PunjabTop News

ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਏਅਰਪੋਰਟ ਤੋਂ ਪਿੰਡ ਲਈ ਰਵਾਨਾ ਹੋਈ ਪੁਲਿਸ, ਸਖ਼ਤ ਸੁਰੱਖਿਆ ਹੇਠ ਜੱਲੂਪੁਰ ਖੇੜਾ ਪਹੁੰਚਣਗੇ MP

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੁਲਿਸ ਦੀ ਟੀਮ ਅੰਮ੍ਰਿਤਸਰ ਹਵਾਈ ਅੱਡੇ ਤੋਂ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਲਈ ਰਵਾਨਾ ਹੋ ਗਈ ਹੈ। ਕਰੀਬ ਸਾਢੇ ਤਿੰਨ ਸਾਲ ਬਾਅਦ ਪੰਜਾਬ ਪਹੁੰਚੇ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਚਰਨ ਕੌਰ ਦੇ ਅਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਦੀ ਆਮਦ ਨੂੰ ਦੇਖਦਿਆਂ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਸ਼ਨੀਵਾਰ ਸਵੇਰੇ ਕਰੀਬ 8:30 ਵਜੇ ਅੰਮ੍ਰਿਤਪਾਲ ਸਿੰਘ ਪੁਲਿਸ ਸੁਰੱਖਿਆ ਹੇਠ ਦਿੱਲੀ ਤੋਂ ਅੰਮ੍ਰਿਤਸਰ ਹਵਾਈ ਅੱਡੇ ਪਹੁੰਚੇ ਸਨ। ਕੁਝ ਸਮਾਂ ਏਅਰਪੋਰਟ ਦੇ ਅੰਦਰ ਰੱਖਣ ਤੋਂ ਬਾਅਦ ਪੁਲਿਸ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਪਿੰਡ ਲਈ ਲੈ ਕੇ ਰਵਾਨਾ ਹੋ ਗਈ। ਇਸ ਦੌਰਾਨ ਹਵਾਈ ਅੱਡੇ ‘ਤੇ ਸੁਰੱਖਿਆ ਵਧਾ ਦਿੱਤੀ ਗਈ ਤੇ ਰੱਸੀਆਂ ਲਗਾ ਕੇ ਇਲਾਕੇ ਨੂੰ ਘੇਰਿਆ ਗਿਆ। ਯਾਤਰੀਆਂ ਦੇ ਨਾਲ ਆਏ ਪਰਿਵਾਰਕ ਮੈਂਬਰਾਂ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਅਦਾਲਤ ਵੱਲੋਂ ਤਿੰਨ ਘੰਟਿਆਂ ਦੀ ਕਸਟਡੀ ਪੈਰੋਲ ਦਿੱਤੀ ਗਈ ਹੈ। ਇਸ ਤਹਿਤ ਉਹ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਆਪਣੇ ਪਿੰਡ ਜੱਲੂਪੁਰ ਖੇੜਾ ‘ਚ ਰਹਿਣਗੇ। ਪੈਰੋਲ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਪੁਲਿਸ ਉਨ੍ਹਾਂ ਨੂੰ ਮੁੜ ਅੰਮ੍ਰਿਤਸਰ ਹਵਾਈ ਅੱਡੇ ਲੈ ਕੇ ਆਵੇਗੀ। ਨਿਰਧਾਰਤ ਪ੍ਰੋਗਰਾਮ ਅਨੁਸਾਰ ਸ਼ਾਮ 6:35 ਵਜੇ ਅੰਮ੍ਰਿਤਸਰ ਤੋਂ ਉਨ੍ਹਾਂ ਦੀ ਉਡਾਣ ਦਿੱਲੀ ਲਈ ਰਵਾਨਾ ਹੋਵੇਗੀ, ਜੋ ਰਾਤ 7:50 ਵਜੇ ਦਿੱਲੀ ਪਹੁੰਚੇਗੀ।
ਅੰਮ੍ਰਿਤਪਾਲ ਸਿੰਘ ਦੀ ਆਮਦ ਨੂੰ ਦੇਖਦਿਆਂ ਪਿੰਡ ਜੱਲੂਪੁਰ ਖੇੜਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ‘ਚ ਕਰੀਬ 800 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪੁਲਿਸ ਪ੍ਰਸ਼ਾਸਨ ਵੱਲੋਂ ਪੂਰੇ ਇਲਾਕੇ ‘ਚ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ।

ਇਹ ਵੀ ਪੜ੍ਹੋ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button