈਰੋਲ ‘ਤੇ ਟਲੀ ਸੁਣਵਾਈ; 28 ਅਕਤੂਬਰ ਨੂੰ ਆਵੇਗਾ ਅਗਲਾ ਫ਼ੈਸਲਾ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਅਧੀਨ ਆਉਂਦੇ ਪਿੰਡ ਹਵਾਰਾ ਦੇ ਵਸਨੀਕ ਭਾਈ ਜਗਤਾਰ ਸਿੰਘ ਹਵਾਰਾ ਨੇ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਨਵੀਂ ਪਟੀਸ਼ਨ ਦਾਇਰ ਕੀਤੀ ਹੈ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 28 ਅਕਤੂਬਰ, 2026 ਤੱਕ ਮੁਲਤਵੀ ਕਰ ਦਿੱਤੀ ਹੈ। ਦਿੱਲੀ ਦੀ ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਆਪਣੀ ਬਜ਼ੁਰਗ ਅਤੇ ਬਿਮਾਰ ਮਾਤਾ ਦੀ ਖ਼ਰਾਬ ਸਿਹਤ ਨੂੰ ਦੇਖਦਿਆਂ ਪਰਿਵਾਰ ਅਤੇ ਕੌਮੀ ਇਨਸਾਫ਼ ਮੋਰਚੇ ਦੀ ਅਪੀਲ ’ਤੇ ਇੱਕ ਦਿਨ ਦੀ ਹਿਰਾਸਤੀ ਪੈਰੋਲ ਲਈ ਸਹਿਮਤ ਹੋ ਗਏ ਹਨ।ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਉਨ੍ਹਾਂ ਨੂੰ ਆਪਣੀ ਮਾਤਾ ਨਾਲ ਮੁਲਾਕਾਤ ਕਰਨ ਲਈ ਮਨੁੱਖੀ ਆਧਾਰ ’ਤੇ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਸੀ। ਪ੍ਰਸ਼ਾਸਨ ਵੱਲੋਂ ਸੁਰੱਖਿਆ ਅਤੇ ਯਾਤਰਾ ਨਾਲ ਸਬੰਧਤ ਰਸਮੀ ਕਾਰਵਾਈਆਂ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਹਾਲਾਂਕਿ, ਅਜੇ ਤੱਕ ਇਸ ਸਬੰਧੀ ਕੋਈ ਰਸਮੀ ਲਿਖਤੀ ਹੁਕਮ ਜਾਰੀ ਨਹੀਂ ਹੋਇਆ ਹੈ। ਹਾਈਕੋਰਟ ਵਿੱਚ ਚੱਲ ਰਹੀ ਕਾਨੂੰਨੀ ਪ੍ਰਕਿਰਿਆ ਅਤੇ 28 ਅਕਤੂਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੋਂ ਬਾਅਦ ਹੀ ਸਥਿਤੀ ਪੂਰੀ ਤਰ੍ਹਾਂ ਸਪੱਸ਼ਟ ਹੋਵੇਗੀ।
ਸੂਤਰਾਂ ਅਨੁਸਾਰ, ਜਗਤਾਰ ਸਿੰਘ ਹਵਾਰਾ ਨੂੰ ਦਿੱਲੀ ਤੋਂ ਜਹਾਜ਼ ਰਾਹੀਂ ਲੁਧਿਆਣਾ ਜ਼ਿਲ੍ਹੇ ਦੇ ਹਲਵਾਰਾ ਹਵਾਈ ਅੱਡੇ ’ਤੇ ਲਿਆਂਦਾ ਜਾਣਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਕਾਰਾਂ ਦੇ ਕਾਫ਼ਲੇ ਰਾਹੀਂ ਪਿੰਡ ਹਵਾਰਾ ਪਹੁੰਚਾਇਆ ਜਾਣਾ ਸੀ ਪਰ ਹੁਣ ਉਨ੍ਹਾਂ ਦੇ ਪਿੰਡ ਪਹੁੰਚਣ ਦੀ ਸੰਭਾਵਨਾ 28 ਅਕਤੂਬਰ ਨੂੰ ਹੋਣ ਵਾਲੀ ਸੁਣਵਾਈ ਤੋਂ ਬਾਅਦ ਹੀ ਬਣ ਸਕਦੀ ਹੈ। ਇਸ ਮਾਮਲੇ ਨੂੰ ਲੈ ਕੇ ਪਿੰਡ ਵਾਸੀਆਂ ਦੀਆਂ ਨਜ਼ਰਾਂ ਵੀ ਅਦਾਲਤ ਦੇ ਅਗਲੇ ਫ਼ੈਸਲੇ ’ਤੇ ਟਿਕੀਆਂ ਹੋਈਆਂ ਹਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button