ਕੱਢ ਤੇ ਕੜਿੱਲ੍ਹ ਟਕਸਾਲੀਆਂ ਦੇ ਮੁੰਡਿਆਂ ਨੇ ਵੀ, ਕਹਿੰਦੇ ਬਾਦਲਾਂ ਨੂੰ ਹੁਣ ਦੱਸਾਂਗੇ ਸਿਆਸਤ ਕੀ ਹੁੰਦੀ ਹੈ!

ਅੰਮ੍ਰਿਤਸਰ : ਜਿਉਂ ਹੀ ਸ਼੍ਰੋਮਣੀ ਅਕਾਲੀ ਦਲ ਨੇ ਟਕਸਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਤੇ ਡਾ. ਰਤਨ ਸਿੰਘ ਅਜਨਾਲਾ ਨੂੰ 6 ਸਾਲ ਲਈ ਪਾਰਟੀ ਵਿੱਚੋਂ ਬਾਹਰ ਕੱਢਿਆ ਤਾਂ ਇਨ੍ਹਾਂ ਟਕਸਾਲੀਆਂ ਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਬਾਦਲਾਂ ਖਿਲਾਫ਼ ਖੁੱਲ੍ਹ ਕੇ ਭੜਾਸ ਕੱਢਣੀ ਸ਼ੁਰੂ ਕਰ ਦਿੱਤੀ ਗਈ ਹੈ। ਰਣਜੀਤ ਸਿੰਘ ਬ੍ਰਹਮਪੁਰਾ ਦੇ ਪੁੱਤਰ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਹੈ ਕਿ ਹੁਣ ਦੇਖਦੇ ਜਾਓ ਉਹ ਸੁਖਬੀਰ ਅਤੇ ਮਜੀਠੀਆਂ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਣਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਣਜੀਤ ਸਿੰਘ ਬ੍ਰਹਮਪੁਰਾ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਹੁਣ ਸਿਰਫ਼ ਬਾਦਲ ਪਰਿਵਾਰ ਦੀ ਇੱਕ ਜਾਗੀਰ ਬਣ ਕੇ ਰਹਿ ਗਈ ਹੈ ਜਿਸ ਨੂੰ ਬਿਕਰਮ ਸਿੰਘ ਮਜੀਠੀਆ ਵੱਲੋਂ ਆਪਣੇ ਢੰਗ ਨਾਲ ਚਲਾਇਆ ਜਾ ਰਿਹਾ ਹੈ।
Read Also ਬਾਦਲਾਂ ਨੂੰ ਲੈ ਡੁੱਬੇਗਾ ਬਲਾਤਕਾਰੀ ਬਾਬਾ? ਹੁਣੇ ਹੁਣੇ ਆਈ ਝਟਕਾ ਦੇਣ ਵਾਲੀ ਖ਼ਬਰ
ਬ੍ਰਹਮਪੁਰਾ ਦਾ ਇਹ ਦੋਸ਼ ਹੈ ਕਿ ਮਜੀਠੀਆ ਨਾ ਸਿਰਫ਼ ਪਾਰਟੀ ਵਿੱਚ ਆਪਣੀਆਂ ਮਨਮਰਜ਼ੀਆਂ ਕਰ ਰਹੇ ਹਨ ਬਲਕਿ ਉਨ੍ਹਾਂ ਦੇ ਹਲਕੇ ਵਿਚ ਵੀ ਖੁੱਲ੍ਹ ਕੇ ਦਖਲਅੰਦਾਜ਼ੀ ਵਿੱਚ ਉਤਰ ਆਏ ਸਨ। ਉਨ੍ਹਾਂ ਕਿਹਾ ਕਿ ਸੁਖਬੀਰ ਨੂੰ ਉਹੋ ਜਿਹੇ ਆਗੂ ਪਾਰਟੀ ਵਿੱਚ ਪਸੰਦ ਸਨ ਜਿਹੜੇ ਕਿ ਉਨ੍ਹਾਂ ਲਈ ਹਾਂ ਵਾਚਕ ਬਣ ਕੇ ਵਿਚਰਨ। ਪਰ ਇਨ੍ਹਾਂ ਲੋਕਾਂ ਨੂੰ ਸਾਨੂੰ ਬਾਹਰ ਕੱਢਣ ਦੀ ਕੀਮਤ ਚੁਕਾਉਣੀ ਪਵੇਗੀ। ਪਾਰਟੀ ਵਿੱਚੋਂ ਬਾਹਰ ਕੱਢੇ ਜਾਣ ਤੇ ਧੁਰ ਅੰਦਰੋਂ ਭੜਾਸ ਕੱਢਦਿਆਂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਜਿਹੜੇ ਸੁਖਬੀਰ, ਹਰਸਿਮਰਤ ਅਤੇ ਮਜੀਠੀਆ ਅੱਜ ਉਨ੍ਹਾਂ ਖਿਲਾਫ਼ ਬੋਲ ਰਹੇ ਹਨ ਉਹ ਉਦੋਂ ਜੰਮੇ ਵੀ ਨਹੀਂ ਸਨ ਜਦੋਂ ਤੋਂ ਰਣਜੀਤ ਸਿੰਘ ਬ੍ਰਹਮਪੁਰਾ ਨੇ ਸਿਆਸਤ ਸ਼ੁਰੂ ਕੀਤੀ ਸੀ। ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਇਹ ਉਨ੍ਹਾਂ ਦੇ ਪਿਤਾ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਪਾਰਟੀ ਲਈ ਕੀਤੀਆਂ ਗਈਆਂ ਕੁਰਬਾਨੀਆਂ ਅਤੇ ਸੇਵਾ ਦਾ ਨਿਰਾਦਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਬਹੁਤ ਜਲਦ ਉਹ ਇਸ ਧੱਕੇ ਨੂੰ ਲੋਕਾਂ ਦੀ ਕਚਹਿਰੀ ਵਿੱਚ ਲਿਜਾਣਗੇ ਤਾਂ ਕਿ ਜਨਤਾ ਜਨਾਰਦਨ ਅਸਲ ਇਨਸਾਫ ਕਰ ਸਕੇ। ਇੱਧਰ ਦੂਜੇ ਪਾਸੇ ਪਾਰਟੀ ਵਿੱਚੋਂ ਪਹਿਲਾਂ ਹੀ ਬਾਹਰ ਕੱਢੇ ਜਾ ਚੁੱਕੇ ਟਕਸਾਲੀ ਆਗੂ ਸੇਵਾ ਸਿੰਘ ਸੇਖਵਾਂ ਦਾ ਕਹਿਣਾ ਸੀ ਕਿ ਇਹ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਦਾ ਸਭ ਤੋਂ ਕਾਲਾ ਦਿਨ ਹੈ ਤੇ ਇਸ ਦਿਨ ਦੀਆਂ ਘਟਨਾਵਾਂ ਨੂੰ ਵੀ ਕਾਲੇ ਅੱਖਰਾਂ ਨਾਲ ਲਿਖਿਆ ਜਾਵੇਗਾ। ਸੇਖਵਾਂ ਅਨੁਸਾਰ ਬਾਦਲਾਂ ਨੂੰ ਉਹ ਲੋਕ ਬਿਲਕੁਲ ਵੀ ਪਸੰਦ ਨਹੀਂ ਜੋ ਪਾਰਟੀ ਲਈ ਕੁਰਬਾਨੀਆਂ ਦਿੰਦੇ ਹਨ। ਉਨ੍ਹਾਂ ਪੁੱਛਿਆ ਕਿ ਸੁਖਬੀਰ ਦੱਸੇ ਕਿ ਉਨ੍ਹਾਂ ਨੇ ਪਾਰਟੀ ਲਈ ਕੀ ਕੁਰਬਾਨੀਆਂ ਦਿੱਤੀਆਂ ਹਨ ਤੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਅਤੇ ਬਿਕਰਮ ਮਜੀਠੀਆ ਨੂੰ ਪਾਰਟੀ ਵਿੱਚ ਉੱਚ ਅਹੁਦੇ ਕਿਉਂ ਦਿੱਤੇ ਗਏ ਹਨ?
ਸੇਖਵਾਂ ਅਨੁਸਾਰ ਇਹ ਤਾਂ ਕੁਝ ਵੀ ਨਹੀਂ ਉਨ੍ਹਾਂ ਦੇ ਪਿਤਾ ਉਜਾਗਰ ਸਿੰਘ ਸੇਖਵਾਂ ਦੀਆਂ ਕੁਰਬਾਨੀਆਂ ਅੱਗੇ ਤਾਂ ਪ੍ਰਕਾਸ਼ ਸਿੰਘ ਬਾਦਲ ਵੀ ਕੁਝ ਨਹੀਂ ਕਿਉਂਕਿ ਉਨ੍ਹਾਂ ਦੇ ਪਿਤਾ ਨੇ ਪਾਰਟੀ ਲਈ ਪ੍ਰਕਾਸ਼ ਸਿੰਘ ਬਾਦਲ ਨਾਲੋਂ ਵੀ ਵੱਧ ਸਮਾਂ ਜੇਲ੍ਹਾਂ ਕੱਟੀਆਂ ਹਨ। ਉਨ੍ਹਾਂ ਬਾਦਲਾਂ ਨੂੰ ਵੰਗਾਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੇ ਸਰਦਾਰ ਉਜਾਗਰ ਸਿੰਘ ਨਾਲੋਂ ਵੱਧ ਸਮਾਂ ਜੇਲ੍ਹਾਂ ਕੱਟੀਆਂ ਹੋਣ ਤਾਂ ਉਹ ਰਾਜਨੀਤੀ ਛੱਡਣ ਨੂੰ ਤਿਆਰ ਹੋ ਜਾਣਗੇ। ਉਨ੍ਹਾਂ ਕਿਹਾ ਕਿ ਬਹੁਤ ਜਲਦ ਉਹ ਲੋਕ ਇਕੱਠੇ ਹੋ ਕੇ ਇੱਕ ਸਿਧਾਂਤ ਵਾਲਾ ਅਕਾਲੀ ਦਲ ਤਿਆਰ ਕਰਨਗੇ ਕਿਉਂਕਿ ਸੁਖਬੀਰ ਅਤੇ ਉਨ੍ਹਾਂ ਦੇ ਸਾਲੇ ਬਿਕਰਮ ਮਜੀਠੀਆ ਨੇ ਅਸਲੀ ਅਕਾਲੀ ਦਲ ਨੂੰ ਰੋਲ ਕੇ ਰੱਖ ਦਿੱਤਾ ਹੈ ਤਾਂਹੀਓ ਲੋਕਾਂ ਦਾ ਵਿਸ਼ਵਾਸ ਇਸ ਪਾਰਟੀ ਤੋਂ ਉੱਠ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.