PunjabTop News

ਅੰਮ੍ਰਿਤਸਰ ਹਵਾਈ ਅੱਡੇ ’ਤੇ ਡਰੋਨ ਤੇ ਹੋਰ ਉੱਡਣ ਵਾਲੇ ਯੰਤਰਾਂ ਦੀ ਉਡਾਨ ’ਤੇ ਲੱਗੀ ਪਾਬੰਦੀ

ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਹਵਾਈ ਅੱਡੇ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਅਤੇ ਕਿਸੇ ਵੀ ਸੰਭਾਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸ੍ਰੀ ਹਰਮਨਬੀਰ ਸਿੰਘ ਗਿੱਲ, ਆਈ.ਪੀ.ਐੱਸ., ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਹੁਕਮ ਜਾਰੀ ਕੀਤੇ ਗਏ ਹਨ।
ਜਾਰੀ ਹੁਕਮਾਂ ਅਨੁਸਾਰ, ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਵਿਖੇ 20 ਅਕਤੂਬਰ 2026 ਤੋਂ ਡਰੋਨ, ਰਿਮੋਟ ਕੰਟਰੋਲ ਮਾਈਕ੍ਰੋਲਾਈਟ ਏਅਰਕ੍ਰਾਫਟ, ਪੈਰਾ-ਗਲਾਈਡਰ, ਪੈਰਾ-ਮੋਟਰ, ਹੈਂਡ ਗਲਾਈਡਰ, ਗਰਮ ਹਵਾ ਵਾਲੇ ਗੁਬਾਰੇ ਅਤੇ ਹੋਰ ਅਜਿਹੇ ਉੱਡਣ ਵਾਲੇ ਯੰਤਰਾਂ ਦੀ ਉਡਾਣ ’ਤੇ ਪਾਬੰਦੀ ਰਹੇਗੀ।
ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਭਾਰਤੀ ਨਿਆਂ ਸੰਹਿਤਾ, 2023 ਦੀ ਧਾਰਾ 223 ਅਧੀਨ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਸਾਰੇ ਲੋਕ ਹਵਾਈ ਅੱਡੇ ਦੀ ਸੁਰੱਖਿਆ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤੇ ਗਏ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਅਤੇ ਬਿਨਾਂ ਮਨਜ਼ੂਰੀ ਕਿਸੇ ਵੀ ਤਰ੍ਹਾਂ ਦੇ ਉੱਡਣ ਵਾਲੇ ਯੰਤਰ ਦੀ ਉਡਾਣ ਨਾ ਕਰਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button