IndiaTop News

ਅਮਰੀਕਾ ਵੱਲੋਂ 11 ਮਹੀਨਿਆਂ ‘ਚ 1700 ਭਾਰਤੀ ਡਿਪੋਰਟ

ਭਾਰਤੀ ਵਿਦੇਸ਼ ਮੰਤਰਾਲੇ ਨੇ ਦੱਸਿਆ ਹੈ ਕਿ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਲਗਭਗ 1,700 ਭਾਰਤੀ ਨਾਗਰਿਕਾਂ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ ਹੈ। ਮੰਤਰਾਲੇ ਨੇ ਇਸਦੇ ਨਾਲ ਹੀ ਪ੍ਰਵਾਸ ਅਤੇ ਆਵਾਜਾਈ ਦੇ ਮੁੱਦਿਆਂ ‘ਤੇ ਵਾਸ਼ਿੰਗਟਨ ਨਾਲ ਭਾਰਤ ਦੇ ਸਹਿਯੋਗ ਨੂੰ ਵੀ ਉਜਾਗਰ ਕੀਤਾ ਹੈ।
ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਕਿਹਾ ਕਿ ਭਾਰਤ ਗੈਰ-ਕਾਨੂੰਨੀ ਪਰਵਾਸ ਦਾ ਦ੍ਰਿੜ÷ ਤਾ ਨਾਲ ਵਿਰੋਧ ਕਰਦਾ ਹੈ ਅਤੇ ਦੇਸ਼ ਨਿਕਾਲੇ ਦੇ ਮਾਮਲਿਆਂ ਵਿੱਚ ਅਮਰੀਕੀ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰਦਾ ਹੈ ਅਤੇ ਵਿਅਕਤੀਆਂ ਨੂੰ ਵਾਪਸ ਲੈਣ ਲਈ ਸਹਿਮਤ ਹੋਣ ਤੋਂ ਪਹਿਲਾਂ ਨਾਗਰਿਕਤਾ ਦੀ ਪੁਸ਼ਟੀ ਕਰਦਾ ਹੈ।
ਜੈਸਵਾਲ ਨੇ ਕਿਹਾ, ”ਜਦੋਂ ਵੀ ਸਾਨੂੰ ਦੇਸ਼ ਨਿਕਾਲਾ ਦਿੱਤੇ ਜਾਣ ਵਾਲੇ ਕਿਸੇ ਵਿਅਕਤੀ ਬਾਰੇ ਜਾਣਕਾਰੀ ਮਿਲਦੀ ਹੈ, ਤਾਂ ਅਸੀਂ ਉਸ ਦੀ ਨਾਗਰਿਕਤਾ ਦੀ ਪੁਸ਼ਟੀ ਕਰਦੇ ਹਾਂ ਅਤੇ ਉਸ ਤੋਂ ਬਾਅਦ ਉਸ ਨੂੰ ਵਾਪਸ ਲੈਣ ਲਈ ਸਹਿਮਤ ਹੁੰਦੇ ਹਾਂ।”
ਅਮਰੀਕਾ ਤੋਂ ਹੁਣ ਤੱਕ 1,700 ਭਾਰਤੀ ਨਾਗਰਿਕਾਂ ਨੂੰ ਦੇਸ਼ ਨਿਕਾਲਾ ਦਿੱਤਾ ਜਾ ਚੁੱਕਾ ਹੈ। ਇਹ ਬਿਆਨ ਗੈਰ-ਕਾਨੂੰਨੀ ਪਰਵਾਸ ਵਿਰੁੱਧ ਟਰੰਪ ਪ੍ਰਸ਼ਾਸਨ ਵੱਲੋਂ ਤੇਜ਼ ਕੀਤੀ ਗਈ ਕਾਰਵਾਈ ਦੇ ਵਿਚਕਾਰ ਆਇਆ ਹੈ, ਜਿਸ ਵਿੱਚ ਦੇਸ਼ ਨਿਕਾਲਾ ਅਮਰੀਕਾ ਨਾਲ ਭਾਰਤ ਦੇ ਸਬੰਧਾਂ ਵਿੱਚ ਇੱਕ ਮੁੱਖ ਮੁੱਦੇ ਵਜੋਂ ਉੱਭਰਿਆ ਹੈ।
ਭਾਰਤ ਨੇ ਇਹ ਸਟੈਂਡ ਕਾਇਮ ਰੱਖਿਆ ਹੈ ਕਿ ਉਹ ਗੈਰ-ਕਾਨੂੰਨੀ ਪਰਵਾਸ ਦੇ ਵਿਰੁੱਧ ਹੈ, ਪਰ ਉਮੀਦ ਕਰਦਾ ਹੈ ਕਿ ਦੇਸ਼ ਨਿਕਾਲੇ ਦੀ ਪ੍ਰਕਿਰਿਆ ਦੌਰਾਨ ਆਪਣੇ ਨਾਗਰਿਕਾਂ ਦੇ ਅਧਿਕਾਰਾਂ ਅਤੇ ਮਾਣ-ਸਨਮਾਨ ਦਾ ਸਤਿਕਾਰ ਕੀਤਾ ਜਾਵੇ। ਇਹ ਤਾਜ਼ਾ ਅੰਕੜਾ ਅਜਿਹੇ ਸਮੇਂ ਆਇਆ ਹੈ ਜਦੋਂ ਨਵੀਂ ਦਿੱਲੀ ਅਤੇ ਵਾਸ਼ਿੰਗਟਨ ਆਪਣੇ ਵਿਆਪਕ ਦੁਵੱਲੇ ਸਬੰਧਾਂ ਦੇ ਨਾਲ-ਨਾਲ ਪਰਵਾਸ ਅਤੇ ਆਵਾਜਾਈ ਦੇ ਮੁੱਦਿਆਂ ‘ਤੇ ਕੰਮ ਕਰਨਾ ਜਾਰੀ ਰੱਖੇ ਹੋਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button