
ਸੁਪਰੀਮ ਕੋਰਟ ਨੇ ਕਿਹਾ ਕਿ ਸਹਿਮਤੀ ਨਾਲ ਬਾਲਗਾਂ ਵਿਚਕਾਰ ਬਣੇ ਸਰੀਰਕ ਸੰਬੰਧਾਂ ਨੂੰ ਰਿਸ਼ਤਾ ਟੁੱਟਣ ਤੋਂ ਬਾਅਦ ਜਬਰ ਜਨਾਹ ਨਹੀਂ ਮੰਨਿਆ ਜਾ ਸਕਦਾ। ਅਦਾਲਤ ਨੇ ਇਕ ਵਿਅਕਤੀ ਨੂੰ ਉਸ ਮਾਮਲੇ ’ਚ ਦੋਸ਼ਾਂ ਤੋਂ ਬਰੀ ਕਰ ਦਿੱਤਾ, ਜਿਸ ਵਿਚ ਉਸ ’ਤੇ ਵਿਆਹ ਦਾ ਵਾਅਦਾ ਕਰਕੇ ਸਰੀਰਕ ਸੰਬੰਧ ਬਣਾਉਣ ਦਾ ਦੋਸ਼ ਲਗਾਇਆ ਗਿਆ ਸੀ। ਅਦਾਲਤ ਨੇ ਰਿਸ਼ਤੇ ਅਸਫ਼ਲ ਹੋਣ ਤੋਂ ਬਾਅਦ ਅਪਰਾਧਿਕ ਮਾਮਲੇ ਦਰਜ ਕਰਵਾਉਣ ਦੇ ਵਧ ਰਹੇ ਰੁਝਾਨ ’ਤੇ ਚਿੰਤਾ ਪ੍ਰਗਟਾਈ। ਜਸਟਿਸ ਬੀ.ਵੀ. ਨਾਗਰਤਨਾ ਤੇ ਜਸਟਿਸ ਆਰ. ਮਹਾਦੇਵਨ ਦੇ ਬੈਂਚ ਨੇ ਕੇਰਲ ਦੇ ਇਕ ਵਿਅਕਤੀ ਨੂੰ ਜਬਰ ਜਨਾਹ ਤੇ ਧੋਖਾਧੜੀ ਦੇ ਦੋਸ਼ਾਂ ਤੋਂ ਮੁਕਤ ਕਰਦਿਆਂ ਕਿਹਾ ਕਿ ਉਨ੍ਹਾਂ ਮਾਮਲਿਆਂ ’ਚ ਫ਼ਰਕ ਕਰਨਾ ਜ਼ਰੂਰੀ ਹੈ, ਜਿੱਥੇ ਜਾਣਬੁੱਝ ਕੇ ਧੋਖਾ ਜਾਂ ਫ਼ਰੇਬ ਕਰਕੇ ਸਰੀਰਕ ਸੰਬੰਧ ਬਣਾਉਣ ਲਈ ਸਹਿਮਤੀ ਹਾਸਲ ਕੀਤੀ ਗਈ ਹੋਵੇ ਤੇ ਉਨ੍ਹਾਂ ਮਾਮਲਿਆਂ ’ਚ, ਜਿੱਥੇ ਰਿਸ਼ਤਾ ਖ਼ਤਮ ਹੋਣ ਤੋਂ ਬਾਅਦ ਕੋਈ ਵਿਅਕਤੀ ਪਹਿਲਾਂ ਬਣੇ ਆਪਸੀ ਸਹਿਮਤੀ ਵਾਲੇ ਸਬੰਧਾਂ ‘ਤੇ ਪਛਤਾਵਾ ਕਰਦਾ ਹੈ। ਬੈਂਚ ਨੇ ਕਿਹਾ ਕਿ ਅਜਿਹੇ ਮਾਮਲਿਆਂ ’ਚ ਕਿਸੇ ਚੱਲ ਰਹੇ ਰਿਸ਼ਤੇ ਦੌਰਾਨ ਬਣੇ ਸਰੀਰਕ ਸੰਬੰਧਾਂ ਨੂੰ ਸਿਰਫ਼ ਇਸ ਕਾਰਨ ਬਾਅਦ ’ਚ ਜਬਰ ਜਨਾਹ ਨਹੀਂ ਕਿਹਾ ਜਾ ਸਕਦਾ ਕਿ ਰਿਸ਼ਤਾ ਖ਼ਰਾਬ ਹੋ ਗਿਆ ਹੈ ਜਾਂ ਹੁਣ ਕਾਇਮ ਨਹੀਂ ਰਿਹਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




