ਨਿਹੰਗਾਂ ਵਲੋਂ ਪਰਵਿੰਦਰ ਝੋਟੇ ਦੀ ਮ੍ਰਿਤਕ ਦੇਹ PGI ਲਿਜਾਣ ਦਾ ਵਿਰੋਧ

ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਪੀ. ਜੀ. ਆਈ. ਚੰਡੀਗੜ੍ਹ ਲਿਜਾਣ ਦੇ ਮਾਮਲੇ ‘ਚ ਕੁਝ ਨਿਹੰਗ ਸਿੰਘਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਨਿਹੰਗ ਸਿੰਘਾਂ ਨੇ ਸਪੱਸ਼ਟ ਐਲਾਨ ਕੀਤਾ ਹੈ ਕਿ ਜਦੋਂ ਤੱਕ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਸਿਵਲ ਹਸਪਤਾਲ ਨਹੀਂ ਪਹੁੰਚਦੇ, ਉਦੋਂ ਤੱਕ ਉਹ ਮ੍ਰਿਤਕ ਦੇਹ ਨੂੰ ਹਸਪਤਾਲ ਵਿੱਚੋਂ ਚੁੱਕਣ ਨਹੀਂ ਦੇਣਗੇ।ਇਸ ਵਿਰੋਧ ਕਾਰਨ ਮ੍ਰਿਤਕ ਦੇਹ ਨੂੰ ਪੀ. ਜੀ. ਆਈ. ਚੰਡੀਗੜ੍ਹ ਲਿਜਾਣ ਦੀ ਪ੍ਰਕਿਰਿਆ ਨੂੰ ਲੈ ਕੇ ਸਥਿਤੀ ਬਣੀ ਹੋਈ ਹੈ। ਨਿਹੰਗ ਸਿੰਘਾਂ ਦਾ ਕਹਿਣਾ ਹੈ ਕਿ ਪਰਿਵਾਰ ਦੀ ਮੌਜੂਦਗੀ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇ
ਇਸ ਘਟਨਾਕ੍ਰਮ ਕਾਰਨ ਸਿਵਲ ਹਸਪਤਾਲ ‘ਚ ਮੌਜੂਦ ਲੋਕਾਂ ਦੀ ਨਜ਼ਰ ਹੁਣ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੇ ਪਹੁੰਚਣ ਅਤੇ ਅਗਲੇ ਫ਼ੈਸਲੇ ’ਤੇ ਟਿਕੀ ਹੋਈ ਹੈ। ਦੱਸਣਯੋਗ ਹੈ ਕਿ ਪਰਵਿੰਦਰ ਸਿੰਘ ਝੋਟੇ ਦਾ ਪੋਸਟਮਾਰਟਮ ਪੀ. ਜੀ. ਆਈ. ‘ਚ ਕਰਵਾਇਆ ਜਾਣਾ ਹੈ ਅਤੇ ਇਹ ਵੀ ਪਤਾ ਲੱਗਾ ਹੈ ਕਿ ਪਰਿਵਾਰ ਪਰਵਿੰਦਰ ਝੋਟਾ ਦੇ ਪੋਸਟਮਾਰਟਮ ਲਈ ਰਾਜ਼ੀ ਹੋ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




