PunjabTop News

ਕਾਂਸਟੇਬਲ ਵਿਨੋਦ ਕੁਮਾਰ ਦੇ ਪਰਿਵਾਰ ਲਈ CM ਮਾਨ ਵੱਲੋਂ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਦੇ ਸੀਨੀਅਰ ਕਾਂਸਟੇਬਲ ਵਿਨੋਦ ਕੁਮਾਰ ਦੀ ਬਹਾਦਰੀ ਅਤੇ ਸਮਰਪਣ ਨੂੰ ਸਲਾਮ ਕੀਤਾ ਹੈ। ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀ ਜਾਨ ਗਵਾਈ। ਮੁੱਖ ਮੰਤਰੀ ਨੇ ਕਿਹਾ ਕਿ ਵਿਨੋਦ ਕੁਮਾਰ ਦੀ ਡਿਊਟੀ ਪ੍ਰਤੀ ਸਮਰਪਣ ਅਤੇ ਜਨੂੰਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਸ਼ਹੀਦ ਦੇ ਪਰਿਵਾਰ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।
ਉਨ੍ਹਾਂ ਐਲਾਨ ਕੀਤਾ ਕਿ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦਿੱਤੀ ਜਾਵੇਗੀ, ਜਦੋਂ ਕਿ ਪਰਿਵਾਰ ਨੂੰ HDFC ਬੈਂਕ ਵੱਲੋਂ 1 ਕਰੋੜ ਰੁਪਏ ਦਾ ਬੀਮਾ ਵੀ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਪੈਸਾ ਜ਼ਿੰਦਗੀ ਦੀ ਥਾਂ ਨਹੀਂ ਲੈ ਸਕਦਾ, ਪਰ ਇਹ ਸਰਕਾਰ ਦਾ ਫਰਜ਼ ਹੈ ਕਿ ਉਹ ਸ਼ਹੀਦਾਂ ਦੇ ਪਰਿਵਾਰਾਂ ਦੀ ਜ਼ਿੰਮੇਵਾਰੀ ਲਵੇ ਅਤੇ ਉਨ੍ਹਾਂ ਨੂੰ ਵਿੱਤੀ ਸੁਰੱਖਿਆ ਪ੍ਰਦਾਨ ਕਰੇ। ਵਿਨੋਦ ਕੁਮਾਰ ਦੀ ਮਹਾਨ ਕੁਰਬਾਨੀ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ।ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਪੰਜਾਬ ਪੁਲਿਸ ਦੇ ਇੱਕ ਹੈੱਡ ਕਾਂਸਟੇਬਲ ਦੀ ਸ਼ੱਕੀ ਹਾਲਾਤਾਂ ਚ ਲਾਸ਼ ਮਿਲਣ ਨਾਲ ਇਲਾਕੇ ਚ ਹੜਕੰਪ ਮਚ ਗਿਆ। ਮ੍ਰਿਤਕ ਦੀ ਪਛਾਣ ਵਿਨੋਦ ਕੁਮਾਰ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ਤੇ ਪਹੁੰਚ ਗਈ ਤੇ ਲਾਸ਼ ਨੂੰ ਕਬਜ਼ੇ ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਅਤੇ ਘਟਨਾ ਪਿੱਛੇ ਦੀ ਸੱਚਾਈ ਦਾ ਖੁਲਾਸਾ ਹੋ ਸਕੇਗਾ।
ਪੁਲਿਸ ਨੇ ਲਾਸ਼ ਨੂੰ ਕਬਜ਼ੇ ਚ ਲੈ ਕੇ ਪੋਸਟਮਾਰਟਮ ਲਈ ਗੁਰਦਾਸਪੁਰ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਗੁਰਦਾਸਪੁਰ ਦੇ ਐਸਐਸਪੀ ਆਦਿੱਤਿਆ ਨੇ ਦੱਸਿਆ ਕਿ ਪਰਿਵਾਰ ਵੱਲੋਂ ਗੋਲੀ ਲੱਗਣ ਦੀ ਗੱਲ ਕਹੀ ਗਈ ਹੈ, ਹਾਲਾਂਕਿ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਹੋਈ। ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਪੋਸਟਮਾਰਟਮ ਰਿਪੋਰਟ ਤੇ ਪੁਲਿਸ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਸਪੱਸ਼ਟ ਖੁਲਾਸਾ ਹੋ ਸਕੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button