Breaking NewsD5 specialIndiaNewsPoliticsPunjab

ਬਾਦਲਾਂ ਨੂੰ ਲੈ ਡੁੱਬੇਗਾ ਬਲਾਤਕਾਰੀ ਬਾਬਾ? ਹੁਣੇ ਹੁਣੇ ਆਈ ਝਟਕਾ ਦੇਣ ਵਾਲੀ ਖ਼ਬਰ

ਚੰਡੀਗੜ੍ਹ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲੇ ਵਿੱਚ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਏ। ਪੰਜਾਬ ਸਰਕਾਰ ਵਲੋਂ ਇਨ੍ਹਾਂ ਮਾਮਲਿਆਂ ਦੀ ਜਾਂਚ ਲਈ ਬਣਾਈ ਗਈ ‘ਸਿੱਟ’ ਦੀ ਟੀਮ ਨੇ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਸਮੇਤ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖਮੰਤਰੀ ਸੁਖਬੀਰ ਬਾਦਲ ਨੂੰ ਵੀ ਸੰਮਨ ਭੇਜ ਦਿੱਤੇ ਨੇ। ਜੀ ਹਾਂ ਸਿੱਟ ਨੇ ਇਨ੍ਹਾਂ ਤਿੰਨਾਂ ਨੂੰ ਪੁੱਛਗਿਛ ਲਈ ਵੱਖ ਵੱਖ ਦਿਨਾਂ ਦੇ ਸੰਮਨ ਭੇਜੇ ਨੇ। ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਬਹਿਬਲ ਕਲਾਂ ਅਤੇ ਕੋਟਕਪੁਰਾ ਗੋਲੀਕਾਂਡ ਦੀ ਜਾਂਚ ਵਿੱਚ ਇਨ੍ਹਾਂ ਤਿੰਨਾਂ ਨੂੰ ਪੇਸ਼ ਹੋਣਾ ਪਵੇਗਾ। ‘ਸਿੱਟ’ ਦੀ ਟੀਮ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ 16 ਨਵੰਬਰ, ਸਾਬਕਾ ਉਪ ਮੁੱਖਮੰਤਰੀ ਸੁਖਬੀਰ ਬਾਦਲ ਨੂੰ 19 ਨਵੰਬਰ ਅਤੇ ਅਕਸ਼ੈ ਕੁਮਾਰ ਨੂੰ 21 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਹੈ।

Read Also ਪ੍ਰਕਾਸ਼ ਸਿੰਘ ਬਾਦਲ ਨੂੰ ਜ਼ੋਰਦਾਰ ਝਟਕਾ

ਇਨ੍ਹਾਂ ਤਿੰਨਾਂ ਦੀ ਪੇਸ਼ੀ ਅੰਮ੍ਰਿਤਸਰ ਦੇ ਸਰਕਟ ਹਾਊਸ ਵਿੱਚ ਹੋਵੇਗੀ। ਇੱਥੇ ਵੀ ਦੱਸਣਾ ਬਣਦੈ ਕਿ ਸੁਖਬੀਰ ਬਾਦਲ ਤੇ ਲਗਾਤਾਰ ਰਾਮ ਰਹੀਮ ਨੂੰ ਮਾਫ਼ੀ ਦਿਵਾਉਣ ਦੇ ਇਲਜ਼ਾਮ ਲੱਗ ਰਹੇ ਨੇ ਅਤੇ ਇਨ੍ਹਾਂ ਇਲਜ਼ਾਮਾਂ ਵਿੱਚ ਬਾਲੀਵੁਡ ਅਦਾਕਾਰ ਦੀ ਸ਼ਮੂਲੀਅਤ ਵੀ ਸ਼ੱਕ ਦੇ ਘੇਰੇ ਵਿੱਚ ਹੈ। ਬੀਤੇ ਦਿਨੀ ਅਕਾਲੀ ਆਗੂ ਸੇਵਾ ਸਿੰਘ ਸੇਖਵਾਂ ਨੇ ਦਾਅਵਾ ਕੀਤਾ ਸੀ ਕਿ ਅਕਸ਼ੈ ਕੁਮਾਰ ਦੇ ਘਰ ਵਿੱਚ ਹੀ ਸੁਖਬੀਰ ਬਾਦਲ ਦੀ ਰਾਮ ਰਹੀਮ ਦੇ ਨਾਲ ਮੁਲਾਕਾਤ ਹੋਈ ਸੀ। ਲਿਹਾਜ਼ਾ ਹੁਣ ਅਕਸ਼ੈ ਕੁਮਾਰ ਨੂੰ, ਪ੍ਰਕਾਸ਼ ਸਿੰਘ ਬਾਦਲ ਨੂੰ ਅਤੇ ਸੁਖਬੀਰ ਸਿੰਘ ਬਾਦਲ ਨੂੰ ‘ਸਿੱਟ’ ਸਾਹਮਣੇ ਪੇਸ਼ ਹੋਣਾ ਪਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button