
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਮੇਰੀ ਰਸੋੋਈ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਤੇਜ ਕਰ ਦਿੱਤੀ ਗਈ ਹੈ ।
ਮਿਲੀ ਜਾਣਕਾਰੀ ਅਨੁਸਾਰ ਮੇਰੀ ਰਸੋਈ ਤਹਿਤ ਜੋ ਪੰਜਾਬ ਸਰਕਾਰ ਵਲੋਂ ਰਾਸ਼ਨ ਕਿੱਟਾਂ ਦੀ ਵੰਡੀ ਸਮੁੱਚੇ ਪੰਜਾਬ ਵਿਚ ਕੀਤੀ ਜਾ ਰਹੀ ਹੈ ਦੇ ਚਲਦਿਆਂ 3, 89, 198 ਕਿੱਟਾਂ ਵੰਡ ਕੇ ਲੁਧਿਆਣਾ ਸਭ ਤੋਂ ਅੱਗੇ ਹੈ, ਜਦੋਂ ਕਿ 2,41,449 ਕਿੱਟਾਂ ਦੀ ਵੰਡ ਨਾਲ ਪਟਿਆਲਾ ਦੂਜੇ ਅਤੇ 2,01,095 ਕਿੱਟਾਂ ਦੀ ਵੰਡ ਨਾਲ ਅੰਮ੍ਰਿਤਸਰ ਤੀਜੇ ਸਥਾਨ ’ਤੇ ਹੈ । ਇਸ ਪਹਿਲਕਦਮੀ ਤਹਿਤ ਦੂਜੀ ਤਿਮਾਹੀ ਦੌਰਾਨ ਹੁਣ ਤੱਕ 31.57 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਜਾ ਚੁੱਕੀ ਹੈ । ਇਸ ਮੁਹਿੰਮ ਦਾ ਟੀਚਾ ਹਰ ਤਿਮਾਹੀ ਭਾਵ 3 ਮਹੀਨਿਆਂ ਬਾਅਦ ਪੰਜਾਬ ਭਰ ਦੇ ਕੁੱਲ 40 ਲੱਖ ਯੋਗ ਪਰਿਵਾਰਾਂ ਨੂੰ ਕਵਰ ਕਰਨਾ ਹੈ ।
ਮਹੀਨਾਵਾਰ ਖਪਤ ਲਈ ਇਸ ਕਿੱਟ ਵਿੱਚ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੈ । ਇਹ ਫੂਡ ਕਿੱਟਾਂ ਕੌਮੀ ਖੁਰਾਕ ਸੁਰੱਖਿਆ ਐਕਟ, 2013 (ਐੱਨ. ਐੱਫ. ਐੱਸ. ਏ.) ਤਹਿਤ ਯੋਗ ਲਾਭਪਾਤਰੀਆਂ ਨੂੰ ਪਹਿਲਾਂ ਹੀ ਦਿੱਤੀ ਜਾ ਰਹੀ ਕਣਕ ਤੋਂ ਇਲਾਵਾ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ । ਇਹ ਰਾਸ਼ਨ ਕਿੱਟਾਂ ਮਾਰਕਫੈੱਡ ਵੱਲੋਂ ਤਿਆਰ ਕੀਤੀਆਂ ਜਾ ਰਹੀਆਂ ਹਨ, ਜਦੋਂਕਿ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਸੂਬੇ ਭਰ ਵਿੱਚ ਵੰਡ ਪ੍ਰਕਿਰਿਆ ਦੀ ਨਿਗਰਾਨੀ ਕੀਤੀ ਜਾ ਰਹੀ ਹੈ ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




