
ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਲੈ ਕੇ ਕੋਲਕਾਤਾ, ਮੁੰਬਈ ਤੇ ਚੇਨਈ ਤੱਕ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਲਗਾਤਾਰ ਤੀਜੇ ਮਹੀਨੇ ਵਾਧਾ ਦੇਖਣ ਨੂੰ ਮਿਲਿਆ ਹੈ। ਅੰਕੜਿਆਂ ਮੁਤਾਬਕ ਚਾਰਾਂ ਮਹਾਨਗਰਾਂ ‘ਚ ਪ੍ਰਤੀ ਗੈਸ ਸਿਲੰਡਰ 10 ਰੁਪਏ ਤੋਂ ਲੈ ਕੇ 17 ਰੁਪਏ ਤੱਕ ਦਾ ਵਾਧਾ ਹੋਇਆ ਹੈ। ਸਭ ਤੋਂ ਵੱਧ ਕੀਮਤ ਕੋਲਕਾਤਾ ‘ਚ ਵਧੀ ਹੈ। ਖਾਸ ਗੱਲ ਇਹ ਹੈ ਕਿ ਦੀਵਾਲੀ ਸਿਰ ‘ਤੇ ਹੈ। ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧਾ ਹੋਣ ਨਾਲ ਮਠਿਆਈਆਂ ਤੇ ਰੈਸਟੋਰੈਂਟਾਂ ਦਾ ਖਾਣਾ ਮਹਿੰਗਾ ਹੋ ਸਕਦਾ ਹੈ। ਦੂਜੇ ਪਾਸੇ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਖਾਸ ਗੱਲ ਇਹ ਹੈ ਕਿ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਆਖਰੀ ਵਾਰ ਜੂਨ ਮਹੀਨੇ ‘ਚ ਬਦਲਾਅ ਕੀਤਾ ਗਿਆ ਸੀ। ਆਓ ਤੁਹਾਨੂੰ ਦੱਸਦੇ ਹਾਂ ਕਿ ਦੇਸ਼ ਦੇ ਚਾਰਾਂ ਮਹਾਨਗਰਾਂ ‘ਚ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕਿੰਨਾ ਵਾਧਾ ਹੋਇਆ ਹੈ ਤੇ ਹੁਣ ਕੀਮਤਾਂ ਕਿੰਨੀਆਂ ਹੋ ਗਈਆਂ ਹਨ।
IOCL ਦੇ ਅੰਕੜਿਆਂ ਅਨੁਸਾਰ ਦੇਸ਼ ਦੇ ਚਾਰਾਂ ਮਹਾਨਗਰਾਂ ‘ਚ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਲਗਾਤਾਰ ਤੀਜੀ ਵਾਰ ਵਾਧਾ ਦੇਖਣ ਨੂੰ ਮਿਲਿਆ ਹੈ। ਅੰਕੜਿਆਂ ਮੁਤਾਬਕ ਦੇਸ਼ ਦੀ ਰਾਜਧਾਨੀ ਦਿੱਲੀ ‘ਚ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ‘ਚ 10 ਰੁਪਏ ਦਾ ਵਾਧਾ ਹੋਇਆ ਹੈ, ਜਿਸ ਤੋਂ ਬਾਅਦ ਕੀਮਤ 2820 ਰੁਪਏ ਹੋ ਗਈ ਹੈ। ਉੱਥੇ ਹੀ ਕੋਲਕਾਤਾ ‘ਚ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ‘ਚ 17 ਰੁਪਏ ਦਾ ਵਾਧਾ ਹੋਇਆ ਹੈ ਤੇ ਕੀਮਤ 2971 ਰੁਪਏ ਹੋ ਗਈ ਹੈ। ਮੁੰਬਈ ‘ਚ 10.50 ਰੁਪਏ ਤੇ ਚੇਨਈ ‘ਚ 11.50 ਰੁਪਏ ਦਾ ਵਾਧਾ ਦੇਖਣ ਨੂੰ ਮਿਲਿਆ ਹੈ। ਜਿਸ ਤੋਂ ਬਾਅਦ ਦੋਵਾਂ ਮਹਾਨਗਰਾਂ ‘ਚ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਕ੍ਰਮਵਾਰ 2775 ਰੁਪਏ ਤੇ 2994.5 ਰੁਪਏ ਹੋ ਗਈਆਂ ਹਨ।IOCL ਦੇ ਅੰਕੜਿਆਂ ਅਨੁਸਾਰ ਚਾਰਾਂ ਮਹਾਨਗਰਾਂ ‘ਚ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਲਗਾਤਾਰ ਤੀਜੀ ਵਾਰ ਵਾਧਾ ਹੋਇਆ ਹੈ। ਅਗਸਤ ਤੋਂ ਬਾਅਦ ਦਿੱਲੀ ‘ਚ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ‘ਚ 82 ਰੁਪਏ ਦਾ ਵਾਧਾ ਦੇਖਣ ਨੂੰ ਮਿਲਿਆ ਹੈ। ਉੱਥੇ ਹੀ ਕੋਲਕਾਤਾ ‘ਚ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ 98.5 ਰੁਪਏ ਦਾ ਵਾਧਾ ਹੋਇਆ ਹੈ। ਇਸੇ ਤਰ੍ਹਾਂ ਮੁੰਬਈ ਤੇ ਚੇਨਈ ‘ਚ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ’ਚ ਕ੍ਰਮਵਾਰ 83.5 ਰੁਪਏ ਤੇ 88.5 ਰੁਪਏ ਦਾ ਵਾਧਾ ਹੋ ਚੁੱਕਾ ਹੈ।
ਦੂਜੇ ਪਾਸੇ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਬਦਲਾਅ ਦੇਖਣ ਨੂੰ ਨਹੀਂ ਮਿਲਿਆ ਹੈ। ਅੰਕੜਿਆਂ ਮੁਤਾਬਕ ਦੇਸ਼ ਦੀ ਰਾਜਧਾਨੀ ਦਿੱਲੀ ‘ਚ ਘਰੇਲੂ LPG ਦੀ ਕੀਮਤ 942 ਰੁਪਏ ‘ਤੇ ਬਰਕਰਾਰ ਹੈ। ਜਦਕਿ ਕੋਲਕਾਤਾ ‘ਚ ਘਰੇਲੂ ਗੈਸ ਸਿਲੰਡਰ ਦੀ ਕੀਮਤ 968 ਰੁਪਏ ਹੈ। ਮੁੰਬਈ ‘ਚ ਘਰੇਲੂ ਗੈਸ ਸਿਲੰਡਰ ਦੀ ਕੀਮਤ 941.50 ਰੁਪਏ ਹੈ। ਜਦਕਿ ਚੇਨਈ ‘ਚ ਘਰੇਲੂ ਗੈਸ ਸਿਲੰਡਰ ਦੀ ਕੀਮਤ 957.50 ਰੁਪਏ ਹੈ। ਜੂਨ ਮਹੀਨੇ ‘ਚ ਆਖਰੀ ਵਾਰ ਘਰੇਲੂ ਗੈਸ ਸਿਲੰਡਰ ਦੀ ਕੀਮਤ ‘ਚ ਵਾਧਾ ਕੀਤਾ ਗਿਆ ਸੀ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




