PunjabTop News

ਪੰਜਾਬ ਵਿਧਾਨ ਸਭਾ ’ਚ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦਾ ਮਤਾ ਪੇਸ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਵਿਧਾਨ ਸਭਾ ਵਿੱਚ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਮੰਗ ਸਬੰਧੀ ਮਤਾ ਪੇਸ਼ ਕੀਤਾ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਲਾਂਘਾ ਮੁੜ ਖੋਲ੍ਹਣ ਦੇ ਨਾਲ-ਨਾਲ ਇਸ ਨੂੰ ਲਗਾਤਾਰ ਚਾਲੂ ਰੱਖਣ ਲਈ ਤੁਰੰਤ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਇਹ ਲਾਂਘਾ ਸਿੱਖ ਸੰਗਤ ਲਈ ਸਿਰਫ਼ ਰਸਤਾ ਨਹੀਂ, ਸਗੋਂ ਧਾਰਮਿਕ ਆਜ਼ਾਦੀ ਅਤੇ ਆਪਸੀ ਸਾਂਝ ਦਾ ਪ੍ਰਤੀਕ ਹੈ।
ਸੈਸ਼ਨ ਦੇ ਆਖ਼ਰੀ ਦਿਨ ਪੇਸ਼ ਕੀਤੇ ਮਤੇ ਵਿੱਚ ਕੇਂਦਰ ਸਰਕਾਰ ਨੂੰ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਨ, ਸ਼ਰਧਾਲੂਆਂ ਦੇ ਜਾਣ ਦੀ ਪ੍ਰਕਿਰਿਆ ਸੌਖੀ ਬਣਾਉਣ ਅਤੇ ਕਰਤਾਰਪੁਰ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਸੁਰੱਖਿਅਤ ਤੇ ਨਿਰਵਿਘਨ ਆਵਾਜਾਈ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ।
ਹਰਜੋਤ ਬੈਂਸ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਸਿਰਫ਼ ਇੱਕ ਲਾਂਘਾ ਨਹੀਂ, ਸਗੋਂ ਅਜਿਹਾ ਪੁਲ ਹੈ, ਜੋ ਸਿੱਖ ਸੰਗਤ ਨੂੰ ਉਸ ਧਰਤੀ ਨਾਲ ਮੁੜ ਜੋੜਦਾ ਹੈ, ਜਿੱਥੇ ਗੁਰੂ ਸਾਹਿਬ ਨੇ ਆਪਣੇ ਜੀਵਨ ਦਾ ਅਹਿਮ ਸਮਾਂ ਬਿਤਾਇਆ ਸੀ। ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਬਰਾਬਰੀ, ਸੇਵਾ, ਭਾਈਚਾਰੇ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ।
ਉਨ੍ਹਾਂ ਕਿਹਾ ਕਿ ਇਹ ਲਾਂਘਾ ਲੱਖਾਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਇਸ ਦੇ ਨਾਲ ਹੀ 1947 ਦੀ ਵੰਡ ਦੌਰਾਨ ਵਿਛੜੇ ਪਰਿਵਾਰਾਂ ਦਾ ਦਰਦ ਵੀ ਇਸ ਨਾਲ ਜੁੜਿਆ ਹੈ। ਗੁਰੂ ਸਾਹਿਬ ਦੀਆਂ ਸਿੱਖਿਆਵਾਂ ਧਰਮ, ਭਾਈਚਾਰੇ ਅਤੇ ਦੇਸ਼ ਦੀਆਂ ਹੱਦਾਂ ਤੋਂ ਉੱਪਰ ਉੱਠ ਕੇ ਪਿਆਰ, ਸਦਭਾਵਨਾ, ਸਹਿਣਸ਼ੀਲਤਾ ਅਤੇ ਸ਼ਾਂਤੀ ਦਾ ਰਾਹ ਦਿਖਾਉਂਦੀਆਂ ਹਨ।
ਮੰਤਰੀ ਨੇ ਕਿਹਾ ਕਿ ਲਾਂਘੇ ਰਾਹੀਂ ਆਵਾਜਾਈ ’ਤੇ ਪਾਬੰਦੀਆਂ ਕਾਰਨ ਦੁਨੀਆ ਭਰ ਦੀ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਅਤੇ ਸ਼ਰਧਾਲੂ ਗੁਰੂ ਘਰ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਹਨ। ਇਹ ਲਾਂਘਾ ਪਿਛਲੇ ਸਾਲ 7 ਮਈ ਤੋਂ ਬੰਦ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਅਤੇ ਸਰੀਰਕ ਤੌਰ ’ਤੇ ਕਮਜ਼ੋਰ ਸ਼ਰਧਾਲੂਆਂ ਲਈ ਦਰਸ਼ਨਾਂ ਦੀ ਪ੍ਰਕਿਰਿਆ ਸੌਖੀ ਬਣਾਈ ਜਾਵੇ, ਤਾਂ ਜੋ ਵੱਧ ਤੋਂ ਵੱਧ ਸੰਗਤ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button