
ਪੰਜਾਬ ਵਿੱਚ ਆਮ ਆਦਮੀ ਪਾਰਟੀ (AAP) ਨੇ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 31 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕਰਕੇ ਉਮੀਦਵਾਰਾਂ ਦਾ ਐਲਾਨ ਕੀਤਾ।
ਇਸ ਵਾਰ ਪਾਰਟੀ ਨੇ ਦੋ ਮੌਜੂਦਾ ਸੰਸਦ ਮੈਂਬਰਾਂ ਨੂੰ ਵੀ ਵਿਧਾਨ ਸਭਾ ਚੋਣਾਂ ਵਿੱਚ ਉਤਾਰਿਆ ਹੈ। ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਬਰਨਾਲਾ ਤੋਂ ਅਤੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੂੰ ਫਗਵਾੜਾ ਤੋਂ ਟਿਕਟ ਦਿੱਤੀ ਗਈ ਹੈ।
ਪਾਰਟੀ ਨੇ ਕਈ ਮੌਜੂਦਾ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਟਿਕਟਾਂ ਕੱਟ ਦਿੱਤੀਆਂ ਹਨ। ਇਨ੍ਹਾਂ ਵਿੱਚ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਅਨਮੋਲ ਗਗਨ ਮਾਨ, ਕੁੰਵਰ ਵਿਜੇ ਪ੍ਰਤਾਪ ਸਿੰਘ, ਲਾਲਜੀਤ ਸਿੰਘ ਭੁੱਲਰ, ਰਮਨ ਅਰੋੜਾ, ਕੁਲਵੰਤ ਬਾਜ਼ੀਗਰ ਅਤੇ ਚਰਨਜੀਤ ਸਿੰਘ ਦੇ ਨਾਂ ਸ਼ਾਮਲ ਹਨ।
ਇਸ ਤੋਂ ਪਹਿਲਾਂ 31 ਅਕਤੂਬਰ ਨੂੰ ਆਮ ਆਦਮੀ ਪਾਰਟੀ ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਹੁਣ ਤੱਕ ਪਾਰਟੀ ਕੁੱਲ 71 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।
ਆਮ ਆਦਮੀ ਪਾਰਟੀ ਨੇ ਪੰਜਾਬੀ ਅਦਾਕਾਰਾ ਸੋਨੀਆ ਮਾਨ ਨੂੰ ਵੀ ਚੋਣ ਮੈਦਾਨ ਵਿੱਚ ਉਤਾਰਿਆ ਹੈ। ਉਨ੍ਹਾਂ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਰਾਜਾਸਾਂਸੀ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਐਲਾਨਿਆ ਗਿਆ ਹੈ
ਆਮ ਆਦਮੀ ਪਾਰਟੀ ਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਲੰਬੀ ਵਿਧਾਨ ਸਭਾ ਹਲਕੇ ਤੋਂ ਟਿਕਟ ਕੱਟ ਦਿੱਤੀ ਹੈ। ਉਨ੍ਹਾਂ ਦੀ ਥਾਂ ਰਣਧੀਰ ਸਿੰਘ ਧੀਰਾ ਖੁੱਡੀਆਂ ਨੂੰ ਉਮੀਦਵਾਰ ਬਣਾਇਆ ਗਿਆ ਹੈ।
ਇਸੇ ਤਰ੍ਹਾਂ ਖਰੜ ਵਿਧਾਨ ਸਭਾ ਹਲਕੇ ਤੋਂ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਅਨਮੋਲ ਗਗਨ ਮਾਨ ਨੂੰ ਵੀ ਪਾਰਟੀ ਨੇ ਟਿਕਟ ਨਹੀਂ ਦਿੱਤੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




