IndiaTop News

ਦੀਆ ਮਿਰਜ਼ਾ ਦੇ ਦੀਵਾਲੀ ਵੀਡੀਓ ਵਿਵਾਦ ‘ਤੇ ਬੰਬੇ ਹਾਈ ਕੋਰਟ ਦੀ BMC ਨੂੰ ਫਟਕਾਰ

 ਅਦਾਕਾਰਾ ਦੀਆ ਮਿਰਜ਼ਾ ਦੇ ਵਾਤਾਵਰਣ-ਅਨੁਕੂਲ ਅਤੇ ਪਟਾਕਾ-ਮੁਕਤ ਦੀਵਾਲੀ ਮੁਹਿੰਮ ਵਾਲੇ ਵੀਡੀਓ ਨੂੰ ਸੋਸ਼ਲ ਮੀਡੀਆ ਤੋਂ ਹਟਾਏ ਜਾਣ ‘ਤੇ ਬੰਬੇ ਹਾਈ ਕੋਰਟ ਨੇ ਸਖ਼ਤ ਨਾਰਾਜ਼ਗੀ ਜਤਾਈ ਹੈ। ਅਦਾਲਤ ਨੇ ਇਸ ਪੂਰੇ ਵਿਵਾਦ ‘ਤੇ ਡੂੰਘਾ ਦੁੱਖ ਅਤੇ ਅਸੰਤੋਸ਼ ਪ੍ਰਗਟ ਕਰਦਿਆਂ BMC ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਦੀਆ ਮਿਰਜ਼ਾ ਦੇ ਉਸ ਵੀਡੀਓ ਨੂੰ ਤੁਰੰਤ ਮੁੜ ਸੋਸ਼ਲ ਮੀਡੀਆ ‘ਤੇ ਅਪਲੋਡ ਕਰੇ।

ਜਸਟਿਸ ਗਿਰੀਸ਼ ਕੁਲਕਰਨੀ ਅਤੇ ਜਸਟਿਸ ਨੀਲਾ ਗੋਖਲੇ ਦੀ ਬੈਂਚ ਨੇ ਮਾਮਲੇ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਉਹ ਕੁਝ ਲੋਕਾਂ, ਖ਼ਾਸ ਕਰਕੇ ਜਨਤਾ ਦੇ ਨੁਮਾਇੰਦਿਆਂ ਦੀ ਛੋਟੀ ਸੋਚ ਤੋਂ ਬੇਹੱਦ ਦੁਖੀ ਹਨ। ਅਦਾਲਤ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਵਾਤਾਵਰਣ, ਹਵਾ ਅਤੇ ਧੁਨੀ ਪ੍ਰਦੂਸ਼ਣ ਖ਼ਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਬਣਾਏ ਗਏ ਵੀਡੀਓ ਨੂੰ ਵਿਵਾਦ ਦਾ ਰੂਪ ਦੇ ਦਿੱਤਾ ਗਿਆ।

ਅਦਾਲਤ ਨੇ BMC ਕਮਿਸ਼ਨਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਾਗਰੂਕਤਾ ਮੁਹਿੰਮ ਲਈ ਮਸ਼ਹੂਰ ਹਸਤੀਆਂ ਦੀ ਚੋਣ ਕਰਨ ਦਾ ਉਨ੍ਹਾਂ ਦਾ ਫ਼ੈਸਲਾ ਬਿਲਕੁਲ ਸਹੀ ਸੀ। ਅਜਿਹੇ ਨੇਕ ਉਪਰਾਲੇ ਦੌਰਾਨ ਬੇਲੋੜੇ ਵਿਵਾਦ ਖੜ੍ਹੇ ਕਰਨਾ ਪੂਰੀ ਤਰ੍ਹਾਂ ਗ਼ਲਤ ਹੈ।
ਬੈਂਚ ਨੇ ਵੀਡੀਓ ‘ਤੇ ਇਤਰਾਜ਼ ਜਤਾਉਣ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸਮਾਜ ਵਿੱਚ ਧਰਮ, ਜਾਤ ਅਤੇ ਫਿਰਕੇ ਤੋਂ ਉੱਪਰ ਉੱਠ ਕੇ ਹਰ ਵਿਅਕਤੀ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਅਦਾਲਤ ਨੇ ਕਿਹਾ ਕਿ ਸਾਡਾ ਦੇਸ਼ ਧਰਮ ਨਿਰਪੱਖ ਹੈ ਅਤੇ ਸੰਵਿਧਾਨ ਵੀ ਨਾਗਰਿਕਾਂ ਤੋਂ ਇਸ ਭਾਵਨਾ ਨੂੰ ਕਾਇਮ ਰੱਖਣ ਦੀ ਉਮੀਦ ਕਰਦਾ ਹੈ।
ਅਦਾਲਤ ਨੇ ਅੱਗੇ ਕਿਹਾ ਕਿ ਮੁੰਬਈ ਵਰਗਾ ਸ਼ਹਿਰ ਏਕਤਾ ਅਤੇ ਸਮਾਜਿਕ ਸਾਂਝ ਦੀ ਭਾਵਨਾ ਨਾਲ ਚੱਲਦਾ ਹੈ। ਕਿਸੇ ਵੀ ਵਿਅਕਤੀ ਦੇ ਗ਼ੈਰ-ਜ਼ਿੰਮੇਵਾਰਾਨਾ ਬਿਆਨ ਇਸ ਮਾਹੌਲ ਨੂੰ ਖ਼ਰਾਬ ਨਹੀਂ ਕਰਨੇ ਚਾਹੀਦੇ।
ਬੈਂਚ ਨੇ ਸਖ਼ਤ ਲਹਿਜ਼ੇ ਵਿੱਚ ਕਿਹਾ ਕਿ ਬਿਆਨਬਾਜ਼ੀ ਕਰਨ ਵਾਲੇ ਕਿਸੇ ਵੀ ਸਿਆਸਤਦਾਨ ਜਾਂ ਵਿਅਕਤੀ ਨੇ ਪ੍ਰਦੂਸ਼ਣ ਖ਼ਿਲਾਫ਼ ਜਾਗਰੂਕਤਾ ਫੈਲਾਉਣ ਵਾਲਾ ਕੋਈ ਵੀਡੀਓ ਪੋਸਟ ਨਹੀਂ ਕੀਤਾ। ਇਹ ਮੁੱਦਾ ਸਿੱਧੇ ਤੌਰ ‘ਤੇ ਵਾਤਾਵਰਣ ਅਤੇ ਲੋਕਾਂ ਦੀ ਸਿਹਤ ਨਾਲ ਜੁੜਿਆ ਹੋਇਆ ਹੈ। ਧਰਮ ਅਤੇ ਜਾਤ ਭਾਵੇਂ ਕੋਈ ਵੀ ਹੋਵੇ, ਹਰ ਇਨਸਾਨ ਨੇ ਇੱਕੋ ਹਵਾ ਵਿੱਚ ਸਾਹ ਲੈਣਾ ਹੈ।ਹਾਈ ਕੋਰਟ ਨੇ ਸਪੱਸ਼ਟ ਕੀਤਾ ਕਿ ਜਨਤਕ ਅਹੁਦਿਆਂ ‘ਤੇ ਬੈਠੇ ਲੋਕਾਂ ਤੋਂ ਅਜਿਹੇ ਵਿਵਹਾਰ ਦੀ ਉਮੀਦ ਨਹੀਂ ਕੀਤੀ ਜਾਂਦੀ। ਅਦਾਲਤ ਨੇ ਹੁਕਮ ਦਿੱਤਾ ਕਿ ਹਟਾਏ ਗਏ ਵੀਡੀਓ ਨੂੰ ਨਗਰ ਨਿਗਮ ਵੱਲੋਂ ਤੁਰੰਤ ਮੁੜ ਅਪਲੋਡ ਕੀਤਾ ਜਾਵੇ।

ਇਸ ਦੇ ਨਾਲ ਹੀ ਅਦਾਲਤ ਨੇ BMC ਨੂੰ ਵੀ ਫਟਕਾਰ ਲਗਾਉਂਦਿਆਂ ਕਿਹਾ ਕਿ ਵਿਵਾਦ ਖੜ੍ਹਾ ਹੁੰਦੇ ਹੀ ਨਗਰ ਨਿਗਮ ਨੂੰ ਦਬਾਅ ਹੇਠ ਆ ਕੇ ਵੀਡੀਓ ਡਿਲੀਟ ਨਹੀਂ ਕਰਨਾ ਚਾਹੀਦਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button