PunjabTop News

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਵਲੋਂ 28 ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪਾਰਟੀ ਦੇ ਜੱਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ, ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਨੂੰ ਜਾਰੀ ਕੀਤਾ ਗਿਆ ਹੈ। ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਸੂਚੀ ਵਿਚ ਪਾਰਟੀ ਪ੍ਰਤੀ ਸਮਰਪਿਤ ਚਿਹਰਿਆਂ ਨੂੰ ਬਤੌਰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਿਛਲੇ ਕੁਝ ਦਿਨਾਂ ਦੌਰਾਨ ਬਲਾਕ ਪੱਧਰ ਤੋਂ ਲੈ ਕੇ ਜ਼ਿਲ੍ਹਾ ਪੱਧਰ ਤੱਕ ਵਰਕਰਾਂ ਤੋਂ ਮਿਲੇ ਸੁਝਾਅ ਉਪਰੰਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਇਨ੍ਹਾਂ ਨਾਮਾਂ ਦੀ ਨਿਯੁਕਤੀ ਕੀਤੀ ਗਈ ਹੈ।
ਪਾਰਟੀ ਦੇ ਸੀਨੀਅਰ ਆਗੂਆਂ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ, ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਅਤੇ ਲੋਕਾਂ ਤੱਕ ਲੈ ਕੇ ਜਾਣ ਲਈ ਜ਼ਿਲ੍ਹਾ ਪ੍ਰਧਾਨਾਂ ਦੀਆਂ ਨਿਯੁਕਤੀਆਂ ਸਰਬਸੰਮਤੀ ਨਾਲ ਕੀਤੀਆਂ ਗਈਆਂ ਹਨ। ਆਗੂਆਂ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕਾਂ ਦੀ ਇਕੋ ਇਕ ਆਸ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਬਣ ਚੁੱਕੇ ਹਨ, ਅਜਿਹੇ ਵਿਚ 2027 ਵਿਚ ਸਰਕਾਰ-ਏ-ਖ਼ਾਲਸਾ ਬਣੇ ਤਾਂ ਜੋ ਪੰਥ ਅਤੇ ਪੰਜਾਬ ਦੀ ਸਹੀ ਨੁਮਾਇੰਦਗੀ ਹੋ ਸਕੇ ਅਤੇ ਸਾਰੇ ਵਰਗਾਂ ਕਿਸਾਨ, ਮਜ਼ਦੂਰ, ਦੁਕਾਨਦਾਰ, ਵਪਾਰੀ, ਨਰੇਗਾ ਮਜ਼ਦੂਰਾਂ, ਮੁਲਾਜ਼ਮ ਵਰਗ, ਨੌਜਵਾਨਾਂ ਨੂੰ ਰੁਜ਼ਗਾਰ ਦੇ ਢੁੱਕਵੇਂ ਮੌਕੇ ਮਿਲ ਸਕਣ।
ਪਾਰਟੀ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਕਿਹਾ ਕਿ ਪਾਰਟੀ ਪੰਥ ਅਤੇ ਪੰਜਾਬ ਪ੍ਰਸਤੀ ਨੂੰ ਲੈ ਕੇ ਇਕਮੁੱਠ ਹੈ। ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਅਗਵਾਈ ਵਿਚ ਪਾਰਟੀ ਅੱਗੇ ਵਧ ਰਹੀ ਹੈ। ਪਾਰਟੀ ਲੀਡਰਸ਼ਿਪ ਆਪਣੇ ਸਿਧਾਂਤ, ਆਪਣੇ ਟੀਚੇ ਅਤੇ ਮਨੋਰਥ ਨੂੰ ਲੈ ਕੇ ਹਮੇਸ਼ਾ ਯਤਨਸ਼ੀਲ ਹੈ। ਜਾਰੀ ਬਿਆਨ ਵਿਚ ਆਗੂਆਂ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨਸ਼ਾ ਮੁਕਤ ਪੰਜਾਬ ਦੇ ਆਪਣੇ ਸੁਪਨੇ ਨੂੰ ਪੂਰਾ ਕਰਨ ਲਈ ਨੌਜਵਾਨਾਂ ਨੂੰ ਲਾਮਬੰਦ ਕਰ ਰਹੇ ਹਨ।
ਪਾਰਟੀ ਦਫਤਰ ਤੋਂ ਜਾਰੀ ਸੂਚੀ ਵਿਚ ਅਮਨਦੀਪ ਸਿੰਘ ਡੱਡੂਆਣਾ ਅੰਮ੍ਰਿਤਸਰ ਸ਼ਹਿਰੀ, ਜਸਕਰਨ ਸਿੰਘ ਰਿਆੜ ਅੰਮ੍ਰਿਤਸਰ ਦਿਹਾਤੀ, ਪ੍ਰਗਟ ਸਿੰਘ ਵਿਰਕ ਬਠਿੰਡਾ, ਪਵਿੱਤਰ ਸਿੰਘ ਫਤਿਹਗੜ ਸਾਹਿਬ, ਨਛੱਤਰ ਸਿੰਘ ਦਬੜੀਖਾਨਾ ਫਰੀਦਕੋਟ, ਮਹਿੰਦਰ ਸਿੰਘ ਬਾਜਵਾ ਜਲੰਧਰ, ਹਰਜੀਤ ਸਿੰਘ ਭੂੰਦੜ ਮਾਨਸਾ, ਹਰਜੀਤ ਸਿੰਘ ਬਰਨਾਲਾ, ਸੁਖਬੀਰ ਸਿੰਘ ਬਲਬੇੜਾ ਪਟਿਆਲਾ, ਅਵਤਾਰ ਸਿੰਘ ਕਾਹਨਗੜ੍ਹ ਸੰਗਰੂਰ, ਜਗਦੇਵ ਸਿੰਘ ਚੌਦਾ ਮਲੇਰਕੋਟਲਾ, ਪ੍ਰਤਾਪ ਸਿੰਘ ਫਾਜ਼ਿਲਕਾ,  ਉਮਰਾਓ ਸਿੰਘ ਪਠਾਨਕੋਟ, ਚਮਕੌਰ ਸਿੰਘ ਧੁੰਨ ਤਰਨ ਤਾਰਨ ਸਾਹਿਬ, ਜਗਦੀਪ ਸਿੰਘ ਭੁੱਲਰ ਫਿਰੋਜ਼ਪੁਰ, ਜਸਵਿੰਦਰ ਸਿੰਘ ਬਾਦਲ ਸ਼੍ਰੀ ਮੁਕਤਸਰ ਸਾਹਿਬ, ਰਸ਼ਪਾਲ ਸਿੰਘ ਕਪੂਰਥਲਾ, ਕੁਲਦੀਪ ਸਿੰਘ ਸਰਸੀਣੀ ਮੋਹਾਲੀ, ਮਨਜਿੰਦਰ ਸਿੰਘ ਬਲ ਗੁਰਦਾਸਪੁਰ ਦਿਹਾਤੀ, ਗੁਰਪ੍ਰੀਤ ਸਿੰਘ ਗੁਰਦਾਸਪੁਰ, ਅਮਨਦੀਪ ਸਿੰਘ ਹਸਨਪੁਰ ਲੁਧਿਆਣਾ (ਦਿਹਾਤੀ), ਸ੍ਰੀ ਰੋਹਿਤ ਖੁੱਲਰ ਲੁਧਿਆਣਾ ਸ਼ਹਿਰੀ 1, ਕਰਮਜੀਤ ਸਿੰਘ ਮੋਗਾ, ਐਡਵੋਕੇਟ ਸਰਬਜੀਤ ਸਿੰਘ ਰੂਪਨਗਰ, ਮਨਦੀਪ ਸਿੰਘ ਹੁਸ਼ਿਆਰਪੁਰ  ਸ਼ਹਿਰੀ, ਮਨਜਿੰਦਰ ਸਿੰਘ ਰੜਾ ਹੁਸ਼ਿਆਰਪੁਰ ਦਿਹਾਤੀ, ਅਮਨਦੀਪ ਸਿੰਘ ਖਾਲਸਾ ਮੋਗਾ ਸ਼ਹਿਰੀ, ਗੁਰਪ੍ਰੀਤ ਸਿੰਘ ਪ੍ਰਿੰਸ ਨੂੰ ਬਤੌਰ ਲੁਧਿਆਣਾ ਸ਼ਹਿਰੀ 2 ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button