IndiaTop News

ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ’ਚ ਸਿੱਖ ਨੌਜਵਾਨ ਨਾਲ ਕੁੱਟਮਾਰ, ਕੇਸਾਂ ਦੀ ਬੇਅਦਬੀ

ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਵਿੱਚ ਇੱਕ 17 ਸਾਲਾ ਸਿੱਖ ਵਿਦਿਆਰਥੀ ਨਾਲ ਕੁੱਟਮਾਰ ਅਤੇ ਉਸ ਦੇ ਕੇਸਾਂ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸੋਮਵਾਰ ਸ਼ਾਮ ਨੂੰ ਕੋਤਵਾਲੀ ਥਾਣਾ ਖੇਤਰ ਦੀ ਰਾਜਘਾਟ ਪੁਲਿਸ ਚੌਕੀ ਨੇੜੇ ਭੀੜ-ਭੜੱਕੇ ਵਾਲੇ ਬਾਜ਼ਾਰ ਵਿੱਚ ਵਾਪਰੀ। ਵਿਦਿਆਰਥੀ 11ਵੀਂ ਜਮਾਤ ਵਿੱਚ ਪੜ੍ਹਦਾ ਹੈ ਅਤੇ ਕੋਚਿੰਗ ਤੋਂ ਘਰ ਪਰਤ ਰਿਹਾ ਸੀ।
ਜਾਣਕਾਰੀ ਮੁਤਾਬਕ ਤਿੰਨ ਵਿਦਿਆਰਥੀਆਂ ਨੇ ਕਥਿਤ ਤੌਰ ’ਤੇ ਉਸ ਨੂੰ ਰਸਤੇ ਵਿੱਚ ਘੇਰ ਲਿਆ ਅਤੇ ਉਸ ਨਾਲ ਕੁੱਟਮਾਰ ਕੀਤੀ। ਇਸ ਦੌਰਾਨ ਨੌਜਵਾਨਾਂ ਵੱਲੋਂ ਉਸ ਦੇ ਵਾਲ ਖਿੱਚੇ ਗਏ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਕੁਝ ਨੌਜਵਾਨ ਵਿਦਿਆਰਥੀ ਨੂੰ ਕੁੱਟਦੇ ਅਤੇ ਉਸ ਦੇ ਵਾਲ ਖਿੱਚਦੇ ਦਿਖਾਈ ਦੇ ਰਹੇ ਹਨ।
ਹੈਰਾਨੀ ਦੀ ਗੱਲ ਇਹ ਹੈ ਕਿ ਘਟਨਾ ਸਮੇਂ ਮੌਕੇ ’ਤੇ ਕਈ ਰਾਹਗੀਰ ਮੌਜੂਦ ਸਨ, ਪਰ ਵੀਡੀਓ ਵਿੱਚ ਕਿਸੇ ਵੱਲੋਂ ਵੀ ਵਿਦਿਆਰਥੀ ਦੀ ਮਦਦ ਲਈ ਅੱਗੇ ਆਉਂਦਾ ਦਿਖਾਈ ਨਹੀਂ ਦਿੰਦਾ। ਪੁਲਿਸ ਨੇ ਮੰਗਲਵਾਰ ਨੂੰ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button