Breaking NewsPunjabTop News

ਜਥੇਦਾਰ ਵੱਲੋਂ ਗਿਆਸਪੁਰਾ ਮਾਮਲੇ ਸਬੰਧੀ 15 ਅਕਤੂਬਰ ਨੂੰ ਸੱਦੇ ਗਏ ਵਿਧਾਇਕਾਂ ਨੂੰ ਹੁਣ 16 ਅਕਤੂਬਰ ਨੂੰ ਸੱਦਿਆ

ਪਾਇਲ ਲੁਧਿਆਣਾ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਮਾਮਲੇ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਕੁਝ ਵਿਧਾਇਕਾਂ ਅਤੇ ਆਗੂਆਂ ਨੂੰ 15 ਅਕਤੂਬਰ ਨੂੰ ਦੁਪਹਿਰ 12 ਵਜੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿਚ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਸੱਦਿਆ ਗਿਆ ਸੀ। ਬੀਤੇ ਕੱਲ੍ਹ ਨਸ਼ਿਆਂ ਵਿਰੁੱਧ ਅਵਾਜ਼ ਉਠਾਉਣ ਵਾਲੇ ਮਾਨਸਾ ਦੇ ਸ. ਪਰਵਿੰਦਰ ਸਿੰਘ ਦੇ ਕਤਲ ਦੇ ਰੋਸ ਵਜੋਂ ਉਨ੍ਹਾਂ ਦੇ ਪਰਿਵਾਰ ਵਲੋਂ 15 ਅਕਤੂਬਰ  ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਹੋਏ ਆਦੇਸ਼ ਅਨੁਸਾਰ 15 ਅਕਤੂਬਰ ਨੂੰ ਸੱਦੇ ਗਏ ਵਿਧਾਇਕਾਂ ਨੂੰ ਹੁਣ 16 ਅਕਤੂਬਰ ਸਵੇਰੇ 11.00 ਵਜੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿਚ ਪੇਸ਼ ਹੋਣ ਲਈ ਪੱਤਰ ਜਾਰੀ ਕੀਤੇ ਗਏ ਹਨ।

ਸਕੱਤਰੇਤ ਇੰਚਾਰਜ ਸ. ਬਗੀਚਾ ਸਿੰਘ ਨੇ ਕਿਹਾ ਕਿ 15 ਅਕਤੂਬਰ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੋਖ ਕਮੇਟੀ ਦੀ ਇਕੱਤਰਤਾ ਵੀ ਰੱਖੀ ਗਈ ਸੀ, ਜਿਸ ਤਹਿਤ ਵੱਖ-ਵੱਖ ਮਾਮਲਿਆਂ ਨਾਲ ਸੰਬੰਧਿਤ ਧਿਰਾਂ ਨੂੰ ਸੱਦਿਆ ਗਿਆ ਸੀ ਪਰੰਤੂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਇਹ ਇਕੱਤਰਤਾ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਇਸ ਸੰਬੰਧੀ ਅਗਲੀ ਤਾਰੀਖ ਸੰਬੰਧਿਤ ਧਿਰਾਂ ਨੂੰ ਦੱਸੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button