PunjabTop News

ਜੇਲ੍ਹ ‘ਚ ਬੰਦ ਸਾਬਕਾ ਮੰਤਰੀ ਭੁੱਲਰ ਨੇ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਕੀਤਾ ਐਲਾਨ

ਡੀਐੱਮ ਆਤਮਹੱਤਿਆ ਮਾਮਲੇ ‘ਚ ਜੇਲ੍ਹ ‘ਚ ਬੰਦ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਐਲਾਨ ਕਰਦਿਆਂ ਪਾਰਟੀ ਸਮਰਥਕਾਂ ਦਾ ਧੰਨਵਾਦ ਕੀਤਾ ਹੈ। ਇੰਟਰਨੈੱਟ ਮੀਡੀਆ ‘ਤੇ ਪਾਈ ਪੋਸਟ ਨੇ ਜਿੱਥੇ ਸਿਆਸੀ ਗਲਿਆਰਿਆਂ ‘ਚ ਸਿਆਸੀ ਦਿਸ਼ਾ ਬਦਲਦੀ ਨਜ਼ਰ ਆਉਣ ਲੱਗੀ ਹੈ, ਉੱਥੇ ਹੀ ਜੇਲ੍ਹ ‘ਚ ਬੈਠੇ ਭੁੱਲਰ ਦਾ ਇੰਟਰਨੈੱਟ ਮੀਡੀਆ ਅਕਾਊਂਟ ਕੌਣ ਚਲਾ ਰਿਹਾ ਹੈ, ਇਸ ‘ਤੇ ਵੀ ਲੋਕ ਤਨਜ਼ ਕੱਸਣ ਲੱਗੇ ਹਨ।
ਸਾਲ 2022 ’ਚ ਪੱਟੀ ਹਲਕੇ ਤੋਂ ਪਹਿਲੀ ਵਾਰ ਚੋਣ ਲੜ ਕੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਹਰਾਉਣ ਵਾਲੇ ਭੁੱਲਰ ਸੂਬੇ ਵਿੱਚ ਬਣੀ ‘ਆਪ’ ਸਰਕਾਰ ਵਿੱਚ ਕੈਬਨਿਟ ਮੰਤਰੀ ਬਣੇ ਸਨ। ਅਪ੍ਰੈਲ 2026 ਵਿੱਚ ਡੀਐੱਮ ਗਗਨਦੀਪ ਸਿੰਘ ਰੰਧਾਵਾ ਆਤਮਹੱਤਿਆ ਮਾਮਲੇ ਵਿੱਚ ਉਨ੍ਹਾਂ ਨੂੰ ਅੰਮ੍ਰਿਤਸਰ ਪੁਲਿਸ ਨੇ ਨਾਮਜ਼ਦ ਕੀਤਾ ਅਤੇ ਬਾਅਦ ’ਚ ਲੁਧਿਆਣਾ ਤੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਹੋਈ
ਇਸ ਤੋਂ ਪਹਿਲਾਂ ਭੁੱਲਰ ਨੇ ਉਕਤ ਕੇਸ ਦੀ ਜਾਂਚ ਪ੍ਰਭਾਵਿਤ ਨਾ ਹੋਵੇ, ਇਹ ਕਹਿੰਦਿਆਂ ਕੈਬਨਿਟ ਤੋਂ ਅਸਤੀਫ਼ਾ ਦਿੱਤਾ ਸੀ, ਜੋ ਤੁਰੰਤ ਮਨਜ਼ੂਰ ਕਰ ਲਿਆ ਗਿਆ ਸੀ। ਪੱਟੀ ਹਲਕੇ ਦੀ ਪਹਿਲਾਂ ਉਨ੍ਹਾਂ ਦੀ ਪਤਨੀ ਸੁਰਿੰਦਰਪਾਲ ਕੌਰ ਭੁੱਲਰ ਜ਼ਿੰਮੇਵਾਰੀ ਨਿਭਾਉਂਦੀ ਰਹੀ ਅਤੇ ਬਾਅਦ ਵਿੱਚ ਪਹਿਲਵਾਨ ਜਸਕੰਵਰ ਸਿੰਘ ਜੱਸਾ ਪੱਟੀ ਨੂੰ ਹਲਕਾ ਇੰਚਾਰਜ ਲਗਾਇਆ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button