ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਨੂੰ 7 ਸਾਲ ਦੀ ਸਜ਼ਾ

ਪੰਜਾਬ ਪੁਲਿਸ ਦੇ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਨਾਲ ਜੁੜੇ 34 ਸਾਲ ਪੁਰਾਣੇ ਅਗਵਾ ਮਾਮਲੇ ਵਿੱਚ ਅੱਜ ਸੀਬੀਆਈ ਕੋਰਟ ਨੇ ਅਹਿਮ ਫੈਸਲਾ ਸੁਣਾਇਆ ਹੈ। ਮੋਹਾਲੀ ਦੀ ਸਪੈਸ਼ਲ CBI ਕੋਰਟ ਨੇ 11 ਨਵੰਬਰ ਨੂੰ ਰੰਧਾਵਾ ਨੂੰ ਲੁਧਿਆਣਾ ਦੇ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਸੀ।
ਪੰਜਾਬ ਪੁਲਿਸ ਦੇ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਨੂੰ ਅੱਜ ਮੋਹਾਲੀ ਦੀ ਸਪੈਸ਼ਲ CBI ਕੋਰਟ ਨੇ 7 ਸਾਲ ਦੀ ਸਜ਼ਾ ਦਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਬੀਤੇ ਦਿਨ (11 ਨਵੰਬਰ) ਰੰਧਾਵਾ ਨੂੰ ਲੁਧਿਆਣਾ ਦੇ ਇੱਕ ਟਰਾਂਸਪੋਰਟਰ ਦੇ ਸਾਲੇ ਨੂੰ ਵਿਆਹ ਸਮਾਗਮ ਤੋਂ ਅਗਵਾ ਕਰਨ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਸੀ। ਇਹ ਫੈਸਲਾ ਕਰੀਬ 34 ਸਾਲਾਂ ਬਾਅਦ ਆਇਆ ਹੈ। ਜਿਸ ਸਮੇਂ ਅਗਵਾ ਦੀ ਵਾਰਦਾਤ ਹੋਈ ਸੀ, ਉਸ ਵੇਲੇ ਰੰਧਾਵਾ DSP ਦੇ ਅਹੁਦੇ ‘ਤੇ ਤਾਇਨਾਤ ਸਨ। ਕੇਸ ਦੀ ਸੁਣਵਾਈ ਜਾਰੀ ਰਹੀ ਅਤੇ ਇਸ ਦੌਰਾਨ ਉਹ ਤਰੱਕੀ ਕਰਕੇ SSP ਦੇ ਅਹੁਦੇ ਤੱਕ ਪਹੁੰਚ ਗਏ।
ਉੱਥੇ ਹੀ ਅਗਵਾ ਦੀ ਸਾਜ਼ਿਸ਼ ਦੇ ਮਾਸਟਰਮਾਈਂਡ ਤਤਕਾਲੀ SSP ਅਜੀਤ ਸਿੰਘ ਸੰਧੂ ਦੀ ਕੇਸ ਦੀ ਸੁਣਵਾਈ ਦੌਰਾਨ ਹੀ ਮੌਤ ਹੋ ਗਈ। ਨਾਲ ਹੀ ਕਾਰੋਬਾਰੀ ਨੂੰ ਅਗਵਾ ਕਰਨ ਵਿੱਚ ਸ਼ਾਮਲ 3 ਪੁਲਿਸ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਸੀ, ਪਰ, ਕੇਸ ਚੱਲਦਾ ਰਿਹਾ ਅਤੇ ਆਖ਼ਰਕਾਰ 34 ਸਾਲਾਂ ਬਾਅਦ ਟਰਾਂਸਪੋਰਟਰ ਦੇ ਪਰਿਵਾਰ ਨੂੰ ਹੁਣ ਇਨਸਾਫ਼ ਮਿਲਿਆ ਹੈ।ਅਮਰੀਕ ਸਿੰਘ ਸਕਰੀ ਲੁਧਿਆਣਾ ਦੇ ਟਰਾਂਸਪੋਰਟਰ ਸਨ। 25 ਨਵੰਬਰ 1992 ਨੂੰ ਉਹ ਆਪਣੇ ਸਾਲੇ ਦੀ ਧੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਹੋਟਲ ਅਮਲਤਾਸ ਪਹੁੰਚੇ ਸਨ। ਇਸੇ ਦੌਰਾਨ ਤਰਨਤਾਰਨ ਪੁਲਿਸ ਦੀ ਟੀਮ ਉਨ੍ਹਾਂ ਨੂੰ ਆਪਣੇ ਨਾਲ ਲੈ ਗਈ। ਇਸ ਤੋਂ ਬਾਅਦ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲਿਆ।
CBI ਜਾਂਚ ਮੁਤਾਬਕ, ਅਮਰੀਕ ਸਿੰਘ ਨੂੰ ਚੁੱਕੇ ਜਾਣ ਦੀ ਸੂਚਨਾ ਟੈਲੀਗ੍ਰਾਮ ਰਾਹੀਂ ਤਤਕਾਲੀ ਸੀਨੀਅਰ ਅਧਿਕਾਰੀਆਂ ਨੂੰ ਦਿੱਤੀ ਗਈ ਸੀ। ਉਨ੍ਹਾਂ ਦੀ ਰਿਹਾਈ ਲਈ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਸਮੇਤ ਕਈ ਸੀਨੀਅਰ ਅਧਿਕਾਰੀਆਂ ਨਾਲ ਸੰਪਰਕ ਕੀਤਾ ਗਿਆ, ਪਰ ਕੋਈ ਫਾਇਦਾ ਨਹੀਂ ਹੋਇਆ।
ਅਮਰੀਕ ਸਿੰਘ ਦੇ ਭਤੀਜੇ ਦਿਲਬਾਗ ਸਿੰਘ ਨੇ ਵੀ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਤਤਕਾਲੀ SSP ਅਜੀਤ ਸਿੰਘ ਸੰਧੂ, DSP ਗੁਰਮੀਤ ਸਿੰਘ ਰੰਧਾਵਾ ਸਮੇਤ ਛੇ ਪੁਲਿਸ ਅਧਿਕਾਰੀਆਂ ਨੇ ਅਮਰੀਕ ਸਿੰਘ ਨੂੰ ਚੁੱਕਿਆ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




