
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨੀਂ ਤਰਨਤਾਰਨ ਸੜਕ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨਾਲ ਮੁਲਾਕਾਤ ਕੀਤੀ। CM ਮਾਨ ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ। ਇਸ ਦੌਰਾਨ CM ਮਾਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ 5-5 ਲੱਖ ਦਾ ਅਤੇ ਜ਼ਖ਼ਮੀ ਪਰਿਵਾਰਾਂ ਲਈ 1-1 ਲੱਖ ਰੁਪਏ ਦਾ ਐਲਾਨ ਕੀਤਾ ਹੈ।
ਦੱਸਣਯੋਗ ਹੈ ਕਿ ਸ਼ਨੀਵਾਰ ਨੂੰ ਤਰਨਤਾਰਨ ਵਿਖੇ ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਛੇ ਵਿਅਕਤੀਆਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਲਿਆਂਦਾ ਗਿਆ ਸੀ। ਹਸਪਤਾਲ ਦੇ ਡਾਕਟਰਾਂ ਵੱਲੋਂ ਇਨ੍ਹਾਂ ਸਾਰੇ ਜ਼ਖ਼ਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਬਿਲਕੁਲ ਸਥਿਰ ਦੱਸੀ ਜਾ ਰਹੀ ਹੈ। ਸਾਰੇ ਜ਼ਖ਼ਮੀ ਖ਼ਤਰੇ ਤੋਂ ਬਾਹਰ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




