SportsTop News

ਪੰਜਾਬ ਵਿੱਚ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਸ਼ਿਪ, ਮੋਹਾਲੀ ਵਿੱਚ ਹੋਵੇਗਾ ਫਾਈਨਲ

ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ ਕਰਨਾ ਪੂਰੇ ਸੂਬੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਮੁਤਾਬਕ, ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਇਸ ਕੌਮਾਂਤਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਦਾ ਮੌਕਾ ਮਿਲਿਆ ਹੈ। ਇਸ ਨਾਲ ਪੰਜਾਬ ਵਿੱਚ ਹਾਕੀ ਸਮੇਤ ਹੋਰ ਖੇਡਾਂ ਨੂੰ ਹੁਲਾਰਾ ਮਿਲਣ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵਿੱਚ ਮਦਦ ਮਿਲੇਗੀ।
ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੇਅਰ ਸਰਬਜੀਤ ਸਿੰਘ ਨੇ ਦੱਸਿਆ ਕਿ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਲੀਗ ਮੈਚ 27 ਅਕਤੂਬਰ ਤੋਂ 2 ਨਵੰਬਰ ਤੱਕ ਜਲੰਧਰ ਵਿੱਚ ਕਰਵਾਏ ਜਾਣਗੇ। ਇਸ ਤੋਂ ਬਾਅਦ 4 ਅਤੇ 5 ਨਵੰਬਰ ਨੂੰ ਮੋਹਾਲੀ ਵਿੱਚ ਸੈਮੀਫਾਈਨਲ, ਫਾਈਨਲ ਅਤੇ ਤੀਜੇ ਸਥਾਨ ਲਈ ਮੁਕਾਬਲੇ ਹੋਣਗੇ।
ਏਸ਼ੀਆ ਦੀਆਂ 6 ਟੀਮਾਂ ਲੈਣਗੀਆਂ ਹਿੱਸਾ
ਇਸ ਵੱਕਾਰੀ ਹਾਕੀ ਟੂਰਨਾਮੈਂਟ ਵਿੱਚ ਭਾਰਤ, ਬੰਗਲਾਦੇਸ਼, ਜਪਾਨ, ਚੀਨ, ਮਲੇਸ਼ੀਆ ਅਤੇ ਦੱਖਣੀ ਕੋਰੀਆ ਦੀਆਂ ਟੀਮਾਂ ਹਿੱਸਾ ਲੈਣਗੀਆਂ। ਮੇਅਰ ਨੇ ਕਿਹਾ ਕਿ ਇਨ੍ਹਾਂ ਕੌਮਾਂਤਰੀ ਮੁਕਾਬਲਿਆਂ ਨਾਲ ਪੰਜਾਬ ਦੀ ਖੇਡ ਖੇਤਰ ਵਿੱਚ ਪਛਾਣ ਹੋਰ ਮਜ਼ਬੂਤ ਹੋਵੇਗੀ ਅਤੇ ਸੂਬੇ ਦੇ ਖਿਡਾਰੀਆਂ ਨੂੰ ਉਤਸ਼ਾਹ ਮਿਲੇਗਾ।
ਸਰਬਜੀਤ ਸਿੰਘ ਨੇ ਦੱਸਿਆ ਕਿ ਟੂਰਨਾਮੈਂਟ ਦੇ ਮੱਦੇਨਜ਼ਰ ਸਟੇਡੀਅਮਾਂ ਨੂੰ ਕੌਮਾਂਤਰੀ ਮਿਆਰਾਂ ਅਨੁਸਾਰ ਤਿਆਰ ਕਰਨ ਲਈ ਸਰਕਾਰ ਵੱਲੋਂ ਲਗਭਗ 25 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਵਿੱਚੋਂ ਜਲੰਧਰ ਦੇ ਸਟੇਡੀਅਮਾਂ ਦੇ ਨਵੀਨੀਕਰਨ ਲਈ 16 ਕਰੋੜ ਰੁਪਏ ਅਤੇ ਮੋਹਾਲੀ ਦੇ ਸਟੇਡੀਅਮਾਂ ਲਈ ਲਗਭਗ 8.90 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡ ਬੁਨਿਆਦੀ ਢਾਂਚੇ ਵਿੱਚ ਕੀਤਾ ਜਾ ਰਿਹਾ ਇਹ ਨਿਵੇਸ਼ ਪੰਜਾਬ ਵਿੱਚ ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਦੇਣ ਅਤੇ ਭਵਿੱਖ ਵਿੱਚ ਵੱਡੇ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਲਈ ਸਹਾਇਕ ਹੋਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button