PunjabTop News

ਪਰਵਿੰਦਰ ਸਿੰਘ ਝੋਟੇ ਕੇਸ ‘ਚ ਜਥੇਬੰਦੀਆਂ ਵੱਲੋਂ ‘ਆਪ’ ਵਿਧਾਇਕਾਂ ਨੂੰ ਦਿੱਤੇ ਜਾਣਗੇ ‘ਲਾਹਣਤ ਪੱਤਰ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟੇ ਦੇ ਬੇਰਹਿਮੀ ਨਾਲ ਹੋਏ ਕਤਲ ‘ਤੇ ਰੋਸ ਜ਼ਾਹਰ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੀ ਬਣੀ ਐਕਸ਼ਨ ਕਮੇਟੀ ਨੇ ਅੱਜ ਸੋਮਵਾਰ ਨੂੰ ਆਮ ਆਦਮੀ ਪਾਰਟੀ ਦੇ ਮੰਤਰੀਆਂ, ਵਿਧਾਇਕਾਂ ਅਤੇ ਆਗੂਆਂ ਨੂੰ ‘ਲਾਹਣਤ ਪੱਤਰ’ ਸੌਂਪਣ ਦਾ ਐਲਾਨ ਕੀਤਾ ਹੈ।

ਇਸ ਦੌਰਾਨ ਨਕੋਦਰ ਤੋਂ ‘ਆਪ’ ਵਿਧਾਇਕਾ ਇੰਦਰਜੀਤ ਕੌਰ ਮਾਨ ਦੀ ਰਿਹਾਇਸ਼ (ਪਿੰਡ ਬੀੜ) ਅਤੇ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਦੇ ਦਫ਼ਤਰ (ਕਰਤਾਰਪੁਰ) ਦੇ ਬਾਹਰ ਪ੍ਰਦਰਸ਼ਨ ਕੀਤੇ ਜਾਣਗੇ, ਜਿੱਥੇ ਉਨ੍ਹਾਂ ਨੂੰ ‘ਲਾਹਣਤ ਪੱਤਰ’ ਸੌਂਪੇ ਜਾਣਗੇ।ਇਸ ਮਾਮਲੇ ਵਿੱਚ ਕਾਰਵਾਈ ਦੀ ਮੰਗ ਕਰ ਰਹੀ ਐਕਸ਼ਨ ਕਮੇਟੀ ਵਿੱਚ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਕਿਰਤੀ ਕਿਸਾਨ ਯੂਨੀਅਨ, ਨੌਜਵਾਨ ਭਾਰਤ ਸਭਾ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਸਮੇਤ ਕਈ ਹੋਰ ਜਥੇਬੰਦੀਆਂ ਸ਼ਾਮਲ ਹਨ।ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਅਤੇ ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਕਿਹਾ, “ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟੇ ਦਾ ਕਤਲ ਇੱਕ ਸੋਚੀ-ਸਮਝੀ ਸਾਜ਼ਿਸ਼ ਹੈ। ਇਸ ਘਟਨਾ ਨੇ ਪੰਜਾਬ ਵਿੱਚ ਨਸ਼ਾ ਤਸਕਰੀ ਅਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਝੋਟੇ ਨੂੰ ਨਸ਼ਾ ਤਸਕਰ ਨੇ ਗੋਲੀਆਂ ਮਾਰ ਕੇ ਕਤਲ ਕੀਤਾ ਹੈ। ਸਾਡੀ ਐਕਸ਼ਨ ਕਮੇਟੀ ਪੰਜਾਬ ਦੇ ਮੁੱਖ ਮੰਤਰੀ ਦੇ ਅਸਤੀਫ਼ੇ ਅਤੇ ਪੰਜਾਬ ਦੇ ਡੀ ਜੀ ਪੀ (DGP) ਦੀ ਬਰਖਾਸਤਗੀ ਦੀ ਮੰਗ ਕਰਦੀ ਹੈ। ਅਸੀਂ ਇਸ ਕਤਲ ਦੀ ਸੀ ਬੀ ਆਈ (CBI) ਜਾਂਚ, ਨਸ਼ਿਆਂ ਦੇ ਖਾਤਮੇ ਲਈ ਠੋਸ ਕਦਮ ਚੁੱਕਣ ਅਤੇ ਨਸ਼ਾ ਤਸਕਰਾਂ, ਪੁਲੀਸ ਤੇ ਸਿਆਸਤਦਾਨਾਂ ਦੇ ਗਠਜੋੜ ਖ਼ਿਲਾਫ਼ ਸਖ਼ਤ ਕਾਰਵਾਈ ਦੀ ਵੀ ਮੰਗ ਕਰਦੇ ਹਾਂ।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button