PunjabTop News

ਦਸੰਬਰ ਦੇ ਪਹਿਲੇ ਹਫਤੇ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ, ਛੇਵੀਂ ਵਾਰ ਪ੍ਰਧਾਨ ਚੁਣੇ ਗਏ ਐਡਵੋਕੇਟ ਧਾਮੀ ਕਰਨਗੇ ਪ੍ਰਧਾਨਗੀ

20 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿਚ ਚੁਣੇ ਗਏ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਪਹਿਲੀ ਇਕੱਤਰਤਾ ਦਸੰਬਰ ਤੇ ਪਹਿਲੇ ਹਫ਼ਤੇ 5 ਤਰੀਕ ਤੱਕ ਹੋ ਸਕਦੀ ਹੈ। ਇਕੱਤਰਤਾ ਦੀ ਪ੍ਰਧਾਨਗੀ ਛੇਵੀਂ ਵਾਰ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ। ਇਸ ਇਕੱਤਰਤਾ ਵਿਚ ਜਿੱਥੇ ਗੁਰਦੁਆਰਾ ਸੈਕਸ਼ਨ 85, ਗੁਰਦੁਆਰਾ ਸੈਕਸ਼ਨ 87, ਧਰਮ ਪ੍ਰਚਾਰ ਕਮੇਟੀ, ਵਿੱਦਿਅਕ ਅਦਾਰੇ ਅਤੇ ਹੋਰਨਾਂ ਕੰਮਾਂ ਸਬੰਧੀ ਪ੍ਰਵਾਨਗੀਆਂ ਹੋਣਗੀਆਂ, ਉੱਥੇ ਹੀ ਅੰਤ੍ਰਿੰਗ ਕਮੇਟੀ ਮੈਂਬਰਾਂ ਵੱਲੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵਿਸ਼ੇਸ਼ ਅਧਿਕਾਰ ਸੌਂਪੇ ਜਾਣਗੇ ਜਿਸ ਤਹਿਤ ਪ੍ਰਧਾਨ ਐਡਵੋਕੇਟ ਧਾਮੀ ਉਹਨਾਂ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਮੇਂ-ਸਮੇਂ ’ਤੇ ਫੈਸਲੇ ਲੈ ਸਕਣਗੇ ਅਤੇ ਲੋੜ ਪੈਣ ’ਤੇ ਵੱਖ-ਵੱਖ ਸਬ-ਕਮੇਟੀਆਂ ਗਠਿਤ ਕਰ ਸਕਣਗੇ। ਇਸ ਤੋਂ ਇਲਾਵਾ ਹਰ ਮਹੀਨੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਵੱਖ-ਵੱਖ ਫੈਸਲੇ ਲਏ ਜਾਣਗੇ, ਜਿਸ ਦੀ ਪ੍ਰਧਾਨਗੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button