ਹੋਟਲ, ਰੈਸਟੋਰੈਂਟ ਅਤੇ ਕਲੱਬਾਂ ਵਿੱਚ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਗਾਹਕਾਂ ਤੋਂ ਮਿਲਣ ਵਾਲੀ ਟਿਪ ਸਿਰਫ਼ ਵਾਧੂ ਰਕਮ ਨਹੀਂ, ਸਗੋਂ ਉਨ੍ਹਾਂ ਦੀ ਨਿਯਮਤ ਕਮਾਈ ਦਾ ਹਿੱਸਾ ਵੀ ਹੋ ਸਕਦੀ ਹੈ। ਸੜਕ ਹਾਦਸੇ ਵਿੱਚ ਮੁਆਵਜ਼ੇ ਲਈ ਤਨਖ਼ਾਹ ਸਰਟੀਫਿਕੇਟ ਤੋਂ ਤਨਖ਼ਾਹ ਨਿਰਧਾਰਤ ਕਰਨ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਹ ਅਹਿਮ ਫ਼ੈਸਲਾ ਸੁਣਾਇਆ ਹੈ।ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਮੁਲਾਜ਼ਮ ਨੂੰ ਨਿਯਮਤ ਤੌਰ ‘ਤੇ ਟਿਪ ਮਿਲਦੀ ਹੈ ਅਤੇ ਇਸ ਦਾ ਸਬੂਤ ਰਿਕਾਰਡ ‘ਤੇ ਮੌਜੂਦ ਹੈ ਤਾਂ ਮੋਟਰ ਹਾਦਸਾ ਮੁਆਵਜ਼ੇ ਦੀ ਗਣਨਾ ਕਰਦੇ ਸਮੇਂ ਇਸ ਨੂੰ ਉਸ ਦੀ ਮਾਸਿਕ ਆਮਦਨ ਵਿੱਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਅਦਾਲਤ ਨੇ ਕਿਹਾ ਕਿ ਮੁਲਾਜ਼ਮ ਦੀ ਅਸਲ ਕਮਾਈ ਦਾ ਮੁਲਾਂਕਣ ਸਿਰਫ਼ ਤਨਖ਼ਾਹ ਸਰਟੀਫਿਕੇਟ ਵਿੱਚ ਦਰਜ ਰਕਮ ਦੇ ਆਧਾਰ ‘ਤੇ ਨਹੀਂ ਕੀਤਾ ਜਾ ਸਕਦਾਜਸਟਿਸ ਮਨਦੀਪ ਪੰਨੂ ਦੀ ਬੈਂਚ ਨੇ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਲਿਮਟਿਡ ਦੀ ਅਪੀਲ ਖ਼ਾਰਜ ਕਰਦਿਆਂ ਚੰਡੀਗੜ੍ਹ ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ (MACT) ਦੇ 24 ਮਾਰਚ 2017 ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ। ਟ੍ਰਿਬਿਊਨਲ ਨੇ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਪਨ ਕੁਮਾਰ ਨੂੰ 38,77,360 ਰੁਪਏ ਮੁਆਵਜ਼ਾ ਦੇਣ ਦਾ ਹੁਕਮ ਦਿੱਤਾ ਸੀ।
ਮਾਮਲੇ ਮੁਤਾਬਕ, ਵਿਪਨ ਕੁਮਾਰ ਸਕੋਰ ਕਲੱਬ ਵਿੱਚ ਵੇਟਰ ਵਜੋਂ ਕੰਮ ਕਰਦੇ ਸਨ। ਉਨ੍ਹਾਂ ਨੂੰ ਪ੍ਰਤੀ ਮਹੀਨਾ ਅੱਠ ਹਜ਼ਾਰ ਰੁਪਏ ਤਨਖ਼ਾਹ ਮਿਲਦੀ ਸੀ। ਇਸ ਤੋਂ ਇਲਾਵਾ ਗਾਹਕਾਂ ਤੋਂ ਔਸਤਨ ਚਾਰ ਹਜ਼ਾਰ ਰੁਪਏ ਪ੍ਰਤੀ ਮਹੀਨਾ ਟਿਪ ਦੇ ਰੂਪ ਵਿੱਚ ਪ੍ਰਾਪਤ ਹੁੰਦੇ ਸਨ। ਇਸ ਤਰ੍ਹਾਂ ਉਨ੍ਹਾਂ ਦੀ ਕੁੱਲ ਮਾਸਿਕ ਆਮਦਨ 12 ਹਜ਼ਾਰ ਰੁਪਏ ਸੀ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.