ਐਸਜੀਪੀਸੀ ਚੋਣਾਂ ਨੂੰ ਲੈ ਕੇ ਫੂਲਕਾ ਨੇ ਪੀਐੱਮ ਮੋਦੀ ਨੂੰ ਲਿਖੀ ਚਿੱਠੀ
ਚੰਡੀਗੜ੍ਹ : ਪੰਜਾਬ ‘ਚ ਇਸ ਸਮੇਂ ਧਾਰਮਿਕ ਮੁੱਦਿਆਂ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਭੱਖ ਰਹੀ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਐੱਚ.ਐੱਸ. ਫੂਲਕਾ ਨੇ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੂੰ ਘੇਰਦਿਆਂ ਚੋਣਾਂ ਮੁੜ ਤੋਂ ਕਰਵਾਉਣ ਲਈ ਮੋਦੀ ਦਾ ਦਖਲ ਮੰਗਿਆ ਹੈ।
Read Also ਫੂਲਕਾ ਨੇ ਕਰਤਾ ਖ਼ੁਲਾਸਾ, ਜੇਲ੍ਹ ਨਹੀਂ ਜਾਣਗੇ ਬਾਦਲ!
ਐੱਚ.ਐੱਸ. ਫੂਲਕਾ ਨੇ ਐੱਸਜੀਪੀਸੀ ਦੀਆਂ ਚੋਣਾਂ ਕਰਵਾਏ ਜਾਣ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੌਜੂਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਗ਼ੈਰ ਕਾਨੂੰਨੀ ਤਰੀਕੇ ਨਾਲ ਬਣੀ ਹੋਈ ਹੈ ਅਤੇ ਆਪਣੀਆਂ ਮਨਮਰਜ਼ੀਆਂ ਕਰਦੇ ਹਨ।
Hold SGPC Elections-Letter to PM.
SGPC elections were held in 2011 & Notification was issued on 17Dec 2011.Tenure of 5yrs expired in Dec 2016.SGPC requested Supreme Court to pass orders that members elected in 2011 should continue till 2021. But SC did not allow this & no
1/2 pic.twitter.com/M8s4Iz1GG4— H S Phoolka (@hsphoolka) October 10, 2018
ਫੂਲਕਾ ਨੇ ਹਾਈਕੋਰਟ ਦੇ ਸਾਲ 2016 ਦੇ ਫੈਸਲੇ ਦਾ ਹਵਾਲਾ ਦਿੰਦੇ ਹੋਏ ਇਹ ਚਿੱਠੀ ਲਿਖੀ ਸੀ। ਜ਼ਿਕਰਯੋਗ ਹੈ ਕਿ ਸਾਲ 2011 ‘ਚ ਐੱਸਜੀਪੀਸੀ ਦੀਆਂ ਚੋਣਾਂ ਹੋਈਆਂ ਸਨ। ਉਸ ਤੋਂ ਬਾਅਦ 5 ਸਾਲ ਦਾ ਕਾਰਜਕਾਲ ਪੂਰਾ ਹੋ ਜਾਣ ਤੇ ਵੀ ਚੋਣਾਂ ਨਹੀਂ ਕਰਵਾਈਆਂ ਗਈਆਂ। ਇਸੇ ਲਈ ਹੁਣ ਫੂਲਕਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮਾਮਲੇ ਟਚ ਦਖ਼ਲ ਦੇਣ ਨੂੰ ਕਿਹਾ ਹੈ ਤੇ ਚੋਣਾਂ ਕਰਵਾਏ ਜਾਣ ਦੀ ਮੰਗ ਕੀਤੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.