PunjabTop News

ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਫੈਸਲਾ ਅੱਜ

ਸੰਜੀਵ ਅਰੋੜਾ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਅੱਜ 16 ਅਕਤੂਬਰ ਨੂੰ ਫ਼ੈਸਲਾ ਸੁਣਾਇਆ ਜਾਵੇਗਾ। ਪਿਛਲੀ ਸੁਣਵਾਈ ਦੌਰਾਨ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਇਹ ਮਾਮਲਾ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਜਾਂਚ ਅਤੇ ਕਥਿਤ ਫਰਜ਼ੀ GST ਲੈਣ-ਦੇਣ ਨਾਲ ਸਬੰਧਤ ਹੈ। ED ਨੇ ਮਈ 2026 ਵਿੱਚ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਸੀ। ਜਾਂਚ ਏਜੰਸੀ ਦਾ ਦੋਸ਼ ਹੈ ਕਿ ਮੋਬਾਈਲ ਫੋਨਾਂ ਦੀ 100 ਕਰੋੜ ਰੁਪਏ ਤੋਂ ਵੱਧ ਦੀਆਂ ਕਥਿਤ ਫਰਜ਼ੀ GST ਖਰੀਦਾਂ ਅਤੇ ਉਨ੍ਹਾਂ ਨਾਲ ਜੁੜੇ ਨਿਰਯਾਤ ਲੈਣ-ਦੇਣ ਰਾਹੀਂ ਮਨੀ ਲਾਂਡਰਿੰਗ ਕੀਤੀ ਗਈ।

ਜੁਲਾਈ ਵਿੱਚ ED ਨੇ ਇਸ ਮਾਮਲੇ ਵਿੱਚ ਪ੍ਰੋਸੀਕਿਊਸ਼ਨ ਕੰਪਲੇਂਟ (ਚਾਰਜਸ਼ੀਟ) ਵੀ ਦਾਇਰ ਕੀਤੀ ਸੀ। ਰਿਪੋਰਟਾਂ ਮੁਤਾਬਕ ED ਨੇ ਮਾਮਲੇ ਵਿੱਚ ਲਗਭਗ ₹102-103 ਕਰੋੜ ਦੀਆਂ ਕਥਿਤ ਵਿੱਤੀ ਬੇਨਿਯਮੀਆਂ ਦਾ ਜ਼ਿਕਰ ਕੀਤਾ ਹੈ।

ਇਸ ਤੋਂ ਪਹਿਲਾਂ 12 ਅਗਸਤ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਰੋੜਾ ਵੱਲੋਂ ਆਪਣੀ ਗ੍ਰਿਫ਼ਤਾਰੀ ਅਤੇ ED ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਹੋਈ ਸੀ, ਜਿਸ ਦੌਰਾਨ ਬੈਂਚ ਨੇ ਖੁਦ ਨੂੰ ਮਾਮਲੇ ਤੋਂ ਅਲੱਗ ਕਰ ਲਿਆ ਸੀ। ਜਿਸ ਤੋਂ ਬਾਅਦ ਹੁਣ ਇਹ ਮਾਮਲਾ ਨਵੀਂ ਬੈਂਚ ਨੂੰ ਸੌਂਪਿਆ ਗਿਆ ਹੈ। ਹੁਣ ਅੱਜ ਦੀ ਸੁਣਵਾਈ ਵਿੱਚ ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ’ਤੇ ਕੀ ਰੁਖ ਅਪਣਾਇਆ ਜਾਂਦਾ ਹੈ, ਇਸ ’ਤੇ ਸਭ ਦੀ ਨਜ਼ਰ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button