
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਦੇਸ਼ ਦੇ ਪਹਿਲੇ ਵਰਧਮਾਨ-ਆਈਚੀ ਫੋਰਜਿੰਗ ਪਲਾਂਟ ਦਾ ਨੀਂਹ ਪੱਥਰ ਰੱਖਿਆ ਗਿਆ ਹੈ ।ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਖੇ ਜੋ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਪਾਨ ਦੀ ਆਈਚੀ ਸਟੀਲ ਦੀ ਭਾਈਵਾਲੀ ਨਾਲ ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ ਸਥਾਪਤ ਕੀਤੇ ਜਾ ਰਹੇ ਦੇਸ਼ ਦੇ ਆਪਣੀ ਕਿਸਮ ਦੇ ਪਹਿਲੇ ਫੋਰਜਿੰਗ ਅਤੇ ਮਸ਼ੀਨਿੰਗ ਯੂਨਿਟ ਦਾ ਨੀਂਹ ਪੱਥਰ ਰੱਖਿਆ ਗਿਆ ਹੈ 1,116 ਕਰੋੜ ਰੁਪਏ ਦੇ ਨਿਵੇਸ਼ ਨਾਲ ਲੱਗੇਗਾ ।
ਪ੍ਰਾਪਤ ਸੂਚਨਾ ਮੁਤਾਬਕ ਉਕਤ ਪਲਾਂਟ ਦੇ ਲੱਗਣ ਨਾਲ ਪੰਜਾਬ ਦੇ 500 ਤੋਂ ਵਧ ਨੌਜਵਾਨਾਂ ਲਈ ਰੋਜ਼ਗਾਰ ਦੇ ਮੌੋਕੇ ਪੈਦਾ ਹੋਣਗੇ, ਜਦੋਂ ਕਿ ਭਵਿੱਖ ਵਿੱਚ ਇਸ ਦੇ ਵਿਸਥਾਰ ਨਾਲ ਕਰੀਬ 2,000 ਹੋਰ ਲੋਕਾਂ ਨੂੰ ਰੁਜ਼ਗਾਰ ਮਿਲਣ ਦੀ ਸੰਭਾਵਨਾ ਹੈ । ਸਰਕਾਰ ਦਾ ਮੁੱਖ ਉਦੇਸ਼ ਨੌਜਵਾਨਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਹੈ ਤਾਂ ਜੋ ਉਹ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਆਪਣੇ ਭਵਿੱਖ ਨੂੰ ਸੁਰੱਖਿਅਤ ਬਣਾ ਸਕਣ । ਇਸੇ ਲਈ ਸਰਕਾਰ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਅਤੇ ਨਿਵੇਸ਼ ਲਈ ਅਨੁਕੂਲ ਮਾਹੌਲ ਬਣਾਉਣ ਵਾਸਤੇ ਲਗਾਤਾਰ ਯਤਨ ਕਰ ਰਹੀ ਹੈ ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




