ਰੂਸ ’ਚ ਵੱਡਾ ਜਹਾਜ਼ ਹਾਦਸਾ: ਫੌਜੀ An-12 ਜਹਾਜ਼ ਹੋਇਆ ਕ੍ਰੈਸ਼, ਸਵਾਰ ਸਾਰੇ 17 ਲੋਕਾਂ ਦੀ ਮੌਤ

ਰੂਸ ਦੇ ਦੱਖਣ-ਪੱਛਮੀ ਸਾਇਬੇਰੀਆ ਵਿਚ ਮੰਗਲਵਾਰ ਦੇਰ ਰਾਤ ਇਕ ਫੌਜੀ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਐਂਟੋਨੋਵ An-12 ਜਹਾਜ਼ ਵਿਚ ਸਵਾਰ ਸਾਰੇ 17 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਇਲਾਕੇ ਵਿਚ ਐਮਰਜੈਂਸੀ ਸੇਵਾਵਾਂ ਨੂੰ ਤੁਰੰਤ ਸਰਗਰਮ ਕਰ ਦਿੱਤਾ ਗਿਆ।
ਖੇਤਰੀ ਗਵਰਨਰ ਇਲਿਆ ਸੇਰੇਡਯੁਕ ਨੇ ਸੋਸ਼ਲ ਮੈਸੇਜਿੰਗ ਪਲੇਟਫਾਰਮ MAX ’ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਦਸਾ ਸਥਾਨਕ ਸਮੇਂ ਅਨੁਸਾਰ ਰਾਤ ਕਰੀਬ 9:30 ਵਜੇ ਵਾਪਰਿਆ। ਹਾਲਾਂਕਿ, ਉਨ੍ਹਾਂ ਨੇ ਆਪਣੇ ਬਿਆਨ ਵਿਚ ਜਹਾਜ਼ ਦੀ ਕਿਸਮ ਜਾਂ ਹਾਦਸੇ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ।
ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ ਹਾਦਸਾਗ੍ਰਸਤ ਜਹਾਜ਼ ਐਂਟੋਨੋਵ An-12 ਸੀ, ਜੋ ਸਾਇਬੇਰੀਆ ਦੇ ਨੋਵੋਸਿਬਿਰਸਕ ਤੋਂ ਕ੍ਰਾਸਨੋਯਾਰਸਕ ਖੇਤਰ ਦੇ ਕਾਂਸਕ ਵੱਲ ਜਾ ਰਿਹਾ ਸੀ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਮੈਡੀਕਲ ਟੀਮਾਂ, ਪੁਲਿਸ, ਐਮਰਜੈਂਸੀ ਸੇਵਾਵਾਂ ਅਤੇ ਨੈਸ਼ਨਲ ਗਾਰਡ ਦੇ ਜਵਾਨਾਂ ਨੂੰ ਮੌਕੇ ’ਤੇ ਭੇਜਿਆ ਗਿਆ। ਰਾਹਤ ਅਤੇ ਜਾਂਚ ਕਾਰਜਾਂ ਦੇ ਤਾਲਮੇਲ ਲਈ ਐਮਰਜੈਂਸੀ ਕੇਂਦਰ ਵੀ ਸਥਾਪਤ ਕੀਤਾ ਗਿਆ।
ਫਿਲਹਾਲ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਅਧਿਕਾਰੀਆਂ ਵਲੋਂ ਇਹ ਵੀ ਸਪੱਸ਼ਟ ਨਹੀਂ ਕੀਤਾ ਗਿਆ ਕਿ ਜਹਾਜ਼ ਵਿਚ ਤਕਨੀਕੀ ਖਰਾਬੀ ਆਈ ਸੀ ਜਾਂ ਹਾਦਸੇ ਪਿੱਛੇ ਕੋਈ ਹੋਰ ਕਾਰਨ ਸੀ। ਜਾਂਚਕਰਤਾ ਜਹਾਜ਼ ਦੇ ਰੂਟ ਅਤੇ ਹਾਦਸੇ ਤੋਂ ਪਹਿਲਾਂ ਦੇ ਹਾਲਾਤਾਂ ਦੀ ਜਾਂਚ ਕਰ ਰਹੇ ਹਨ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




