ਪ੍ਰਕਾਸ਼ ਸਿੰਘ ਬਾਦਲ ਵੀ ਨਹੀਂ ਬਚਾ ਸਕੇ ਆਪਣੇ ਸਾਥੀ ਨੂੰ! ਹੱਥਾਂ ‘ਚ ਪਾਈਆਂ ਬੇੜੀਆਂ, ਬਦਲੇ ਸਿਆਸਤ ਦੇ ਰੰਗ (ਵੀਡੀਓ)
ਮੋਹਾਲੀ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਬੇਹੱਦ ਨਜ਼ਦੀਕੀ ਦਿਆਲ ਸਿੰਘ ਕੋਲਿਆਂਵਾਲੀ ਨੂੰ ਸੋਮਵਾਰ ਨੂੰ ਮੋਹਾਲੀ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਉਸਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਬਠਿੰਡਾ ਵਿਜੀਲੈਂਸ ਟੀਮ ਨੇ ਅਦਾਲਤ ਸਾਹਮਣੇ ਕੋਲਿਆਂਵਾਲੀ ਦੇ ਪੰਜ ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ। ਇਸ ਮੰਗ ‘ਤੇ ਬਹਿਸ ਹੋਣ ਤੋਂ ਬਾਅਦ ਅਦਾਲਤ ਨੇ ਖਾਸ ਹਦਾਇਤਾਂ ਨਾਲ ਤਿੰਨ ਦਿਨਾਂ ਦਾ ਰਿਮਾਂਡ ਦਿੱਤਾ ਹੈ। ਅਦਾਲਤ ਨੇ ਨਿਰਦੇਸ਼ ਦਿੱਤੇ ਹਨ ਕਿ ਕੋਲਿਆਂਵਾਲੀ ਬਠਿੰਡਾ ਨਹੀਂ ਬਲਕਿ ਮੋਹਾਲੀ ਹੀ ਰਹਿਣਗੇ।ਇਸ ਦੇ ਨਾਲ ਹੀ ਅਦਾਲਤ ਨੇ ਕੋਲਿਆਂਵਾਲੀ ਤੋਂ ਪੁੱਛਗਿੱਛ ਕਰਨ ਲਈ ਵੀ ਪ੍ਰਤੀ ਦਿਨ ਸਿਰਫ ਦੋ ਘੰਟੇ ਦਾ ਸਮਾਂ ਦਿੱਤਾ।
Read Also ਦਿਆਲ ਸਿੰਘ ਕੋਲਿਆਂਵਾਲੀ ਦੀ ਜ਼ਮਾਨਤ ਅਰਜ਼ੀ ਖ਼ਾਰਜ
ਕੋਲਿਆਂਵਾਲੇ ਦੇ ਵਕੀਲ ਅਨੁਸਾਰ ਅਦਾਲਤ ਨੇ ਨਿਰਦੇਸ਼ ਮੁਤਾਬਿਕ ਕੋਲਿਆਂਵਾਲੀ ਤੋਂ ਪੁੱਛਗਿੱਛ ਇੱਕ ਵਕੀਲ ਸਾਹਮਣੇ ਹੀ ਹੋਏਗੀ। ਵਿਜੀਲੈਂਸ ਨੇ ਕੋਲਿਆਂਵਾਲੀ ‘ਤੇ 30 ਜੂਨ, 2018 ਨੂੰ ਵਸੀਲਿਆਂ ਤੋਂ ਜ਼ਿਆਦਾ ਜਾਇਦਾਦ ਬਣਾਏ ਜਾਣ ਦੇ ਇਲਜ਼ਾਮਾਂ ਤਹਿਤ ਮੁਕੱਦਮਾ ਦਰਜ ਕੀਤਾ ਸੀ।ਇਸ ਤੋਂ ਬਾਅਦ ਕੋਲਿਆਂਵਾਲੀ ਰੂਪੋਸ਼ ਹੋ ਗਏ ਸਨ, ਇਸ ਦੌਰਾਨ 25 ਜੁਲਾਈ ਨੂੰ ਕੋਲਿਆਂਵਾਲੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਅੰਤਰਿਮ ਜ਼ਮਾਨਤ ਹਾਸਿਲ ਕਰ ਲਈ ਸੀ।ਇਸ ਤੋਂ ਬਾਅਦ ਉਹ ਸੁਪਰੀਮ ਕੋਰਟ ਗਏ ਸਨ ਜਿਥੇ ਅਦਾਲਤ ਨੇ ਉਹਨਾਂ ਦੀ ਅਗਾਉਂ ਜ਼ਮਾਨਤ ਦੀ ਅਪੀਲ ਨੂੰ ਰੱਦ ਕਰ ਦਿੱਤਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.