PunjabTop News

ਦਲਜੀਤ ਸਿੰਘ ਦੀ ਪੋਸਟਮਾਰਟਮ ਰਿਪੋਰਟ-, ਪਿਸ਼ਾਬ ’ਚ ਪਾਈ ਗਈ ਨਸ਼ੇ ਦੀ ਮਾਤਰਾ

ਪਿੰਡ ਭੰਮੇ ਕਲਾਂ ਦੇ ਨੌਜਵਾਨ ਦੀ ਮੌਤ ਦਾ ਮਾਮਲਾ ਪੋਸਟਮਾਰਟਮ ਰਿਪੋਰਟ ਆਉਣ ਬਾਅਦ ਫ਼ਿਰ ਚਰਚਾ ਵਿੱਚ ਆ ਗਿਆ ਹੈ। ਦਲਜੀਤ ਸਿੰਘ ਦੀ ਹੋਈ ਮੌਤ ਦੇ ਬਾਅਦ ਹੀ ਪੁਲਿਸ ਵਿਵਾਦਾਂ ’ਚ ਘਿਰੀ ਹੋਈ ਹੈ। ਇੱਕ ਪਾਸੇ ਜਿੱਥੇ ਪਰਿਵਾਰ ਵੱਲੋਂ ਸ਼ੁਰੂ ਤੋਂ ਹੀ ਨਸ਼ੇ ਦੀ ਓਵਰਡੋਜ਼ ਨਾਲ ਦਲਜੀਤ ਸਿੰਘ ਦੀ ਮੌਤ ਹੋਣ ਦਾ ਦਾਅਵਾ ਕੀਤਾ ਗਿਆ, ਉਥੇ ਹੀ ਪੁਲਿਸ ਵੱਲੋਂ ਉਸ ਦੀ ਮੌਤ ਨੂੰ ਕਤਲ ਦੱਸਿਆ ਗਿਆ। ਪੁਲਿਸ ਨੇ ਇਸ ਮਾਮਲੇ ’ਚ ਤਿੰਨ ਨੌਜਵਾਨਾਂ ਖ਼ਿਲਾਫ਼ ਕਤਲ ਦਾ ਮਾਮਲਾ ਵੀ ਦਰਜ ਕੀਤਾ ਹੈ। ਇੱਕ ਵਾਰ ਫ਼ਿਰ ਹੁਣ ਪੁਲਿਸ ’ਤੇ ਸਵਾਲ ਉੱਠ ਗਏ ਹਨ ਕਿਉਂਕਿ ਏਮਜ਼ ਵਿੱਚ ਪੋਸਟਮਾਰਟਮ ਬਾਅਦ ਦੀ ਡਾਕਟਰੀ ਰਿਪੋਰਟ ਵਿੱਚ ਦਲਜੀਤ ਦੇ ਪਿਸ਼ਾਬ ਦੇ ਸੈਂਪਲ ਵਿੱਚ ਨਸ਼ੇ ਦੀ ਮਾਤਰਾ ਆਈ ਹੈ।

ਦਲਜੀਤ ਸਿੰਘ ਦੀ ਲਾਸ਼ ਰਾਮਾਨੰਦੀ 27 ਅਕਤੂਬਰ ਨੂੰ ਮਿਲੀ ਸੀ। ਇਸ ਦੌਰਾਨ ਪਰਿਵਾਰਕ ਮੈਂਬਰਾਂ ਅਤੇ ਹੋਰਾਂ ਵੱਲੋਂ ਧਰਨਾ ਲਗਾਏ ਜਾਣ ਬਾਅਦ ਲਾਸ਼ ਪਿੰਡ ਭੰਮੇ ਕਲਾਂ ਤੋਂ ਮਾਨਸਾ ਧਰਨੇ ਵਿੱਚ ਲਿਆਂਦੀ ਜਾ ਰਹੀ ਸੀ। ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ’ਚ ਟਕਰਾਅ ਹੋ ਗਿਆ। ਪੁਲਿਸ ਨੇ ਕਈ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਸੀ। ਇਸ ਦੇ ਬਾਅਦ ਧਰਨੇ ਵਿੱਚ ਪਹੁੰਚੀ ਦਲਜੀਤ ਸਿੰਘ ਦੀ ਭੈਣ ਅਮਰਜੀਤ ਕੌਰ, ਪਤਨੀ ਪਰਮਜੀਤ ਕੌਰ ਅਤੇ ਮਾਂ ਸ਼ਿੰਦਰਪਾਲ ਕੌਰ ਨੇ ਉਸ ਦੀ ਮੌਤ ਨਸ਼ੇ ਕਾਰਨ ਹੋਣ ਦਾ ਦਾਅਵਾ ਕੀਤਾ। ਇਸ ਦੇ ਇਲਾਵਾ ਉਨ੍ਹਾਂ ਪੁਲਿਸ ‘ਤੇ ਵੀ ਇਸ ਨੂੰ ਕਤਲ ਮਾਮਲਾ ਬਣਾਉਣ ਦਾ ਦਾਅਵਾ ਕੀਤਾ। ਮੌਤ ਦੇ ਅੱਠ ਦਿਨਾਂ ਬਾਅਦ ਦਲਜੀਤ ਸਿੰਘ ਦਾ ਸਸਕਾਰ ਕੀਤਾ ਗਿਆ ਸੀ। ਦਲਜੀਤ ਦੇ ਪਿਤਾ ਜਰਨੈਲ ਸਿੰਘ ਦੇ ਬਿਆਨਾਂ ’ਤੇ ਤਿੰਨ ਨੌਜਵਾਨਾਂ ਖ਼ਿਲਾਫ਼ ਕਤਲ ਦਾ ਮਾਮਲਾ ਕਰ ਲਿਆ ਗਿਆ ਹੈ।

ਇਹੀ ਨਹੀਂ, ਇਸ ਦੇ ਬਾਅਦ ਇੱਕ ਸੋਸ਼ਲ ਮੀਡੀਆ ’ਤੇ ਮੁਲਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੇ ਇੱਕ ਵੀਡਿਉ ਵਾਇਰਲ ਕੀਤੀ ਸੀ। ਮੁਲਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੇ ਦਾਅਵਾ ਕੀਤਾ ਸੀ ਕਿ ਦਲਜੀਤ ਦੀ ਮੌਤ ਕਤਲ ਨਹੀਂ, ਸਗੋਂ ਨਸ਼ੇ ਦਾ ਟੀਕਾ ਲਗਾਉਣ ਕਾਰਨ ਹੋਈ ਹੈ। ਪਰਿਵਾਰ ਦਾ ਦੋਸ਼ ਸੀ ਕਿ ਪੁਲਿਸ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ’ਤੇ ਝੂਠੇ ਮਾਮਲੇ ਦਰਜ ਕਰਕੇ ਫ਼ਸਾ ਰਿਹਾ ਹੈ। ਹੁਣ ਜਦੋਂ ਏਮਜ਼ ਬਠਿੰਡਾ ਦੀ ਪੋਸਟਮਾਰਟਮ ਰਿਪੋਰਟ ’ਚ ਦਲਜੀਤ ਸਿੰਘ ਦੀ ਮੌਤ ਦੌਰਾਨ ਨਸ਼ੇ ਦੀ ਮਾਤਰਾ ਦੀ ਗੱਲ ਵੀ ਸਾਹਮਣੇ ਆਈ ਹੈ ਅਤੇ ਇਸ ਬਾਅਦ ਪੁਲਿਸ ‘ਤੇ ਸੁਆਲ ਖੜ੍ਹੇ ਹੋ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button