ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥
ਪ੍ਰਭੂ ਦੀ ਸਿਫ਼ਤਿ-ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ! ਸੁਭਾਗਤਾ ਇਸੇ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ। ਹੇ ਨਾਨਕ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ (ਆਪਣੇ ਅੰਦਰ) ਉੱਕਰ ਲੈਂਦਾ ਹੈ।੮।੩।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




