
ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲਗਾਇਆ ਗਿਆ ਧਰਨਾ ਅੱਜ 10ਵੇਂ ਦਿਨ ‘ਚ ਦਾਖ਼ਲ ਹੋ ਗਿਆ ਹੈ। ਇਸ ਮਾਮਲੇ ‘ਚ ਅਜੇ ਤੱਕ ਝੋਟੇ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਨਹੀਂ ਹੋ ਸਕਿਆ ਹੈ। ਪੰਜਾਬ ਸਰਕਾਰ ਵੱਲੋਂ ਮਾਮਲਾ ਸੀਬੀਆਈ ਦੇ ਹਵਾਲੇ ਕੀਤੇ ਜਾਣ ਤੋਂ ਬਾਅਦ ਜਾਂਚ ਏਜੰਸੀ ਨੇ ਨਵੀਂ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਬੀਤੇ ਦਿਨ ਸੀਬੀਆਈ ਨੇ ਪਰਿਵਾਰ ਦੇ ਬਿਆਨ ਦਰਜ ਕੀਤੇ ਤੇ ਮਾਮਲੇ ਨਾਲ ਸਬੰਧਤ ਹੋਰ ਪਹਿਲੂਆਂ ਦੀ ਜਾਂਚ ਕੀਤੀਇਸ ਦੌਰਾਨ ਸੀਬੀਆਈ ਨੇ ਝੋਟੇ ‘ਤੇ ਗੋਲੀਆਂ ਚਲਾਉਣ ਦੇ ਮੁਲਜ਼ਮ ਅਸ਼ਵਨੀ ਕੁਮਾਰ ਦੇ ਮੈਡੀਕਲ ਸਟੋਰ ਦੀ ਵੀ ਜਾਂਚ ਕੀਤੀ। ਹਾਲਾਂਕਿ, ਇਹ ਮੈਡੀਕਲ ਸਟੋਰ ਸ਼ਾਸਨ ਵੱਲੋਂ ਪਹਿਲਾਂ ਹੀ ਢਾਹਿਆ ਜਾ ਚੁੱਕਾ ਹੈ। ਹੁਣ ਜਾਂਚ ਏਜੰਸੀ ਵੱਲੋਂ ਮਾਮਲੇ ਨਾਲ ਸਬੰਧਤ ਤੱਥਾਂ ਤੇ ਸਬੂਤਾਂ ਦੀ ਪੜਤਾਲ ਕੀਤੀ ਜਾ ਰਹੀ ਹੈ।ਬੀਤੇ ਦਿਨ ਮਾਨਸਾ ‘ਚ ਝੋਟੇ ਦੇ ਇਨਸਾਫ਼ ਲਈ ਬਣਾਈ ਗਈ ਐਕਸ਼ਨ ਕਮੇਟੀ ਨਾਲ ਸਰਕਾਰ ਵੱਲੋਂ ਰਾਬਤਾ ਕਾਇਮ ਕਰਨ ਲਈ ਤਿੰਨ ਮਹਿਲਾ ਆਈਏਐਸ ਅਧਿਕਾਰੀਆਂ ਦੀ ਟੀਮ ਨੇ ਮੀਟਿੰਗ ਕੀਤੀ। ਇਸ ਦੌਰਾਨ ਪ੍ਰਸ਼ਾਸਨਿਕ ਟੀਮ ਨੇ ਕਿਹਾ ਕਿ ਕਮੇਟੀ ਦੀਆਂ ਕੁਝ ਮੰਗਾਂ ਮੰਨ ਲਈਆਂ ਗਈਆਂ ਹਨ ਤੇ ਮਾਮਲੇ ਦੀ ਸੀਬੀਆਈ ਜਾਂਚ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰ ਦੀਆਂ ਕੁਝ ਹੋਰ ਮੰਗਾਂ ਵੀ ਹਨ, ਜਿਨ੍ਹਾਂ ਬਾਰੇ ਪਰਿਵਾਰ ਤੇ ਐਕਸ਼ਨ ਕਮੇਟੀ ਵਿਚਾਰ-ਵਟਾਂਦਰਾ ਕਰੇਗੀ ਤੇ ਬਾਅਦ ‘ਚ ਪ੍ਰਸ਼ਾਸਨ ਨਾਲ ਮੁੜ ਰਾਬਤਾ ਕਾਇਮ ਕੀਤਾ ਜਾਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




