
ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੇ ਮੌਤ ਦੇ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੁਆਰਾ ਲਾਸ਼ ਦਾ ਚੰਡੀਗੜ੍ਹ ਦੇ ਪੀਜੀਆਈ ’ਚ ਦੁਆਰਾ ਪੋਸਟਮਾਰਟਮ ਕਰਵਾਉਣ ਦੇ ਨਾਲ ਹੀ ਉਥੇ ਹੀ ਸਸਕਾਰ ਕੀਤੇ ਜਾਣ ਦੇ ਦਿੱਤੇ ਹੁਕਮਾਂ ‘ਤੇ ਦਲਜੀਤ ਦੀ ਭੈਣ ਅਤੇ ਪਤਨੀ ਨੇ ਪ੍ਰਤੀਕ੍ਰਿਆ ਦਿੱਤੀ ਹੈ। ਉਨ੍ਹਾਂ ਪੋਸਟਮਾਰਟਮ ਚੰਡੀਗੜ੍ਹ ‘ਚ ਹੀ ਕਰਵਾਉਣ ਦੀ ਗੱਲ ਕਹੀ ਹੈ, ਉਥੇ ਹੀ ਉਨ੍ਹਾਂ ਸਸਕਾਰ ਪਿੰਡ ਭੰਮੇ ਕਲਾਂ ਹੀ ਕੀਤੇ ਜਾਣ ਦੀ ਮੰਗ ਕੀਤੀ ਹੈ।
ਸ਼ੱਕੀ ਹਾਲਾਤ ‘ਚ ਹੋਈ ਦਲਜੀਤ ਸਿੰਘ ਦੀ ਮੌਤ ਦੇ ਬਾਅਦ ਉਸ ਦਾ ਸਸਕਾਰ ਅਜੇ ਨਹੀਂ ਹੋਇਆ ਹੈ। ਉਸ ਦੀ ਲਾਸ਼ ਏਮਜ਼ ਹਸਪਤਾਲ ਦੇ ਮੁਰਦਾਘਰ ਵਿੱਚ ਹੈ। ਪਿਛਲੇ ਦਿਨ੍ਹੀਂ ਦਲਜੀਤ ਸਿੰਘ ਦਾ ਪੋਸਟਮਾਰਟਮ ਭਾਵੇਂ ਬਠਿੰਡਾ ਦੇ ਏਮਜ਼ ਹਸਪਤਾਲ ਵਿੱਚ ਕਰਵਾ ਦਿੱਤਾ ਗਿਆ, ਪਰ ਦਲਜੀਤ ਸਿੰਘ ਦੀ ਭੈਣ ਵੱਲੋਂ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਪੋਸਟਮਾਰਟਮ ਦੁਆਰਾ ਕਰਵਾਉਣ ਦੀ ਮੰਗ ਕੀਤੀ ਗਈ ਸੀ। ਜਿਸ ਵਿੱਚ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਵੱਲੋਂ ਦਲਜੀਤ ਸਿੰਘ ਦਾ ਪੋਸਟਮਾਰਟਮ ਦੁਆਰਾ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ, ਜੋ ਕਿ 15 ਘੰਟਿਆਂ ਦੇ ਅੰਦਰ ਪ੍ਰਸ਼ਾਸਨ ਵੱਲੋਂ ਦਲਜੀਤ ਸਿੰਘ ਦੀ ਦੇਹ ਚੰਡੀਗੜ੍ਹ ਪੀਜੀਆਈ ਵਿੱਚ ਸੌਂਪਣ ਦੇ ਆਦੇਸ਼ ਦਿੱਤੇ ਗਏ ਹਨ। ਪੋਸਟਮਾਰਟਮ ਰਿਪੋਰਟ 4 ਨਵੰਬਰ ਨੂੰ ਦੁਪਹਿਰ 1.45 ਵਜੇ ਅਦਾਲਤ ਵਿੱਚ ਪੇਸ਼ ਕਰਨ ਦੇ ਆਦੇਸ਼ ਦਿੱਤੇ ਹਨ ਅਤੇ ਦਲਜੀਤ ਸਿੰਘ ਦਾ ਚੰਡੀਗੜ੍ਹ ਦੇ ਸੈਕਟਰ 25 ਦੇ ਸਮਸ਼ਾਨ ਘਾਟ ਵਿੱਚ ਹੀ ਪੁਲਿਸ ਸੁਰੱਖਿਆ ਵਿੱਚ ਸਸਕਾਰ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਅਤੇ ਐਕਸ਼ਨ ਕਮੇਟੀ ਦੇ ਮੈਂਬਰਾਂ ਵੱਲੋਂ ਕੀਤੀ ਗਈ ਪ੍ਰੈਸ ਕਾਨਫ੍ਰੈਂਸ ਦੌਰਾਨ ਕਿਹਾ ਗਿਆ ਕਿ ਜੋ ਵੀ ਫ਼ੈਸਲਾ ਹਾਈ ਕੋਰਟ ਨੇ ਕੀਤਾ ਹੈ। ਉਸ ਦੇ ਸਬੰਧ ਵਿੱਚ ਦਲਜੀਤ ਸਿੰਘ ਦਾ ਪਰਿਵਾਰ ਹੀ ਫ਼ੈਸਲਾ ਲਵੇਗਾ ਅਤੇ ਉਹ ਉਸ ਦੇ ਪਰਿਵਾਰ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੀ ਸਰਕਾਰ ਕੋਲੋਂ ਮੰਗ ਕਰਦੇ ਹਨ। ਇਸ ਦੇ ਇਲਾਵਾ ਦੂਜੇ ਪਾਸੇ ਮ੍ਰਿਤਕ ਦਲਜੀਤ ਸਿੰਘ ਦੀ ਭੈਣ ਅਮਰਜੀਤ ਕੌਰ ਨੇ ਦਲਜੀਤ ਸਿੰਘ ਦੀ ਪਤਨੀ ਪਰਮਜੀਤ ਕੌਰ ਦੀ ਮੌਜੂਦਗੀ ਵਿੱਚ ਕਿਹਾ ਕਿ ਹਾਈ ਕੋਰਟ ਦੇ ਆਦੇਸ਼ਾਂ ਦੀ ਉਹ ਪਾਲਣਾ ਕਰਨਗੇ।
ਜੇਕਰ ਹਾਈਕੋਰਟ ਨੇ ਦਲਜੀਤ ਸਿੰਘ ਦਾ ਪੋਸਟਮਾਰਟਮ ਦੁਆਰਾ ਚੰਡੀਗੜ੍ਹ ਪੀਜੀਆਈ ਵਿੱਚੋਂ ਕਰਵਾਉਣ ਲਈ ਕਿਹਾ ਹੈ ਤਾਂ ਉਹ ਜ਼ਰੂਰ ਕਰਵਾਉਣਗੇ, ਪਰ ਉਨ੍ਹਾਂ ਸਸਕਾਰ ਉਥੇ ਨਾ ਕਰਨ ਦੀ ਗੱਲ ਕਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਸਸਕਾਰ ਆਪਣੇ ਪਿੰਡ ਭੰਮੇ ਕਲਾਂ ਹੀ ਆਪਣੇ ਰਿਸ਼ਤੇਦਾਰਾਂ ਨਾਲ ਕਰਨਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




