IndiaTop News

ਫੌਜ ਦੀਆਂ ਗੁਪਤ ਸੂਚਨਾਵਾਂ ਭੇਜਣ ਵਾਲੀ ਔਰਤ ਤੇ 2 ਭਾਰਤੀ ਜਵਾਨ ਨਾਮਜ਼ਦ

ਇੰਟੈਲੀਜੈਂਸ ਵਿੰਗ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਫਾਜ਼ਿਲਕਾ ਵੱਲੋਂ ਦੇਸ਼ ਦੀ ਸੁਰੱਖਿਆ ਨਾਲ ਜੁੜੀਆਂ ਜਾਣਕਾਰੀਆਂ ਭੇਜਣ ਤੇ ਤਿੰਨ ਵਿਅਕਤੀਆਂ ਨਾਮਜਦ ਕੀਤਾ ਗਿਆ ਹੈ ।
ਮਿਲੀ ਜਾਣਕਾਰੀ ਅਨੁਸਾਰ ਦੇਸ਼ ਦੀ ਸੁਰੱਖਿਆ ਨਾਲ ਜੁੜੀਆਂ ਸੰਵੇਦਨਸ਼ੀਲ ਅਤੇ ਗੁਪਤ ਜਾਣਕਾਰੀਆਂ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ. ਐੱਸ. ਆਈ. ਅਤੇ ਪਾਕਿਸਤਾਨੀ ਫੌਜ ਤੱਕ ਪਹੁੰਚਾਉਣ ਦੇ ਮਾਮਲੇ `ਚ ਇੰਟੈਲੀਜੈਂਸ ਵਿੰਗ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਫਾਜ਼ਿਲਕਾ ਵੱਲੋਂ ਫਰੀਦਕੋਟ ਦੀ ਰਹਿਣ ਵਾਲੀ ਇਕ ਔਰਤ ਸਮੇਤ 3 ਲੋਕਾਂ ਖ਼ਿਲਾਫ਼ ਕੇਸ ਦਰਜ  ਕੀਤਾ ਗਿਆ ਹੈ । 8 ਅਕਤੂਬਰ ਨੂੰ ਦਰਜ ਕੀਤੀ ਗਈ ਐੱਫ. ਆਈ. ਆਰ. ਨੰਬਰ 0024 ਤਹਿਤ 2 ਫੌਜੀਆਂ ਸਮੇਤ ਗੁਰਨੂਰ ਸਿੱਧੂ ਨੂੰ ਨਾਮਜ਼ਦ ਕੀਤਾ ਗਿਆ ਹੈ । ਮੁਲਜ਼ਮਾਂ `ਚ ਭਾਰਤੀ ਫੌਜ ਦੇ 2 ਜਵਾਨ ਵੀ ਸ਼ਾਮਲ ਹਨ, ਜਿਨ੍ਹਾਂ ਦੀ ਮੌਜੂਦਾ ਤਾਇਨਾਤੀ ਭਾਰਤ-ਚੀਨ ਸਰਹੱਦ `ਤੇ ਦੱਸੀ ਜਾ ਰਹੀ ਹੈ ।
ਇਹ ਮੁਕੱਦਮਾ ਆਫੀਸ਼ੀਅਲ ਸੀਕ੍ਰੇਟਸ ਐਕਟ ਦੀਆਂ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਹੈ। ਮੁੱਢਲੀ ਰਿਪੋਰਟ ਅਨੁਸਾਰ ਉਕਤ ਮੁਲਜ਼ਮ ਪਾਕਿਸਤਾਨੀ ਖੁਫ਼ੀਆ ਏਜੰਸੀ ਅਤੇ ਪਾਕਿ ਫੌਜ ਦੇ ਸੰਪਰਕ `ਚ ਸਨ ਅਤੇ ਦੇਸ਼ ਦੀ ਰਾਸ਼ਟਰੀ ਸੁਰੱਖਿਆ ਨਾਲ ਜੁੜੇ ਗੁਪਤ ਦਸਤਾਵੇਜ਼ ਤੇ ਜਾਣਕਾਰੀਆਂ ਉਨ੍ਹਾਂ ਨੂੰ ਭੇਜ ਰਹੇ ਸਨ । ਜਾਂਚ ਏਜੰਸੀਆਂ ਇਸ ਗੱਲ ਦਾ ਪਤਾ ਲਾਉਣ `ਚ ਜੁਟੀਆਂ ਹਨ ਕਿ ਕਿਹੜੀਆਂ-ਕਿਹੜੀਆਂ ਸੂਚਨਾਵਾਂ ਭੇਜੀਆਂ ਗਈਆਂ ਹਨ। ਅਤੇ ਇਸ ਪੂਰੇ ਨੈੱਟਵਰਕ `ਚ ਹੋਰ ਕੌਣ ਲੋਕ ਸ਼ਾਮਲ ਹਨ । ਦੋਸ਼ਾਂ ਦੀ ਅੰਤਿਮ ਪੁਸ਼ਟੀ ਅਦਾਲਤੀ ਕਾਰਵਾਈ ਤੋਂ ਬਾਅਦ ਹੋਵੇਗੀ ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button