NewsBreaking NewsPunjab

ਭਾਜਪਾ ਯੁਵਾ ਮੋਰਚਾ ਨੇ ਸਿੱਧੂ ਦਾ ਪੁਤਲਾ ਫੂਕ ਕੀਤਾ ਪ੍ਰਦਰਸ਼ਨ

ਅੰਮ੍ਰਿਤਸਰ : ਭਾਜਪਾ ਯੁਵਾ ਮੋਰਚਾ ਵਲੋਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਪੁਤਲਾ ਫੂਕ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਹੈ। ਦਰਅਸਲ, ਹਾਲ ਹੀ ਵਿੱਚ ਨਵਜੋਤ ਸਿੱਧੂ ਨੇ ਪਾਕਿਸਤਾਨ ਨੂੰ ਦੱਖਣੀ ਭਾਰਤ ਤੋਂ ਜ਼ਿਆਦਾ ਵਧੀਆ ਦੱਸਿਆ ਸੀ। ਸਿੱਧੂ ਪਾਕਿਸਤਾਨ ਪ੍ਰਤੀ ਪ੍ਰੇਮ ਭਾਜਪਾ ਨੂੰ ਮਨਜ਼ੂਰ ਨਹੀਂ ਹੈ।

Read Also ਸੁਖਬੀਰ ਬਾਦਲ ਦੇ ਕਤਲ ਦੀ ਕੋਸ਼ਿਸ਼, ਪੰਜਾਬ ਪੁਲਿਸ ਨੇ ਕੀਤਾ ਪਰਚਾ

ਇਸ ਨੂੰ ਹੀ ਲੈ ਕੇ ਅੱਜ ਭਾਜਪਾ ਯੁਵਾ ਮੋਰਚਾ ਵਿੱਚ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਨਵਜੋਤ ਸਿੱਧੂ ਦਾ ਪੁਤਲਾ ਫੂਕਿਆ ਗਿਆ। ਇਸ ਦੌਰਾਨ ਭਾਜਪਾ ਵਰਕਰਾਂ ਨੇ ਨਵਜੋਤ ਸਿੱਧੂ ਨੂੰ ਪਾਕਿਸਤਾਨ ਦਾ ਏਜੰਟ ਵੀ ਦੱਸਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਸਮੇਂ ਨਵਜੋਤ ਸਿੱਧੂ ਵਲੋਂ ਆਪਣੀ ਪਾਕਿਸਤਾਨ ਫੇਰੀ ਦੌਰਾਨ ਉਥੋਂ ਦੇ ਫੌਜ ਮੁਖੀ ਨੂੰ ਜੱਫੀ ਪਾਉਣ ਅਤੇ ਹੁਣ ਹਾਲ ਵੀ ਪਾਕਿਸਤਾਨ ਨੂੰ ਦੱਖਣੀ ਭਾਰਤ ਤੋਂ ਬਿਹਤਰ ਦੱਸਣ ਕਾਰਨ ਵਿਰੋਧੀਆਂ ਦੇ ਨਿਸ਼ਾਨੇ ’ਤੇ ਆ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button