ਨਿਊਜ਼ੀਲੈਂਡ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ
ਆਕਲੈਂਡ : ਨਿਊਜ਼ੀਲੈਂਡ ‘ਚ ਸ਼ਨੀਵਾਰ ਸਵੇਰੇ ਇਕ ਸੜਕ ਹਾਦਸਾ ਵਾਪਰ ਗਿਆ, ਜਿਸ ‘ਚ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਜਿੱਥੇ ਸਾਰੀ ਦੁਨੀਆ ਇਸ ਸਮੇਂ ਨਵੇਂ ਸਾਲ ਦਾ ਸਵਾਗਤ ਕਰਨ ਲਈ ਤਿਆਰੀਆਂ ਕਰ ਰਹੀ ਹੈ, ਉੱਥੇ ਪੰਜਾਬੀ ਦੀ ਮੌਤ ਦੀ ਖਬਰ ਸੁਣ ਕੇ ਸਭ ਦਾ ਦਿਲ ਦਹਿਲ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ 22 ਸਾਲਾ ਤਰਨਦੀਪ ਸਿੰਘ ਦਿਓਲ ਵਜੋਂ ਹੋਈ ਹੈ। ਨਿਊਜ਼ੀਲੈਂਡ ਦੇ ਟਰੋਂਗਾ ਨੇੜਲੇ ਕਸਬੇ ਟੀ ਪੂਨਾ ਵਿਖੇ ਸੜਕ ਹਾਦਸਾ ਵਾਪਰਿਆ। ਜਾਣਕਾਰੀ ਮੁਤਾਬਕ ਤਰਨਦੀਪ ਆਦਮਪੁਰ ਨੇੜਲੇ ਪਿੰਡ ਹਰੀਪੁਰ ਦਾ ਰਹਿਣ ਵਾਲਾ ਸੀ ਅਤੇ ਉਹ ਆਪਣੇ ਦੋਸਤ ਨਾਲ ਕੰਮ ਤੋਂ ਵਾਪਸ ਆ ਰਿਹਾ ਸੀ ਕਿ ਉਨ੍ਹਾਂ ਦੀ ਕਾਰ ਖੱਡ ‘ਚ ਡਿੱਗ ਗਈ।
Read Also ਸਰੀ ‘ਚ ਪੰਜਾਬੀ ਦੀ ਗੋਲੀਆਂ ਮਾਰ ਕੇ ਹੱਤਿਆ
ਇਸ ਕਾਰਨ ਤਰਨਦੀਪ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਉਸ ਦਾ ਦੋਸਤ ਜ਼ਖਮੀ ਹੋ ਗਿਆ। ਪਰਿਵਾਰ ਨੇ ਦੱਸਿਆ ਕਿ ਉਹ 2015 ‘ਚ ਆਪਣੇ ਸੁਨਹਿਰੇ ਭਵਿੱਖ ਲਈ ਵਿਦਿਆਰਥੀ ਵੀਜ਼ੇ ‘ਤੇ ਨਿਊਜ਼ੀਲੈਂਡ ਗਿਆ ਸੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ 24 ਘੰਟਿਆਂ ਦੌਰਾਨ 4 ਲੋਕਾਂ ਦੀ ਮੌਤ ਸੜਕ ਹਾਦਸਿਆਂ ਕਾਰਨ ਹੋਈ ਹੈ। ਉਨ੍ਹਾਂ ਲੋਕਾਂ ਨੂੰ ਵਧੇਰੇ ਧਿਆਨ ਨਾਲ ਵਾਹਨ ਚਲਾਉਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਸੀਟ ਬੈਲਟ ਲਗਾ ਕੇ ਹੀ ਗੱਡੀਆਂ ਚਲਾਈਆਂ ਜਾਣ ਤਾਂ ਕਿ ਹਾਦਸਾ ਵਾਪਰਨ ‘ਤੇ ਘੱਟ ਨੁਕਸਾਨ ਹੋਵੇ। ਫਿਲਹਾਲ ਪੁਲਿਸ ਵਲੋਂ ਹਾਦਸੇ ਦੇ ਕਾਰਨਾਂ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.