ਮਾਨਸਾ ਵਿਚ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਲਈ ਲੱਗੇ ਧਰਨੇ ਨੇੜਿਓ ਪੁਲੀਸ ਵੱਲੋਂ ਹਿਰਾਸਤ ਵਿੱਚ ਲਏ ਲੱਖਾ ਸਿਧਾਣਾ ਅਤੇ ਮੋਹਣਜੀਤ ਸ਼ੇਰੋਂ ਨੂੰ ਅਦਾਲਤ ਨੇ ਚਾਰ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁਲਸ ਵੱਲੋਂ ਦੋਵਾਂ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਈ ਗਈ ਸੀ।
ਜਾਣਕਾਰੀ ਅਨੁਸਾਰ ਦੋਵਾਂ ਨੂੰ ਮਾਨਸਾ ਵਿਚ ਡਿਊਟੀ ਮੈਜਿਸਟਰੇਟ ਅੰਕਿਤ ਐਰੀ ਦੀ ਕੋਠੀ ਵਿਚ ਵੀਡੀਓ ਕਾਨਫਰੰਸ ਰਾਹੀਂ ਪੇਸ਼ ਕੀਤਾ ਗਿਆ, ਜਿਨ੍ਹਾਂ ਦਾ ਥਾਣਾ ਸਿਟੀ-2 ਮਾਨਸਾ ਦੀ ਪੁਲੀਸ ਨੇ ਰਿਮਾਂਡ ਹਾਸਲ ਕੀਤਾ ਗਿਆ ਹੈ।
ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਧਰਨੇ ਵਿੱਚ ਸ਼ਾਮਲ ਹੋਣ ਜਾ ਰਹੇ ਇੱਕ ਨੌਜਵਾਨ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ ਸੀ। ਇਸ ਘਟਨਾ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਵੱਡਾ ਹੰਗਾਮਾ ਹੋਇਆ। ਇਸ ਦੌਰਾਨ ਪੁਲਸ ਨੇ ਲੱਖਾ ਸਿਧਾਣਾ, ਮੋਹਨਜੀਤ ਸ਼ੇਰੋਂ ਸਮੇਤ ਕਈ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਸੀ। ਹਾਲਾਂਕਿ ਬਾਅਦ ਵਿੱਚ ਕੁਝ ਲੋਕਾਂ ਨੂੰ ਰਿਹਾਅ ਕਰ ਦਿੱਤਾ ਗਿਆ।
ਮਾਨਸਾ ਪੁਲਸ ਨੇ ਇਸ ਮਾਮਲੇ ਵਿੱਚ ਕੁੱਲ 40 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਨ੍ਹਾਂ ਵਿੱਚ ਲੱਖਾ ਸਿਧਾਣਾ, ਮੋਹਨਜੀਤ ਸ਼ੇਰੋਂ ਅਤੇ ਭਾਨਾ ਸਿੱਧੂ ਸਮੇਤ 14 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਦਕਿ ਹੋਰ ਅਣਪਛਾਤੇ ਵਿਅਕਤੀਆਂ ਨੂੰ ਵੀ ਐੱਫ.ਆਈ.ਆਰ. ਵਿੱਚ ਸ਼ਾਮਲ ਕੀਤਾ ਗਿਆ ਹੈ।ਪੁਲਸ ਦਾ ਦਾਅਵਾ ਹੈ ਕਿ ਹੰਗਾਮੇ ਦੌਰਾਨ ਕਈ ਪੁਲਸ ਮੁਲਾਜ਼ਮ ਜ਼ਖ਼ਮੀ ਹੋਏ ਸਨ। ਇਸੇ ਆਧਾਰ ‘ਤੇ ਦਰਜ ਐੱਫ.ਆਈ.ਆਰ. ਵਿੱਚ ਇਰਾਦਾ ਕਤਲ ਸਮੇਤ ਹੋਰ ਗੰਭੀਰ ਧਾਰਾਵਾਂ ਲਗਾਈਆਂ ਗਈਆਂ ਹਨ। ਫਿਲਹਾਲ ਅਦਾਲਤ ਵੱਲੋਂ ਮਿਲੇ 4 ਦਿਨਾਂ ਦੇ ਰਿਮਾਂਡ ਦੌਰਾਨ ਪੁਲਸ ਮਾਮਲੇ ਦੀ ਅਗਲੀ ਜਾਂਚ ਕਰੇਗੀ। ਹੁਣ ਦੇਖਣਾ ਹੋਵੇਗਾ ਕਿ ਪੁੱਛਗਿੱਛ ਦੌਰਾਨ ਕਿਹੜੇ ਨਵੇਂ ਤੱਥ ਸਾਹਮਣੇ ਆਉਂਦੇ ਹਨ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.