SportsTop News

5ਵੇਂ ਟੀ-20 ’ਚ ਨਿਊਜ਼ੀਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ

ਟਿਮ ਸਾਈਫਰਟ ਦੀ ਧਮਾਕੇਦਾਰ 93 ਦੌੜਾਂ ਦੀ ਪਾਰੀ ਦੀ ਮਦਦ ਨਾਲ ਨਿਊਜ਼ੀਲੈਂਡ ਨੇ ਐਤਵਾਰ ਨੂੰ 5ਵੇਂ ਤੇ ਆਖਰੀ ਟੀ-20 ਮੈਚ ਵਿਚ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਹਾਲਾਂਕਿ, ਭਾਰਤ ਨੇ ਪੰਜ ਮੈਚਾਂ ਦੀ ਸੀਰੀਜ਼ 3-2 ਨਾਲ ਆਪਣੇ ਨਾਮ ਕਰ ਲਈ। ਸਾਈਫਰਟ ਨੇ 50 ਗੇਂਦਾਂ ਵਿਚ 11 ਚੌਕਿਆਂ ਅਤੇ 5 ਛੱਕਿਆਂ ਦੀ ਮਦਦ ਨਾਲ 93 ਦੌੜਾਂ ਬਣਾਈਆਂ। ਉਸ ਨੇ ਚੰਗੀ ਫਾਰਮ ’ਚ ਚੱਲ ਰਹੇ ਗਲੇਨ ਫਿਲਿਪਸ (ਅਜੇਤੂ 65 ਦੌੜਾਂ, 38 ਗੇਂਦਾਂ) ਨਾਲ ਤੀਜੀ ਵਿਕਟ ਲਈ 86 ਦੌੜਾਂ ਦੀ ਸਾਂਝੇਦਾਰੀ ਕੀਤੀ। ਨਿਊਜ਼ੀਲੈਂਡ ਨੇ 195 ਦੌੜਾਂ ਬਣਾ ਕੇ ਮੈਚ ਜਿੱਤ ਲਿਆ।

ਇਸ ਤੋਂ ਪਹਿਲਾਂ ਭਾਰਤ ਨੇ 8 ਵਿਕਟਾਂ ਦੇ ਨੁਕਸਾਨ ’ਤੇ 191 ਦੌੜਾਂ ਬਣਾਈਆਂ ਸਨ। ਭਾਰਤ ਵੱਲੋਂ ਸ਼੍ਰੇਅਸ ਅਈਅਰ ਅਤੇ ਈਸ਼ਾਨ ਕਿਸ਼ਨ ਨੇ ਅਰਧ ਸੈਂਕੜੇ ਲਗਾਏ। ਭਾਰਤੀ ਕਪਤਾਨਅਈਅਰ ਤੇ ਈਸ਼ਾਨ ਨੇ ਆਪਣੀ ਸ਼ਾਨਦਾਰ ਫਾਰਮ ਵਾਪਸ ਹਾਸਲ ਕੀਤੀ। ਸ਼੍ਰੇਅਸ ਅਈਅਰ ਨੇ 23 ਗੇਂਦਾਂ ਵਿਚ 50 ਦੌੜਾਂ ਬਣਾਈਆਂ, ਜਦਕਿ ਈਸ਼ਾਨ ਕਿਸ਼ਨ ਨੇ 32 ਗੇਂਦਾਂ ਵਿੱਚ 61 ਦੌੜਾਂ ਦੀ ਪਾਰੀ ਖੇਡੀ ਪਰ ਨਿਊਜ਼ੀਲੈਂਡ ਦੇ ਗੇਂਦਬਾਜ਼ ਐਡਮ ਮਿਲਨ ਦੀ ਅਗਵਾਈ ਵਿਚ ਗੇਂਦਬਾਜ਼ਾਂ ਨੇ ਭਾਰਤ ਨੂੰ ਵੱਡਾ ਸਕੋਰ ਬਣਾਉਣ ਤੋਂ ਰੋਕ ਦਿੱਤਾ। ਭਾਰਤ ਦੀ ਪਾਰੀ ਤਿੰਨ ਹਿੱਸਿਆਂ ਵਿਚ ਵੰਡੀ ਹੋਈ ਸੀ। ਸ਼ੁਰੂ ਵਿਚ ਵਿਕਟਾਂ ਜਲਦੀ ਡਿੱਗੀਆਂ, ਵਿਚਕਾਰਲੇ ਓਵਰਾਂ ਵਿਚ ਤੇਜ਼ ਦੌੜਾਂ ਬਣੀਆਂ ਤੇ ਆਖਰੀ ਓਵਰਾਂ ਵਿਚ ਭਾਰਤ ਦੀ ਰਫ਼ਤਾਰ ਹੌਲੀ ਹੋ ਗਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button