Breaking NewsD5 specialIndiaNewsPoliticsPunjab

ਬਿਕਰਮ ਮਜੀਠੀਆ ਦਾ ਪੂਰਾ ਪਰਿਵਾਰ ‘ਕੌਮ ਦਾ ਗੱਦਾਰ’? ਖੁੱਲ੍ਹੇ ਵੱਡੇ ਰਾਜ

ਰਣਜੀਤ ਸਿੰਘ ਬ੍ਰਹਮਪੁਰਾ ਅਤੇ ਰਤਨ ਸਿੰਘ ਅਜਨਾਲਾ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ‘ਚੋਂ ਬਾਹਰ ਦਾ ਰਸਤਾ ਦਿਖਾਇਆ ਤਾਂ ਦੋਵੇਂ ਟਕਸਾਲੀਆਂ ਆਗੂਆਂ ਨੇ ਪਾਰਟੀ ਚੋਂ ਬਾਹਰ ਤੋਂ ਬਾਅਦ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੂੰ ਖਰੀਆਂ ਖਰੀਆਂ ਸੁਣਾ ਦਿੱਤੀਆਂ। ਡਾ. ਰਤਨ ਸਿੰਘ ਅਜਨਾਲਾ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਕਿ ਉਹ ਸੁਖਬੀਰ ਬਾਦਲ ਨੂੰ ਪਾਰਟੀ ਦਾ ਪ੍ਰਧਾਨ ਹੀ ਨਹੀਂ ਮੰਨਦੇ ਅਤੇ ਉਨ੍ਹਾਂ ਨੂੰ ਪਾਰਟੀ ‘ਚੋਂ ਬਾਹਰ ਕੱਢੇ ਜਾਣ ਦੀ ਕੋਈ ਪ੍ਰਵਾਹ ਨਹੀਂ। ਇਸ ਤੋਂ ਇਲਾਵਾ ਡਾ. ਅਜਨਾਲਾ ਨੇ ਬਿਕਰਮ ਮਜੀਠੀਆ ਬਾਰੇ ਬੋਲਦਿਆਂ, ਮਜੀਠੀਆ ਦੇ ਪਰਿਵਾਰ ਨੂੰ ਅੰਗਰੇਜ਼ਾਂ ਦੇ ਪਿੱਠੂ ਅਤੇ ਸਿੱਖ ਕੌਮ ਦੇ ਗੱਦਾਰ ਕਰਾਰ ਦਿੱਤਾ।

Read Also ਬਿਕਰਮ ਮਜੀਠੀਆ ਦੀ ਕਾਂਗਰਸ ਨੂੰ ਨਸੀਹਤ

ਲੰਘੇ ਦਿਨ ਹੋਈ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਵਿੱਚ ਪ੍ਰਧਾਨ ਸੁਖਬੀਰ ਬਾਦਲ ਨੇ, ਟਕਸਾਲੀ ਅਕਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਡਾ. ਰਤਨ ਸਿੰਘ ਅਜਨਾਲਾ ਨੂੰ ਪਾਰਟੀ ਚੋਂ ਬਾਹਰ ਕੱਢਣ ਦਾ ਐਲਾਨ ਕੀਤਾ ਸੀ। ਇਸ ਤੋਂ ਪਹਿਲਾਂ ਮਾਝੇ ਦੇ ਟਕਸਾਲੀ ਆਗੂ ਤੇ ਸਾਬਕਾ ਅਕਾਲੀ ਮੰਤਰੀ ਸੇਵਾ ਸਿੰਘ ਸੇਖਵਾਂ ਨੂੰ ਵੀ ਪਾਰਟੀ ਚੋਂ ਬਾਹਰ ਕੱਢ ਦਿੱਤਾ ਗਿਆ ਸੀ। ਦੱਸ ਦਈਏ ਕਿ ਇਨ੍ਹਾਂ ਟਕਸਾਲੀ ਆਗੂਆਂ ਨੇ ਬੇਅਦਬੀ ਅਤੇ ਸੌਦਾ ਸਾਧ ਮੁਆਫੀ ਕਾਂਡ ਤੇ ਵਿਧਾਨ ਚ ਮਿਲੀ ਨਮੋਸ਼ੀ ਤੋਂ ਬਾਅਦ, ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਖ਼ਿਲਾਫ਼ ਬਗਾਵਤੀ ਝੰਡਾ ਚੁੱਕਦਿਆਂ ਤਿੱਖੀ ਬਿਆਨਬਾਜ਼ੀ ਕੀਤੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button