PunjabPunjabTop News

ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਪੰਜਾਬ ਫਾਰਮੇਸੀ ਕੌਂਸਲ ਵਲੋਂ ਅਸ਼ਵਨੀ ਕੁਮਾਰ ਦਾ ਫਾਰਮਾਸਿਸਟ ਰਜਿਸਟ੍ਰੇਸ਼ਨ ਰੱਦ

ਪਰਵਿੰਦਰ ਸਿੰਘ ਝੋਟਾ ਮਾਮਲੇ ਵਿੱਚ ਕਾਰਵਾਈ ਕਰਦਿਆਂ ਪੰਜਾਬ ਫਾਰਮੇਸੀ ਕੌਂਸਲ ਵਲੋਂ ਅਸ਼ਵਨੀ ਕੁਮਾਰ ਦੀ ਫਾਰਮਾਸਿਸਟ ਰਜਿਸਟ੍ਰੇਸ਼ਨ ਰੱਦ ਕਰ ਦਿੱਤੀ ਗਈ ਹੈ। ਕੌਂਸਲ ਵਲੋਂ ਅੱਜ ਜਾਰੀ ਕੀਤੇ ਗਏ ਅਧਿਕਾਰਤ ਪੱਤਰ ਅਨੁਸਾਰ, ਵਾਰਡ ਨੰਬਰ 19, ਮੁਹੱਲਾ ਵੀਰ ਨਗਰ, ਮਾਨਸਾ ਦੇ ਵਾਸੀ ਅਸ਼ਵਨੀ ਕੁਮਾਰ ਦਾ ਰਜਿਸਟ੍ਰੇਸ਼ਨ ਨੰਬਰ 51464 ਪੱਕੇ ਤੌਰ ‘ਤੇ ਰੱਦ ਕਰ ਦਿੱਤਾ ਗਿਆ ਹੈ।

ਪੱਤਰ ਮੁਤਾਬਕ ਕੌਂਸਲ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਵਿਚ ਲਏ ਗਏ ਫੈਸਲੇ ਤਹਿਤ ਉਸ ਦਾ ਨਾਮ ਰਜਿਸਟਰਡ ਫਾਰਮਾਸਿਸਟਾਂ ਦੇ ਰਜਿਸਟਰ ਵਿਚੋਂ ਕੱਟ ਦਿੱਤਾ ਗਿਆ ਹੈ। ਇਹ ਕਾਰਵਾਈ ਫਾਰਮੇਸੀ ਐਕਟ 1948 ਦੀ ਧਾਰਾ 36(1)(ii) ਅਧੀਨ ਕੀਤੀ ਗਈ ਹੈ ਅਤੇ ਇਹ ਹੁਕਮ 20 ਅਕਤੂਬਰ 2026 ਤੋਂ ਪ੍ਰਭਾਵੀ ਕਰ ਦਿੱਤੇ ਗਏ ਹਨ। ਇਹ ਅਧਿਕਾਰਤ ਪੱਤਰ ਪੰਜਾਬ ਫਾਰਮੇਸੀ ਕੌਂਸਲ ਦੀ ਰਜਿਸਟਰਾਰ ਪ੍ਰੀਤੀ ਪੱਡਾ ਵਲੋਂ ਜਾਰੀ ਕੀਤਾ ਗਿਆ ਹੈ। ਇਹ ਕਾਰਵਾਈ ਫਾਰਮੇਸੀ ਕਿੱਤੇ ਵਿਚ ਕਾਨੂੰਨੀ ਨਿਯਮਾਂ ਅਤੇ ਪੇਸ਼ੇਵਰ ਮਿਆਰਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਮੰਨੀ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button