ਕਾਨਫਰੰਸਾਂ ਤੇ ਲੰਗਰ ਲਾਉਣ ਵਾਲੇ ਹੋ ਜਾਣ ਖ਼ਬਰਦਾਰ (ਵੀਡੀਓ)
ਫਤਹਿਗੜ੍ਹ ਸਾਹਿਬ : ਫਤਹਿਗੜ੍ਹ ਸਾਹਿਬ ‘ਚ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜ਼ਰੀ ਕੋਰ ਜੀ ਦੀ ਲਾਸਾਨੀ ਸ਼ਹਾਦਤ ਸ਼ਹੀਦੀ ਜੋੜ ਮੇਲ ਸਬੰਧਿਤ ਸ਼੍ਰੋਮਣੀ ਕਮੇਟੀ ਨੇ ਤਿਆਰੀਆਂ ਸਬੰਧੀ ਜ਼ਿਲਾ ਪ੍ਰਸਾਸ਼ਨਿਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨਾਲ ਮੀਟਿੰਗ ਕੀਤੀ। ਸ਼ਹੀਦੀ ਜੋੜ ਮੇਲ ‘ਤੇ ਸਾਰੀਆਂ ਸਿਆਸੀ ਪਾਰਟੀਆਂ ਨੇ ਕਾਨਫੰਰਸਾਂ ਰੱਦ ਕਰ ਦਿੱਤੀਆਂ ਹਨ। ਜਿਸ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਗਤ ਕੀਤਾ ਹੈ ਤੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਅਮ੍ਰਿੰਤਸਰ ਨੂੰ ਕਾਨਫੰਰਸ ਨਾ ਕਰਨ ਅਪੀਲ ਕੀਤੀ ਹੈ।
Read Also ਦੇਰ ਆਏ ਦੁਰਸਤ ਆਏ, ਸ਼ਹੀਦੀ ਜੋੜ ਮੇਲ ‘ਤੇ ਸਿਆਸੀ ਕਾਨਫਰੰਸਾਂ ਰੱਦ
ਉਨ੍ਹਾਂ ਨੇ ਸਿੱਖਾਂ ਦੇ ਕਤਲੇਆਮ ‘ਤੇ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਹੋਣ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਨਿਆਂ ਪ੍ਰਣਾਲੀ ਤੋਂ ਇਨਸਾਫ ਮਿਲਣ ਦੀ ਆਸ ਬੱਝੀ ਹੈ ਤੇ ਬਾਕੀ ਰਹਿੰਦੇ ਦੂਜੇ ਜਗਦੀਸ਼ ਟਾਈਟਲਰ ਤੇ ਕਮਲ ਨਾਥ ਆਦਿ ਨੂੰ ਵੀ ਸਜਾਵਾਂ ਮਿਲਣੀਆਂ ਚਾਹੀਆਂ ਹਨ ਤੇ ਨਾਲ ਹੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਕਿਹਾ ਕਿ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹੀਦੀ ਦਿਵਸ ਨੂੰ ਸਮੁੱਚੇ ਦੇਸ਼ ਵਿਚ ਬਾਲ ਸ਼ਹੀਦੀ ਦਿਵਸ ਮਨਾਇਆ ਜਾਣਾ ਚਾਹੀਦਾ ਹੈ। ਜਿਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਜਾਬ ਤੇ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.