ਪਾਕਿਸਤਾਨ ਬਾਰੇ ਜੱਥੇਦਾਰ ਦਾ ਵੱਡਾ ਖ਼ਲਾਸਾ , ਕਰਤਾਰਪੁਰ ਸਾਹਿਬ ਲਾਂਘੇ ‘ ਤੇ ਦਿੱਤਾ ਵੱਡਾ ਬਿਆਨ (ਵੀਡੀਓ)
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਪਾਕਿਸਤਾਨ ਤੋਂ ਸੱਦਾ ਮਿਲਿਆ ਹੈ। ਦੱਸ ਦਈਏ ਕਿ 28 ਨਵੰਬਰ ਨੂੰ ਪਾਕਿਸਤਾਨ ‘ਚ ਕਰਤਾਰਪੁਰ ਸਾਹਿਬ ਕੋਰੀਡੋਰ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਜਿਸ ਵਿੱਚ ਸ਼ਾਮਲ ਹੋਣ ਲਈ ਨਵਜੋਤ ਸਿੱਧੂ, ਹਰਸਿਮਰਤ ਬਾਦਲ ਅਤੇ ਹਰਦੀਪ ਸਿੰਘ ਪੁਰੀ ਵੀ ਪਾਕਿਸਤਾਨ ਜਾਣਗੇ। ਏਨਾ ਹੀ ਨਹੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਨੀਂਹ ਪੱਥਰ ਸਮਾਰੋਹ ਦਾ ਹਿੱਸਾ ਬਣਨਗੇ। ਅੰਮ੍ਰਿਤਸਰ ‘ਚ ਅੱਜ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਤੋਂ ਬਾਅਦ ਕਾਰਜਕਾਰੀ ਜਥੇਦਾਰ ਨੇ ਇਸ ਬਾਰੇ ਖ਼ੁਲਾਸਾ ਕੀਤਾ।
Read Also ਕੈਪਟਨ ਦਾ ਪਾਕਿਸਤਾਨ `ਤੇ ਵੱਡਾ ਹਮਲਾ
ਪੰਜ ਸਿੰਘਾਂ ਸਾਹਿਬਾਨਾਂ ਦੀ ਇਕੱਤਰਤਾ ‘ਚ ਫ਼ਾਂਸੀ ਦੀ ਸਜ਼ਾ ਯਾਫਤਾ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ‘ਤੇ ਵੀ ਵਿਚਾਰ ਚਰਚਾ ਹੋਈ। ਇਸ ਤੋਂ ਇਲਾਵਾ ਹੋਰ ਵੀ ਵੱਖ ਵੱਖ ਪੰਥਕ ਮਸਲੇ ਵਿਚਾਰੇ ਗਏ। ਗਿਆਨੀ ਹਰਪ੍ਰੀਤ ਸਿੰਘ ਨੇ ਨਨਕਾਣਾ ਸਾਹਿਬ ਨੂੰ ਛੇਵਾਂ ਤਖ਼ਤ ਐਲਾਨ ਕਰਨ ਦੀ ਮੰਗ ‘ਤੇ ਵੀ ਆਪਣਾ ਪੱਖ ਰੱਖਿਆ। ਸੋ ਹੁਣ ਸਭ ਤੋਂ ਵੱਡੀ ਗੱਲ ਹੈ, 550 ਸਾਲਾ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਭਾਰਤ ਵਾਲੇ ਪਾਸੇ ਨੀਂਹ ਪੱਥਰ ਰੱਖ ਦਿੱਤਾ ਗਿਆ ਹੈ। ਪਾਕਿਸਤਾਨ ‘ਚ 28 ਨਵੰਬਰ ਨੂੰ ਸ਼ੁਰੂਆਤ ਕੀਤੀ ਜਾ ਰਹੀ ਹੈ। ਆਸ ਹੈ ਕਿ ਲਾਂਘਾ ਜਲਦ ਤਿਆਰ ਹੋ ਜਾਵੇਗਾ ਅਤੇ ਸੰਗਤਾਂ ਖੁੱਲ੍ਹੇ ਦਰਸ਼ਨ ਦਿਦਾਰ ਕਰ ਸਕਣਗੀਆਂ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.