PunjabTop News

ADC ਕੁਲਦੀਪ ਸਿੰਘ ਦੀ ਜਲੰਧਰ ਅਦਾਲਤ ‘ਚ ਪੇਸ਼ੀ: 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ

ਪਠਾਨਕੋਟ ਦੇ ਸਾਬਕਾ ਏ.ਡੀ.ਸੀ. ਕੁਲਦੀਪ ਸਿੰਘ ਅਤੇ ਮਾਈਨਿੰਗ ਕਾਰੋਬਾਰੀ ਨਿਪੁਣ ਮਹਾਜਨ ਨੂੰ ਪੰਜ ਦਿਨਾਂ ਦੀ ਰਿਮਾਂਡ ਖ਼ਤਮ ਹੋਣ ਮਗਰੋਂ  ਜਲੰਧਰ ਦੀ ਵਿਸ਼ੇਸ਼ ਪੀ.ਐੱਮ.ਐੱਲ.ਏ. ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਦੀ ਸੁਣਵਾਈ ਤੋਂ ਬਾਅਦ ਕੁਲਦੀਪ ਸਿੰਘ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ।
ਏ.ਡੀ.ਸੀ. ਕੁਲਦੀਪ ਸਿੰਘ ਨੂੰ ਅਦਾਲਤ ‘ਚ ਪੇਸ਼ੀ ਦੌਰਾਨ ਮੁਸਕਰਾਉਂਦੇ ਹੋਏ ਵੇਖਿਆ ਗਿਆ। ਸਾਬਕਾ ਏ.ਡੀ.ਸੀ. ਦੇ ਅਦਾਲਤ ‘ਚ ਦਾਖ਼ਲ ਹੋਣ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਪਠਾਨਕੋਟ ਦੇ ਸਾਬਕਾ ਏ.ਡੀ.ਸੀ. ਕੁਲਦੀਪ ਸਿੰਘ ਅਤੇ ਮਾਈਨਿੰਗ ਕਾਰੋਬਾਰੀ ਨਿਪੁਣ ਮਹਾਜਨ ਨੂੰ ਗ੍ਰਿਫ਼ਤਾਰ ਕੀਤਾ ਸੀ।
ਦੋਵਾਂ ਨੂੰ ਜਲੰਧਰ ਦੀ ਵਿਸ਼ੇਸ਼ ਪੀ.ਐੱਮ.ਐੱਲ.ਏ. ਅਦਾਲਤ ‘ਚ ਪੇਸ਼ ਕੀਤਾ ਗਿਆ ਅਤੇ 16 ਨਵੰਬਰ ਤੱਕ ਰਿਮਾਂਡ ‘ਤੇ ਭੇਜ ਦਿੱਤਾ ਗਿਆ ਸੀ। ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਅੱਜ ਈ.ਡੀ. ਦੁਆਰਾ ਦੋਬਾਰਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਉਨ੍ਹਾਂ ‘ਤੇ ਪਠਾਨਕੋਟ ‘ਚ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਲੱਗਦੇ ਰਾਵੀ ਨਦੀ ਦੇ ਨਾਲ 92 ਏਕੜ ਜ਼ਮੀਨ ਗੈਰ-ਕਾਨੂੰਨੀ ਢੰਗ ਨਾਲ ਤਬਦੀਲ ਕਰਨ ਦਾ ਦੋਸ਼ ਹੈ।
ਇਸ ਤੋਂ ਬਾਅਦ ਉਹ ਗੈਰ-ਕਾਨੂੰਨੀ ਮਾਈਨਿੰਗ ‘ਚ ਲੱਗੇ ਰਹੇ। ਈ.ਡੀ. ਦੀ ਜਾਂਚ 9 ਅਗਸਤ 2023 ਨੂੰ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਦੁਆਰਾ ਦਰਜ ਕੀਤੀ ਗਈ ਐੱਫ਼.ਆਈ.ਆਰ. ਦੇ ਆਧਾਰ ‘ਤੇ ਸ਼ੁਰੂ ਕੀਤੀ ਗਈ ਸੀ। ਈ.ਡੀ. ਮੁਤਾਬਕ ਦੋਵਾਂ ਨੇ 367 ਕਰੋੜ ਦਾ ਗਬਨ ਕੀਤਾ। ਤਲਾਸ਼ੀ ਦੌਰਾਨ ਮੁਲਜ਼ਮਾਂ ਦੇ ਖਾਤਿਆਂ ਵਿਚੋਂ 1.75 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ। ਇਸ ਤੋਂ ਬਾਅਦ ਜਾਂਚ ਏਜੰਸੀ ਨੇ 31 ਬੈਂਕ ਖ਼ਾਤੇ ਫਰੀਜ਼ ਕਰ ਦਿੱਤੇ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button