ਸੁਖਬੀਰ ਤੇ ਜੁੱਤੀ ਸੁੱਟ ਕੇਸ ‘ਚ 5 ਸਿੱਖ ਕਾਰਕੁੰਨਾਂ ਦੀ ਜ਼ਮਾਨਤ ਹੋਈ ਮਨਜ਼ੂਰ ਸੋਮਵਾਰ ਤੱਕ ਹੋਣਗੇ ਰਿਹਾਅ
ਸੰਗਰੂਰ : ਪੰਜਾਬ ਦੇ ਸਾਬਕਾ ਉਪ ਮੁੱਖਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਜੁੱਤੀ ਸੁੱਟਣ ਦੇ ਕੇਸ ਵਿੱਚ ਸਿੱਖ ਜੱਥੇਬੰਦੀਆਂ ਦੇ ਕਾਰਕੁੰਨਾਂ ਨੂੰ ਇੰਨਾ ਮਹਿੰਗਾ ਪਿਆ ਕਿ ਅਕਾਲੀਆਂ ਨੇ ਉਨ੍ਹਾਂ ਦੀ ਢਾਈ ਮਹੀਨੇ ਤੱਕ ਜ਼ਮਾਨਤ ਨਾ ਹੋਣ ਦਿੱਤੀ। ਪਹਿਲਾਂ ਇਨ੍ਹਾਂ ਲੋਕਾਂ ਤੇ ਪੁਲਿਸ ਨੇ ਇਰਾਦਾ ਕਤਲ ਦੀਆਂ ਧਾਰਾਵਾਂ ਲਗਾ ਦਿੱਤੀਆਂ ਤੇ ਜਦੋਂ ਉਹ ਜਾਂਚ ਵਿੱਚ ਝੂਠੀਆਂ ਪਾਏ ਜਾਣ ਤੇ ਹਟਾ ਵੀ ਦਿੱਤੀਆਂ ਗਈਆਂ ਤਾਂ ਵੀ ਅਦਾਲਤ ਵਿੱਚ ਸ਼ਿਕਾਇਤ ਕਰਤਾ ਧਿਰ ਨੇ ਵਾਰ-ਵਾਰ ਇਨ੍ਹਾਂ ਦੀਆਂ ਜ਼ਮਾਨਤਾਂ ਦਾ ਵਿਰੋਧ ਕੀਤਾ ਤੇ ਆਖਰਕਾਰ ਹੁਣ ਇਨ੍ਹਾਂ ਨੂੰ ਜ਼ਮਾਨਤ ਮਿਲ ਗਈ ਹੈ।
Read Also ਸੁਖਬੀਰ ਬਾਦਲ ਦੀ ਜਾਣ-ਬੁੱਝ ਕੇ ਤਿਲਕੀ ਜ਼ੁਬਾਨ ! (ਵੀਡੀਓ)
ਕਾਗਜ਼ੀ ਕਾਰਵਾਈ ਮੁਕੰਮਲ ਹੋਣ ਤੋਂ ਬਾਅਦ ਜੇਲ੍ਹ ਵਿੱਚ ਬੰਦ ਇਨ੍ਹਾਂ ਸਿੱਖ ਕਾਰਕੁੰਨਾਂ ਦੀ ਸੋਮਵਾਰ ਤੱਕ ਰਿਹਾਈ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਸਿੱਖ ਕਾਰਕੁੰਨਾਂ ਦੇ ਵਕੀਲ ਜਗਮੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਵਲੋਂ ਭਾਈ ਦਵਿੰਦਰ ਸਿੰਘ, ਮਨਜੀਤ ਸਿੰਘ, ਬਚਿੱਤਰ ਸਿੰਘ , ਸੁਖਵਿੰਦਰ ਸਿੰਘ, ਗੁਰਜੰਟ ਸਿੰਘ ਤੇ ਗੁਰਜੀਤ ਸਿੰਘ ਦੇ ਖਿਲਾਫ਼ ਅਦਾਲਤ ਵਿੱਚ ਚਲਾਨ ਪੇਸ਼ ਕੀਤੇ ਜਾਣ ਮਗਰੋਂ ਜ਼ਿਲ੍ਹੇ ਦੇ ਵਧੀਕ ਸੈਸ਼ਨ ਜੱਜ ਡਾ. ਰਜਨੀਸ਼ ਦੀ ਅਦਾਲਤ ਵਿੱਚ ਉਨ੍ਹਾਂ ਨੇ ਗੁਰਜੰਟ ਸਿੰਘ ਨੂੰ ਛੱਡ ਕੇ ਬਾਕੀ ਸਿੰਘਾਂ ਦੇ ਹੱਕ ਵਿੱਚ ਸੀਆਰਪੀਸੀ ਦੀ ਧਾਰਾ 439 ਤਹਿਤ ਜ਼ਮਾਨਤ ਦੀ ਅਰਜ਼ੀ ਲਗਾਈ ਸੀ ਜੋ ਕਿ ਅਦਾਲਤ ਵਲੋਂ ਮਨਜ਼ੂਰ ਕਰ ਲਈ ਹੈ।
ਗਰੇਵਾਲ ਅਨੁਸਾਰ ਜ਼ਮਾਨਤ ਦੀ ਬਾਕੀ ਪ੍ਰਕਿਰਿਆ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਪੂਰੀ ਕੀਤੀ ਜਾਵੇਗੀ ਕਿਉਂਕਿ ਬਾਕੀ ਅਦਾਲਤਾਂ ਵਿੱਚ ਛੁੱਟੀਆਂ ਹੋ ਚੁੱਕੀਆਂ ਹਨ। ਦੱਸ ਦੇਈਏ ਕਿ ਇਹ ਸਾਰੇ ਸਿੰਘ 4 ਅਕਤੂਬਰ ਨੂੰ ਸੁਖਬੀਰ ਬਾਦਲ ਤੇ ਜੁੱਤੀ ਸੁੱਟਣ ਦੇ ਮਾਮਲੇ ਵਿੱਚ ਪੁਲਿਸ ਨੇ ਗ੍ਰਿਫਤਾਰ ਕਰਕੇ ਜੇਲ੍ਹ ਭੇਜੇ ਸਨ ਜੋ ਕਿ ਜਾਂਚ ਦੀਆਂ ਕਈ ਪ੍ਰਕਿਰਿਆਵਾਂ ਵਿੱਚੋਂ ਲੰਘਦੇ ਹੋਏ ਇੱਕ ਜੁੱਤੀ ਸੁੱਟਣ ਤੇ ਸੁਖਬੀਰ ਬਾਦਲ ਦੇ ਕਾਫਲੇ ਨੂੰ ਕਾਲੀਆਂ ਝੰਡੀਆਂ ਦਿਖਾਉਣ ਦੇ ਕੇਸ ਵਿੱਚ ਹੁਣ ਜ਼ਮਾਨਤ ਹਾਸਲ ਕਰ ਸਕੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.