SportsTop News

ਓਲੰਪੀਅਨ ਮੈਰੀਕਾਮ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕ

ਵਿਸ਼ਵ ਪ੍ਰਸਿੱਧ ਭਾਰਤੀ ਮੁੱਕੇਬਾਜ਼ ਅਤੇ ਓਲੰਪਿਕ ਤਗਮਾ ਜੇਤੂ ਐਮਸੀ ਮੈਰੀਕਾਮ ਨੇ ਅੰਮ੍ਰਿਤਸਰ ਦੇ ਪਵਿੱਤਰ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਗੁਰੂ ਜੀ ਦਾ ਆਸ਼ੀਰਵਾਦ ਲਿਆ। ਮੈਰੀਕਾਮ ਨੇ ਆਪਣੇ ਅਧਿਕਾਰਤ ਫੇਸਬੁੱਕ ਪੇਜ ‘ਤੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੀ ਇੱਕ ਫੋਟੋ ਸਾਂਝੀ ਕੀਤੀ, ਜਿਸ ਵਿੱਚ ਉਨ੍ਹਾਂ ਨੇ ਆਪਣੇ ਅਧਿਆਤਮਿਕ ਅਨੁਭਵ ਦਾ ਵਰਣਨ ਕੀਤਾ।
ਉਸ ਨੇ ਪੋਸਟ ਵਿੱਚ ਲਿਖਿਆ ਕਿ ਕੁਝ ਸਥਾਨ ਸਿੱਧੇ ਤੌਰ ‘ਤੇ ਤੁਹਾਡੀ ਆਤਮਾ ਨੂੰ ਛੂਹਦੇ ਹਨ ਤੇ ਸ੍ਰੀ ਦਰਬਾਰ ਸਾਹਿਬ ਉਨ੍ਹਾਂ ਵਿੱਚੋਂ ਇੱਕ ਹੈ। ਸ੍ਰੀਸ੍ਰੀ ਦਰਬਾਰ ਸਾਹਿਬ ਕਾਰ ਸੇਵਾ ਅਤੇ ਲੰਗਰ ਦੀ ਪ੍ਰਸ਼ੰਸਾ ਕਰਦਿਆਂ, ਉਸਨੇ ਕਿਹਾ ਕਿ ਇਹ ਸਥਾਨ ਸਾਨੂੰ ਸਿਖਾਉਂਦਾ ਹੈ ਕਿ ਸੱਚੀ ਮਹਾਨਤਾ ਨਿਮਰਤਾ, ਵਿਸ਼ਵਾਸ ਅਤੇ ਮਨੁੱਖਤਾ ਵਿੱਚ ਹੈ।
ਉਨ੍ਹਾਂ ਨੇ ਪੋਸਟ ਦਾ ਅੰਤ “ਵਾਹਿਗੁਰੂ ਜੀ ਮੇਹਰ ਕਰਨ!” ਲਿਖ ਕੇ ਆਪਣੀ ਸ਼ਰਧਾ ਪ੍ਰਗਟ ਕੀਤੀ। ਗਤੇ ਚੁੰਗਨੇਜਾਂਗ (ਐਮਸੀ) ਮੈਰੀਕਾਮ, ਜੋ ਮਨੀਪੁਰ ਦੇ ਇੱਕ ਕਿਸਾਨ ਪਰਿਵਾਰ ਤੋਂ ਦੁਨੀਆ ਦੀ ਝੰਡਾਬਰਦਾਰ ਬਣੀ, ਭਾਰਤੀ ਖੇਡ ਇਤਿਹਾਸ ਵਿੱਚ ਸਭ ਤੋਂ ਪ੍ਰੇਰਨਾਦਾਇਕ ਸ਼ਖਸੀਅਤਾਂ ਵਿੱਚੋਂ ਇੱਕ ਹੈ। ਸੀਮਤ ਸ੍ਰੋਤਾਂ ਅਤੇ ਕਈ ਚੁਣੌਤੀਆਂ ਦੇ ਬਾਵਜੂਦ ਮੁੱਕੇਬਾਜ਼ੀ ਦੀ ਦੁਨੀਆ ਵਿੱਚ ਉਸਦੀ ਪ੍ਰਾਪਤੀ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਉਦਾਹਰਣ ਹੈ।
ਵਿਸ਼ਵ ਰਿਕਾਰਡ: ਉਹ ਛੇ ਵਾਰ ਵਿਸ਼ਵ ਐਮੇਚਿਓਰ ਬਾਕਸਿੰਗ ਚੈਂਪੀਅਨਸ਼ਿਪ ਜਿੱਤਣ ਵਾਲੀ ਪਹਿਲੀ ਮਹਿਲਾ ਮੁੱਕੇਬਾਜ਼ ਹੈ।
ਓਲੰਪਿਕ ਮੈਡਲ: ਉਸਨੇ 2012 ਲੰਡਨ ਓਲੰਪਿਕ ਵਿੱਚ ਦੇਸ਼ ਲਈ ਕਾਂਸੀ ਦਾ ਤਗਮਾ ਜਿੱਤ ਕੇ ਇਤਿਹਾਸ ਰਚਿਆ।
ਅੰਤਰਰਾਸ਼ਟਰੀ ਸੋਨ: ਉਸਨੇ ਏਸ਼ੀਆਈ ਖੇਡਾਂ (2014) ਅਤੇ ਰਾਸ਼ਟਰਮੰਡਲ ਖੇਡਾਂ (2018) ਵਿੱਚ ਭਾਰਤ ਲਈ ਸੋਨੇ ਦੇ ਤਗਮੇ ਵੀ ਜਿੱਤੇ।
ਰਾਸ਼ਟਰੀ ਸਨਮਾਨ: ਖੇਡਾਂ ਵਿੱਚ ਉਸਦੇ ਸ਼ਾਨਦਾਰ ਯੋਗਦਾਨ ਲਈ, ਭਾਰਤ ਸਰਕਾਰ ਨੇ ਉਸਨੂੰ ਪਦਮ ਸ਼੍ਰੀ, ਪਦਮ ਭੂਸ਼ਣ ਅਤੇ ਦੇਸ਼ ਦੇ ਦੂਜੇ ਸਭ ਤੋਂ ਉੱਚ ਨਾਗਰਿਕ ਸਨਮਾਨ, ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਹੈ। ਉਸਨੂੰ ਮੇਜਰ ਧਿਆਨ ਚੰਦ ਖੇਲ ਰਤਨ ਪੁਰਸਕਾਰ ਨਾਲ ਵੀ ਸਨਮਾਨਿਤ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button