NewsBreaking NewsD5 specialPoliticsPunjab

ਖਹਿਰਾ ਧੜੇ ਤੋਂ ਪਹਿਲਾਂ ‘ਆਪ’ ਨੇ ਮਾਰੀ ਬਾਜ਼ੀ (ਵੀਡੀਓ)

ਲੁਧਿਆਣਾ : ਪੰਜਾਬ ਸਰਕਾਰ ਖਿਲਾਫ ਸੰਘਰਸ਼ ਕਰ ਰਹੀ ਆਮ ਆਦਮੀ ਪਾਰਟੀ ਨੇ ਬੁੱਧਵਾਰ ਨੂੰ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਪਾਰਟੀ ਵੱਲੋਂ ਸੰਸਦ ਮੈਂਬਰ ਸਾਧੂ ਸਿੰਘ ਦੀ ਪ੍ਰਧਾਨਗੀ ‘ਚ ਫਿਰੋਜ਼ਪੁਰ ਰੋਡ ‘ਤੇ ਸਥਿਤ ਇਕ ਨਿਜੀ ਹੋਟਲ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਖੂਬ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪੰਜਾਬ ਸਰਕਾਰ ‘ਤੇ ਵਰ੍ਹਦੇ ਹੋਏ ਸਾਧੂ ਸਿੰਘ ਨੇ ਕਿਹਾ ਕਿ ਪੰਜਾਬ ‘ਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਹੈ।

Read Also ਖਹਿਰਾ ਦੇ ਇਸ ਐਲਾਨ ਤੋਂ ਕੰਬਣਗੇ ਵਿਰੋਧੀ (ਵੀਡੀਓ)

ਇਸ ਦੇ ਨਾਲ ਹੀ ਸਾਧੂ ਸਿੰਘ ਨੇ ਸੂਬਾ ਸਰਕਾਰ ਦੇ ਨਾਲ ਨਾਲ ਕੇਂਦਰ ਸਰਕਾਰ ਉੱਤੇ ਵੀ ਗੰਭੀਰ ਦੋਸ਼ ਲਗਾਏ। ਇਸ ਦੇ ਨਾਲ ਹੀ ਆਪ ਵਿਧਾਇਕ ਅਮਨ ਅਰੋੜਾ ਨੇ ਪੰਜਾਬ ਸਰਕਾਰ ਉੱਤੇ ਵਰ੍ਹਦੇ ਹੋਏ ਕਿਹਾ ਕਿ ਸੁੱਤੀ ਪਈ ਸਰਕਾਰ ਨੂੰ ਜਗਾਉਣ ਲਈ ਆਮ ਆਦਮੀ ਪਾਰਟੀ ਵੱਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ। ਇੱਕ ਪਾਸੇ ਆਪ ਤੋਂ ਬਾਗੀ ਹੋਇਆ ਖਹਿਰਾ ਧੜਾ ਦੂਜੇ ਹਮਖਿਆਲੀਆਂ ਨਾਲ ਮਿਲ ਕੇ 8 ਦਸੰਬਰ ਤੋਂ ਇਨਸਾਫ ਮਾਰਚ ਦੀ ਸ਼ੁਰੂਆਤ ਕਰਨ ਜਾ ਰਿਹਾ ਹੈ ਅਤੇ ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਪਹਿਲਾਂ ਹੀ ਸਰਕਾਰ ਖਿਲਾਫ ਮਾਰਚਾਂ ਦਾ ਮੋਰਚਾ ਖੋਲ੍ਹ ਦਿੱਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button