
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵਲੋਂ ਮੰਗਾਂ ਪੂਰੀਆਂ ਨਾ ਹੋਣ ਦੇ ਚਲਦਿਆਂ ਸਮੁੱਚੇ ਪੰਜਾਬ ਵਿਚ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ ।ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵਲੋਂ ਜੋ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ ਉਹ 5 ਅਤੇ 6 ਨਵੰਬਰ ਨੂੰ ਪੂਰੇ ਪੰਜਾਬ ਦੇ ਸਰਕਾਰੀ ਵਿਭਾਗਾਂ ਵਿਚ ਕਲਮ ਛੋੜ ਹੜ੍ਹਤਾਲ ਕਰਨ ਦੇ ਨਾਲ-ਨਾਲ ਕੰਪਿਊਟਰ ਵੀ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ ।
ਪ੍ਰਾਪਤ ਸੂਚਨਾ ਮੁਤਾਬਕ 5 ਤੇ 6 ਨਵੰਬਰ ਤੋਂ ਜੋ ਸਮੁੱਚੇ ਪੰਜਾਬ ਦੇ ਸਰਕਾਰੀ ਵਿਭਾਗਾਂ ਦੇ ਮੁਲਾਜਮਾਂ ਵਲੋਂ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨਾਂ ਨੂੰ ਜਾਰੀ ਰੱਖਦਿਆਂ ਜੋ ਅੱਜ ਜਲੰਧਰ ਵਿਖੇ ਪੂਤਲੇ ਫੂਕੇ ਗਏ ਹਨ ਤਹਿਤ ਜਿਨ੍ਹਾਂ ਮੰਗਾ ਅਤੇ ਮੁੱਦਿਆਂ ਦੇ ਚਲਦਿਆਂ ਕਲਮ ਛੋੜ ਹੜ੍ਹਤਾਲ ਅਤੇ ਕੰਪਿਊਟਰ ਬੰਦ ਰੱਖੇ ਜਾਣਗੇ ਵਿਚ :
ਪੁਰਾਣੀ ਪੈਨਸ਼ਨ ਸਕੀਮ ਦਾ ਨੋਟੀਫਿਕੇਸ਼ਨ ਜਾਰੀ ਹੋਣ ਦੇ ਬਾਵਜੂਦ ਅਜੇ ਤੱਕ ਜ਼ਮੀਨੀ ਪੱਧਰ ‘ਤੇ ਲਾਗੂ ਨਾ ਹੋਣਾ ਅਤੇ ਪੁਰਾਣੇ ਪੱਤਰਾਂ ਨੂੰ ਰੱਦ ਨਾ ਕਰਨਾ, ਮੁਲਾਜ਼ਮਾਂ ਦਾ 10 ਫ਼ੀਸਦੀ ਡੀ.ਏ. ਅਤੇ ਪੇਅ ਕਮਿਸ਼ਨ ਦੇ ਬਕਾਏ ਸਰਕਾਰ ਵੱਲ ਲੰਬੇ ਸਮੇਂ ਤੋਂ ਪੈਂਡਿੰਗ ਪਏ ਹਨ । ਇਸ ਸਬੰਧੀ ਮਾਣਯੋਗ ਅਦਾਲਤ ਵੱਲੋਂ ਵੀ 10 ਦਿਨਾਂ ਦੇ ਅੰਦਰ-ਅੰਦਰ 6 ਫ਼ੀਸਦੀ ਵਿਆਜ ਸਮੇਤ ਬਕਾਏ ਇੱਕਮੁਸ਼ਤ ਦੇਣ ਦੇ ਹੁਕਮ ਜਾਰੀ ਕੀਤੇ ਗਏ ਹਨ, ਵੱਖ-ਵੱਖ ਵਿਭਾਗਾਂ ਵਿੱਚ ਸੇਵਾਵਾਂ ਨਿਭਾ ਰਹੇ ਕੱਚੇ ਅਤੇ ਆਰਜ਼ੀ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ, ਸਰਕਾਰੀ ਅਦਾਰਿਆਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹਾਂ ਮਿਲਣਾ ਯਕੀਨੀ ਬਣਾਇਆ ਜਾਵੇ । ਪੁਰਾਣੇ ਸਾਥੀਆਂ ਲਈ ਪੈਨਸ਼ਨ ਦਾ 2.59 ਦਾ ਗੁਣਾਂਕ ਲਾਗੂ ਕੀਤਾ ਜਾਵੇ ਸ਼ਾਮਲ ਹਨ ।
ਯੂਨੀਅਨ ਆਗੂ ਤਜਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਨਾਲ ਕਈ ਦੌਰ ਦੀਆਂ ਮੀਟਿੰਗਾਂ ਹੋਣ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਕੋਈ ਹੱਲ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਅਦਾਲਤ ਵੱਲੋਂ ਵੀ ਸਰਕਾਰ ਨੂੰ ਮੁਲਾਜ਼ਮਾਂ ਦੇ ਹਿੱਤਾਂ ਵਿੱਚ ਫ਼ੈਸਲਾ ਲੈਂਦਿਆਂ ਬਕਾਏ ਦੇਣ ਦੀ ਸਖ਼ਤ ਹਦਾਇਤ ਕੀਤੀ ਗਈ ਹੈ । ਯੂਨੀਅਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਇਨ੍ਹਾਂ ਦੋ ਦਿਨਾਂ ਦੌਰਾਨ ਕੋਈ ਠੋਸ ਕਦਮ ਨਾ ਚੁੱਕਿਆ, ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




