PunjabTop News

MP ਅੰਮ੍ਰਿਤਪਾਲ ਨੂੰ ਲੈਣ ਅਸਮ ਪਹੁੰਚੀ ਪੰਜਾਬ ਪੁਲਿਸ, ਸਿਰਫ਼ 3 ਘੰਟੇ ਦੀ ਮਿਲੀ ਪੈਰੋਲ; ਪਰਿਵਾਰ ਨੇ 10 ਲੱਖ ਜਮ੍ਹਾਂ ਕਰਵਾਏ

ਖਡੂਰ ਸਾਹਿਬ ਤੋਂ ਸੰਸਦ ਮੈਂਬਰ (MP) ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਲਿਆਉਣ ਲਈ ਪੰਜਾਬ ਪੁਲਿਸ ਦੀ ਇੱਕ ਵਿਸ਼ੇਸ਼ ਟੀਮ ਵੀਰਵਾਰ (19 ਨਵੰਬਰ) ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚ ਗਈ ਹੈ। ਇਸ ਟੀਮ ਵਿੱਚ 5 ਪੁਲਿਸ ਮੁਲਾਜ਼ਮ ਸ਼ਾਮਲ ਹਨ, ਜਿਸ ਦੀ ਅਗਵਾਈ ਡੀ.ਐੱਸ.ਪੀ. (DSP) ਪੱਧਰ ਦੇ ਅਧਿਕਾਰੀ ਕਰ ਰਹੇ ਹਨ। ਪੁਲਿਸ ਟੀਮ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਤੋਂ ਅੰਮ੍ਰਿਤਸਰ ਲਿਆਉਣ ਦੀ ਕਾਨੂੰਨੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ।ਪੁਲਿਸ ਟੀਮ 21 ਨਵੰਬਰ ਨੂੰ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਅੰਮ੍ਰਿਤਸਰ ਪਹੁੰਚੇਗੀ। ਇਸ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਵਿਵਸਥਾ ਅਤੇ ਹੋਰ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ। ਇਸ ਲਈ ਅੰਮ੍ਰਿਤਸਰ ਅਦਾਲਤ ਨੇ ਉਨ੍ਹਾਂ ਨੂੰ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ ਲੈ ਕੇ 3 ਵਜੇ ਤੱਕ ਦੀ ਕਸਟਡੀ ਪੈਰੋਲ ਦਿੱਤੀ ਹੈ। ਅੰਮ੍ਰਿਤਪਾਲ ਸਿੰਘ ਨੂੰ ਲਿਆਉਣ ਅਤੇ ਵਾਪਸ ਜੇਲ੍ਹ ਛੱਡਣ ਦੇ ਖਰਚੇ ਵਜੋਂ ਪਰਿਵਾਰ ਨੇ ਪੁਲਿਸ ਦੇ ਖਾਤੇ ਵਿੱਚ 10 ਲੱਖ ਰੁਪਏ ਜਮ੍ਹਾਂ ਕਰਵਾਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button